Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਵਿੱਚ ਮਿੰਨੀ ਬੱਸ ਪਰਮਿਟਾਂ ਦੀ ਵੰਡ ਦੀ ਸ਼ੁਰੂਆਤ

ਬੱਸਾਂ ਵਿੱਚ ਸਫਰ ਕਰਨ ਵਾਲੀਆਂ ਔਰਤਾਂ ਦੀ ਸਹੂਲਤ ਲਈ ਵਾਹਨ ਲੋਕੇਸ਼ਨ ਟਰੈਕਿੰਗ ਉਪਕਰਨ ਪ੍ਰੋਜੈਕਟ ਦੀ ਸ਼ੁਰੂਆਤ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 24 Feb 2021

Last updated on: Feb 24, 2021, 00:00 IST

ਪੰਜਾਬ ਸਰਕਾਰ ਵਲੋਂ ਘਰ ਘਰ ਰੋਜ਼ਗੁਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਰਿਹਾ ਹੈ ਇਹ ਜਾਣਕਾਰੀ ਅਰਵਿੰਦ ਪਾਲ ਸਿੰਘ ਸੰਧੂ ਡਿਪਟੀ ਕਮਿਸ਼ਨਰ ਨੇ ਅੱਜ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੇਂਡੂ ਨੌਜਵਾਨਾਂ ਦੀ ਭਲਾਈ ਲਈ  ਸ਼ੁਰੂ ਕੀਤੇ ਗਏ ਪੰਜ ਹਾਈ ਟੈਕ ਪ੍ਰਾਜੈਕਟ ਨੂੰ ਆਨ ਲਾਇਨ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਸ੍ਰੀ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ ਅਤੇ ਪੇਂਡੂ ਲੋਕਾਂ ਨੂੰ ਸ਼ਹਿਰੀ ਸਹੂਲਤ ਪ੍ਰਦਾਨ ਕਰਨ ਲਈ ਬੇਰੁਜ਼ਗਾਰਾ ਵਿਅਕਤੀਆਂ ਨੂੰ ਪੰਜਾਬ ਵਿੱਚ ਮਿੰਨੀ ਬੱਸਾਂ ਦੇ 3000 ਪਰਮਿਟ ਦੇਣ ਦੀ ਸ਼ੁਰੂਆਤ ਕੀਤੀ ਗਈ।ਸ੍ਰੀ ਸੰਧੂ ਨੇ ਦੱਸਿਆ ਕਿ ਲੋਕਾਂ ਨੂੰ ਡਰਾਈਵਿੰਗ ਦੀ ਸਿਖਲਾਈ ਦੇਣ ਲਈ ਝੱਲ ਠੀਕਰਵਾਲ (ਕਪੂਰਥਲਾ) ਵਿਖੇ  ਡਰਾਈਵਿੰਗ ਅਤੇ ਟਰੈਫਿਕ ਖੋਜ ਸੰਸਥਾ ਦਾ ਅੱਜ ਮੁੱਖ ਮੰਤਰੀ ਵਲੋਂ ਆਨ ਲਾਇਨ ਪ੍ਰਣਾਨੀ ਰਾਹੀਂ ਨੀਂਹ ਪੱਥਰ ਰੱਖਿਆ ਗਿਆ, ਜਿਸ ਤੇ 22.5 ਕਰੋੜ ਰੁਪਏ ਖਰਚਾ ਆਵੇਗਾ ਅਤੇ ਇਸ ਸੰਸਥਾ ਵਿੱਚ ਹਰ ਸਾਲ 20 ਹਜ਼ਾਰ ਲੋਕਾਂ ਨੂੰ ਡਰਾਈਵਿੰਗ ਦੀ ਸਿਖਲਾਈ ਦਿੱਤੀ ਜਾਵੇਗੀ।ਔਰਤਾਂ ਲਈ ਸੁਰੱਖਿਅਤ ਯਾਤਰਾ ਲਈ ਜਨਤਕ ਵਾਹਨਾਂ ਵਿੱਚ ਜੀ.ਪੀ.ਐਸ. ਉਪਕਰਣ ਅਤੇ ਐਮਰਜੈਂਸੀ ਬਟਨ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ 100 ਫੀਸਦੀ ਪਨਬੱਸਾਂ ਵਿੱਚ ਇਹ ਸਿਸਟਮ ਪਹਿਲਾ ਹੀ ਲਗਾਏ ਜਾ ਚੁੱਕੇ ਹਨ ਅਤੇ 31 ਅਗਸਤ 2021 ਤੱਕ ਇਹ ਸਿਸਟਮ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਵਿੱਚ ਲਗਾਏ ਜਾ ਸਕਣਗੇ।ਭਵਿੱਖ ਵਿੱਚ ਡਰਾਈਵਿੰਗ ਲਾਇਸੈਂਸਾਂ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਡਾਕ ਵਿਭਾਗ ਰਾਹੀਂ ਘਰੋਂ ਘਰ ਭੇਜੇ ਜਾਣਗੇ।ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਜਸਲੀਨ ਕੌਰ, ਕਰਮਵੀਰ ਸਿੰਘ, ਜਸਵਿੰਦਰ ਸਿੰਘ ਨੂੰ ਮੌਕੇ ਤੇ ਮਿੰਨੀ ਬੱਸਾਂ ਦੇ ਪਰਮਿਟ ਜਾਰੀ ਕੀਤੇ ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਸੁਭਾਸ ਕੁਮਾਰ ਚੇਅਰਮੈਨ ਜਿ਼ਲ੍ਹਾ ਪਲੈਨਿੰਗ ਬੋਰਡ,ਸ੍ਰੀ ਰਾਜੇਸ਼ ਤ੍ਰਿਪਾਠੀ ਏ.ਡੀ.ਸੀ.,ਸ੍ਰੀਮਤੀ ਸਵਰਨਜੀਤ ਕੌਰ, ਪ੍ਰਭਜੋਤ ਸਿੰਘ ਜਿ਼ਲ੍ਹਾ ਯੂਥ ਕਾਂਗਰਸ ਪ੍ਰਧਾਨ, ਸ੍ਰੀ ਭਿੰਦਰ ਸ਼ਰਮਾ ਵੀ ਮੌਜੂਦ ਸਨ।  

 

Tags: DC Sri Mukatsar Sahib , Arvind Pal Singh Sandhu , DC Sri Mukatsar Sahib , Deputy Commissioner DC Sri Mukatsar Sahib , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD