Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਆਮ ਨੌਜਵਾਨਾਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦੇ ਕੇ ਕੈਪਟਨ ਸਰਕਾਰ ਨੇ ਕਾਇਮ ਕੀਤੀ ਮਿਸਾਲ

ਜ਼ਿਲ੍ਹੇ ਦੇ 5 ਬੇਰੁਜ਼ਗਾਰਾਂ ਨੂੰ ਮੌਕੇ ਤੇ ਸਰਟੀਫਿਕੇਟ ਦੇ ਕੇ ਕੀਤੀ ਸ਼ੁਰੂਆਤ, ਕੁੱਲ 343 ਬਿਨੈਕਾਰਾਂ ਨੂੰ ਦਿੱਤੇ ਜਾਣਗੇ ਪਰਮਿਟ

Web Admin

Web Admin

5 Dariya News

ਫਿਰੋਜ਼ਪੁਰ , 24 Feb 2021

Last updated on: Feb 24, 2021, 00:00 IST

ਪੰਜਾਬ ਸਰਕਾਰ ਜਿੱਥੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ, ਉੱਥੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਵੀ ਵੱਡੇ ਪੱਧਰ ਉੱਤੇ ਉਪਰਾਲੇ ਜਾਰੀ ਹਨ। ਇਹਨਾਂ ਦੀ ਲੜੀ ਤਹਿਤ ਹੀ ਅੱਜ ਚੰਡੀਗੜ੍ਹ ਵਿਖੇ ਕਰਵਾਏ ਸੂਬਾ ਪੱਧਰੀ ਸਮਾਗਮ ਦੇ ਨਾਲ ਨਾਲ ਜ਼ਿਲ੍ਹਾ ਪੱਧਰੀ ਕੰਪਲੈਕਸ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਦੇ 05 ਲਾਭਪਾਤਰੀਆਂ ਨੂੰ ਪੇਂਡੂ ਬੱਸ ਰੂਟਾਂ ਦੇ ਪਰਮਿਟ ਦਿੱਤੇ ਗਏ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੁੱਲ 343 ਬਿਨੈਕਾਰਾਂ ਨੂੰ ਪਰਮਿਟ ਦਿੱਤੇ ਜਾਣਗੇ।ਸੂਬਾ ਪੱਧਰੀ ਸਮਾਗਮ ਤਹਿਤ ਜਿੱਥੇ ਕਪੂਰਥਲਾ ਵਿਖੇ ਬਣਨ ਵਾਲੇ ਇੰਸਟੀਚਿਊਟ ਆਫ ਡਰਾਈਵਿੰਗ ਐਂਡ ਰਿਸਰਚ ਵੀਹਕਲ ਇੰਸਪੈਕਸ਼ਨ ਐਂਡ ਸਰਟੀਫੀਕੇਸ਼ਨ ਸੈਂਟਰ ਦਾ ਨੀਹ ਪੱਥਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਨਲਾਈਨ ਰੱਖਿਆ, ਓਥੇ ਸੂਬਾ ਪੱਧਰ ਉਤੇ ਕਰੀਬ 03 ਹਜ਼ਾਰ ਨੌਜਵਾਨਾਂ ਨੂੰ ਮਿੰਨੀ ਬੱਸ ਰੂਟਾਂ ਦੇ ਪਰਮਿਟ ਦਿੱਤੇ ਗਏ।ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੰਮ ਕਾਜ ਨੂੰ ਪੂਰਨ ਰੂਪ ਵਿੱਚ ਪਾਰਦਰਸ਼ੀ ਢੰਗ ਨਾਲ ਚਲਾਇਆ ਜਾ ਰਿਹਾ ਹੈ। ਪਹਿਲਾਂ ਗੱਡੀਆਂ ਦੇ ਨੰਬਰ ਖਾਸ ਕਰ ਕੇ ਫੈਂਸੀ ਨੰਬਰਾਂ ਦੇ ਲੈਣ ਦੀ ਪ੍ਰਕਿਰਿਆ ਬਹੁਤ ਲੰਮੀ ਸੀ ਪਰ ਹੁਣ ਇਹ ਪ੍ਰਕਿਰਿਆ ਬਹੁਤ ਸਰਲ ਬਣਾਈ ਗਈ ਹੈ। ਇਸੇ ਤਰ੍ਹਾਂ ਲਾਇਸੈਂਸ ਬਨਾਉਣ ਸਬੰਧੀ ਤੇ ਹੋਰ ਕੰਮਾਂ ਨੂੰ ਆਨਲਾਈਨ ਕਰ ਕੇ ਸਰਲ ਅਤੇ ਪਾਰਦਰਸ਼ੀ ਬਣਾਇਆ ਗਿਆ ਹੈ।ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਹਿਤੈਸ਼ੀ ਸਰਕਾਰ ਹੈ ਤੇ ਇਹ ਗੱਲ ਇਸ ਤੋਂ ਸਾਫ਼ ਹੋ ਗਈ ਹੈ ਕਿ ਅੱਜ ਆਮ ਘਰਾਂ ਦੇ ਧੀਆਂ ਪੁੱਤਰਾਂ ਨੂੰ ਬੱਸਾਂ ਦਾ ਪਰਮਿਟ ਦਿੱਤੇ ਗਏ ਹਨ ਨਾ ਕੇ ਕਿਸੇ ਵਿਅਕਤੀ ਵਿਸ਼ੇਸ਼ ਨੂੰ ਪਰਮਿਟ ਦਿੱਤੇ ਗਏ ਹਨ ਤੇ ਅੱਗੇ ਹੋਰ ਵੀ ਨੌਜਵਾਨਾਂ ਨੂੰ ਪਰਮਿਟ ਦੇ ਕੇ ਆਪਣੇ ਪੈਰਾਂ ' ਤੇ ਖੜ੍ਹੇ ਹੋਣ ਦਾ ਮੌਕਾ ਦਿੱਤਾ ਜਾਵੇਗਾ।ਪਰਮਿਟ ਹਾਸਲ ਕਰਨ ਵਾਲੇ ਨੌਜਵਾਨਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਹੋਏ ਸਮਾਗਮ ਦੌਰਾਨ  ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ  ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Gurpal Singh Chahal , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD