Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਸੁਖਬਿੰਦਰ ਸਿੰਘ ਸਰਕਾਰੀਆ ਦੀ ਮੌਜੂਦਗੀ ’ਚ ਸ਼ਾਹਪੁਰਕੰਢੀ ਡੈਮ ਦੇ ਬਿਜਲੀ ਘਰਾਂ ਦੇ ਨਿਰਮਾਣ ਲਈ ਮੈਸ. ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ

621 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ ਵਿੱਚ ਸ਼ੁਰੂ ਹੋਵੇਗਾ ਬਿਜਲੀ ਘਰਾਂ ਦਾ ਨਿਰਮਾਣ- ਜਲ ਸਰੋਤ ਮੰਤਰੀ

Web Admin

Web Admin

5 Dariya News

ਚੰਡੀਗੜ੍ਹ , 24 Feb 2021

ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਅੱਜ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਬਿਜਲੀ ਘਰਾਂ (ਪਾਵਰ ਹਾਊਸਿਜ਼) ਦੇ ਨਿਰਮਾਣ ਲਈ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਸ੍ਰੀ ਸਰਵਜੀਤ ਸਿੰਘ ਦੀ ਮੌਜੂਦਗੀ ਵਿੱਚ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਭਰਤ ਕੋਠਾਰੀ ਅਤੇ ਚੀਫ ਇੰਜਨੀਅਰ ਡੈਮਜ਼, ਪੰਜਾਬ ਸ੍ਰੀ ਐਸ ਕੇ ਸਲੂਜਾ ਵੱਲੋਂ ਸਹੀਬੱਧ ਕੀਤਾ ਗਿਆ।ਜਲ ਸਰੋਤ ਮੰਤਰੀ ਨੇ ਕਿਹਾ ਕਿ ਓਮ ਇੰਫਰਾ ਲਿਮ. ਜੇ.ਵੀ. ਵੱਲੋਂ ਈਪੀਸੀ ਮੋਡ ’ਤੇ 621 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ, 2021 ਵਿੱਚ ਬਿਜਲੀ ਘਰਾਂ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਇਸ ਕਾਰਜ ਨੂੰ 36 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਨਾਂ ਬਿਜਲੀ ਘਰਾਂ ਦੀ ਸਥਾਪਤ ਸਮਰੱਥਾ 206 ਮੈਗਾਵਾਟ (ਪੀਐਚ-I  3x33 ਐਮ.ਡਬਲਿਊ. ਪੀਐਚ- II 3x33 ਐਮ.ਡਬਲਿਊ.+ 1 x 8 ਐਮ.ਡਬਲਿਊ) ਹੈ। ਇਨਾਂ ਪਾਵਰ ਹਾਊਸਾਂ ਦੇ ਇਲੈਕਟ੍ਰੋਮਕੈਨਿਕਲ ਵਰਕਸ ਪਹਿਲਾਂ ਹੀ ਪੀ.ਐਸ.ਪੀ.ਸੀ.ਐਲ. ਰਾਹੀਂ ਬੀ.ਐਚ.ਈ.ਐਲ. (ਭੇਲ) ਵੱਲੋਂ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ 1042 ਐਮ.ਯੂ. ਸਾਲਾਨਾ ਬਿਜਲੀ ਉਤਪਾਦਨ ਕਰੇਗਾ, ਜਿਸ ਦੀ ਕੀਮਤ 415 ਕਰੋੜ ਰੁਪਏ ਬਣਦੀ ਹੈ। ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਸੂਬੇ ਵਿੱਚ ਪ੍ਰਦੂਸ਼ਣ ਰਹਿਤ ਬਿਜਲੀ ਉਤਪਾਦਨ ਅਤੇ ਸਿੰਜਾਈ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਲਾਹੇਵੰਦ ਸਿੱਧ ਹੋਵੇਗਾ। 

ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਾਹਪੁਰਕੰਢੀ ਡੈਮ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਅਤੇ ਮੇਨ ਡੈਮ ਦਾ ਲਗਭਗ 60 ਫੀਸਦੀ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ।ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ ਨੇ ਦੱਸਿਆ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਰਾਸ਼ਟਰੀ ਜੰਗਲੀ ਜੀਵ ਬੋਰਡ, ਨਵੀਂ ਦਿੱਲੀ ਵੱਲੋਂ ਹਾਲ ਹੀ ਵਿੱਚ ਜੰਮੂ ਕਸ਼ਮੀਰ ਵੱਲ ਪੈਂਦੇ ਖੇਤਰ ਲਈ ਜੰਗਲਾਤ ਅਤੇ ਜੰਗਲੀ ਜੀਵ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨਾਂ ਅੱਗੇ ਕਿਹਾ ਕਿ ਅਸੀਂ ਮਾਰਚ ਮਹੀਨੇ ਤੱਕ ਜੰਮੂ-ਕਸ਼ਮੀਰ ਨਾਲ ਲਗਦੇ ਖੇਤਰ ਵਿੱਚ ਕੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਹੋ ਸਕੇ। ਇਸ ਨਾਲ ਪੰਜਾਬ ਅਤੇ ਜੰਮੂ ਕਸ਼ਮੀਰ ਦੇ 37000 ਹੈਕਟੇਅਰ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣ ਤੋਂ ਇਲਾਵਾ ਹੋਰ ਵੀ ਕਈ ਲਾਭ ਮਿਲਣਗੇ।ਚੀਫ ਇੰਜਨੀਅਰ ਡੈਮਜ਼, ਸ੍ਰੀ ਐਸ.ਕੇ. ਸਲੂਜਾ ਨੇ ਕਿਹਾ ਕਿ ਸੂਬੇ ਦਾ ਇਹ ਵੱਕਾਰੀ ਪ੍ਰਾਜੈਕਟ ਮੁਕੰਮਲ ਹੋਣ ’ਤੇ ਰਣਜੀਤ ਸਾਗਰ ਡੈਮ ਨੂੰ ਪੀਕਿੰਗ ਸਟੇਸ਼ਨ ਵਜੋਂ ਚਲਾਉਣ ਦੇ ਯੋਗ ਬਣਾਏਗਾ, ਜਿਸ ਨਾਲ 100 ਕਰੋੜ ਰੁਪਏ ਸਾਲਾਨਾ ਵਾਧੂ ਲਾਭ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਜ਼ਿਲਿਆਂ ਅਤੇ ਜੰਮੂ ਕਸ਼ਮੀਰ ਦੇ ਕਠੂਆ ਖੇਤਰ ਵਿੱਚ ਸੈਰ-ਸਪਾਟਾ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਕਰੇਗਾ। ਇਸ ਮੌਕੇ ਚੀਫ ਇੰਜਨੀਅਰ ਡਿਜ਼ਾਈਨ ਸ੍ਰੀ ਐਨ.ਕੇ. ਜੈਨ ਅਤੇ ਚੀਫ ਇੰਜਨੀਅਰ ਨਹਿਰਾਂ-2 ਸ੍ਰੀ ਆਰ.ਐਸ. ਬੁੱਟਰ ਤੋਂ ਇਲਾਵਾ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Tags: Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Shahpurkandi Dam , Punjab Water Resources Department , M/s OMIL JV , Shahpurkandi Dam Project

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD