Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਕੈਪਟਨ ਸਰਕਾਰ ਨੋਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾ ਰਹੀ ਹੈ : ਕੈਬਨਿਟ ਮੰਤਰੀ ਅਰੁਣਾ ਚੋਧਰੀ

ਕੈਬਨਿਟ ਮੰਤਰੀ ਅਰੁਣਾ ਚੋਧਰੀ ਨੇ ਬਿਨੈਕਾਰਾਂ ਨੂੰ ਮਿਨੀ ਬੱਸ ਪਰਮਿਟ ਸੌਂਪੇ

Web Admin

Web Admin

5 Dariya News

ਗੁਰਦਾਸਪੁਰ , 24 Feb 2021

Last updated on: Feb 24, 2021, 00:00 IST

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਟਰਾਂਸਪੋਰਟ ਵਿਭਾਗ ਵਲੋਂ ਨੋਜਵਾਨਾਂ ਦੀ ਭਲਾਈ ਅਤੇ ਉਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਅੱਜ ਉਨਾਂ ਵਲੋਂ ਵਰਚੂਅਲ ਮਿਨੀ ਬੱਸਾਂ ਦੇ ਪਰਮਿਟ ਵੰਡੇ ਗਏ ਅਤੇ ਇਸ ਤੋਂ ਇਲਾਵਾ ਪੰਜ ਹਾਈ-ਟੈਕ ਪ੍ਰਾਜੈਕਟ ਲੋਕ ਸਮਰਪਿਤ ਕੀਤੇ ਗਏ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਵਨ ਰੂਮ ਵਿਚ ਵਰਚੂਅਲ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਸ੍ਰੀਮਤੀ ਅਰੁਣਾ ਚੋਧਰੀ ਕੈਬਨਿਟ ਮੰਤਰੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅੇਤ ਉਨਾਂ ਵਲੋਂ ਬਿਨੈਕਾਰਾਂ ਨੂੰ ਮਿਨੀ ਬਸ ਪਰਮਿਟ ਵੰਡੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਸ਼ਿਵਰਾਜ ਸਿੰਘ ਐਸ.ਡੀ.ਐਮ ਦੀਨਾਨਗਰ, ਬਲਦੇਵ ਸਿੰਘ ਰੰਧਾਵਾ ਰਿਜ਼ਨਲ ਟਰਾਂਸਪੋਰਟ ਅਥਾਰਟੀ ਗੁਰਦਾਸਪੁਰ, ਮਨਜੀਤ ਸਿੰਘ ਤਹਿਸਲੀਦਾਰ ਦੀਨਾਨਗਰ, ਹਰਦੀਪ ਸਿੰਘ ਜਿਲਾ ਸਿੱਖਿਆ ਅਫਸਰ (ਸ) ਵੀ ਮੋਜੂਦ ਸਨ।ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਣਾ ਚੋਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ‘ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮਿਸ਼ਨ’ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਮਿਨੀ ਬੱਸ ਪਰਮਿਟ ਵੰਡੇ ਗਏ ਹਨ, ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਹੋਵੇਗਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਤੇ ਸਰਬਪੱਖੀ ਵਿਕਾਸ ਕਾਰਜ ਤੇਜ਼ਗਤੀ ਨਾਲ ਕੀਤੇ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ’ਤੇ ਮੋਹਰ ਲਾਉਂਦਿਆਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੀ ਹੋਈਆਂ ਚੋਣਾਂ ਵਿਚ ਸਰਕਾਰ ਵਲੋਂ ਕਰਵਾਏ ਗਏ ਕੰਮਾਂ ਤੇ ਲੋਕਾਂ ਵਲੋਂ ਮੋਹਰ ਲਗਾਈ ਗਈ ਅਤੇ ਸਰਕਾਰ ਵਿਰੁੱਧ ਝੂਠ ਦਾ ਪ੍ਰਚਾਰ ਕਰਨ ਵਾਲੀਆਂ ਪਾਰਟੀਆਂ ਨੂੰ ਕਰਾਰਾ ਜਵਾਬ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਅੱਗੇ ਗੱਲਬਾਤ ਦੋਰਾਨ ਦੱਸਿਆ ਕਿ ਸਮਾਜਿਕ ਸੁਰੱÎਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਨਤਕ ਵੰਡ ਪ੍ਰਣਾਲੀ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਆਸ਼ਰਿਤ ਬੱÎਚਿਆਂ ਲਈ ਵਿੱਤੀ ਸਹਾਇਤਾ ਯੋਜਨਾ ਦੇ ਲਾਭਪਾਤਰੀਆਂ ਦੇ ਆਧਾਰ ਨੰਬਰ ਉਨ੍ਹਾਂ ਦੇ ਬੈਂਕ ਖਾਤਿਆਂ ਨਾਲ ਜੋੜਨ ਦੀ ਪ੍ਰਕਿਰਿਆ ਨੋਟੀਫਾਈ ਕੀਤੀ ਗਈ ਹੈ। ਉਨਾਂ ਦੱਸਿਆ ਕਿ ਸੇਵਾਵਾਂ ਪ੍ਰਦਾਨ ਕਰਨ ਲਈ ਪਛਾਣ ਦਸਤਾਵੇਜ਼ ਵਜੋਂ ਆਧਾਰ ਨੰਬਰ ਦੀ ਵਰਤੋਂ ਕਰਨ ਨਾਲ, ਪਛਾਣ ਲਈ ਕਈ ਦਸਤਾਵੇਜ਼ਾਂ ਦੀ ਲੋੜ ਨਹੀਂ ਪਵੇਗੀ ਅਤੇ ਇਹ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਏਗਾ। ਇਸ ਦੇ ਨਾਲ ਹੀ ਇਹ ਲਾਭਪਾਤਰੀਆਂ ਨੂੰ ਸੁਖਾਲੇ ਅਤੇ ਸਹਿਜ ਢੰਗ ਨਾਲ ਉਨ੍ਹਾਂ ਦੇ ਹੱਕ ਲੈਣ ਦੇ ਯੋਗ ਬਣਾਏਗਾ।ਇਸ ਮੌਕੇ ਮਿਨੀ ਬੱਸ ਪਰਮਿਟ ਮਿਲਣ ਦੀ ਖੁਸ਼ੀ ਸਾਂਝੀ ਕਰਦਿਆਂ ਦਲਜੀਤ ਸਿੰਘ ਪੁੱਤਰ ਗੁਰਸ਼ਿੰਦ ਸਿੰਘ ਜਿਸ ਨੂੰ ਨਾਨੋਵਾਲ ਤੋਂ ਗੁਰਦਾਸਪੁਰ ਦਾ ਬੱਸ ਪਰਮਿਟ ਮਿਲਿਆ ਹੈ ਨੇ ਦੱਸਿਆ ਕਿ ਉਨਸੇ ਆਨਲਾਈਨ ਅਰਜ਼ੀ ਦਾਖਲ ਕੀਤੀ ਸੀ ਤੇ ਉਸਨੂੰ ਆਰ.ਟੀ.ਓ ਦਫਤਰ ਤੋਂ ਫੋਨ ਆਇਆ ਕਿ ਤੁਹਾਡਾ ਪਰਮਿਟ ਗਰਾਂਟ ਹੋ ਗਿਆ। ਉਸਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਵਲੋਂ ਪਾਰਦਰਸ਼ੀ ਢੰਗ ਨਾਲ ਮਿਨੀ ਬੱਸ ਪਰਮਿਟ ਮੁਹੱਈਆ ਕਰਵਾਉਣ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ ਕਿ ਉਸਨੂੰ ਬਿਨਾਂ ਖੱਜਲ ਖੁਆਰੀ ਦੇ ਘਰ ਬੈਠਿਆਂ ਬੱਸ ਪਰਮਿਟ ਮਿਲ ਗਿਆ ਹੈ। ਇਸੇ ਤਰਾਂ ਗੁਰਜੀਤ ਕੋਰ ਪਤਨੀ ਕਮਲਜੀਤ ਸਿੰਘ ਜਿਸਨੂੰ ਗੁਰਦਾਸਪੁਰ ਤੋਂ ਬਹਿਰਾਮਪੁਰ ਰੂਟ ਦਾ ਬੱਸ ਪਰਮਿਟ ਮਿਲਿਆ ਨੇ ਕੈਪਟਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਨੂੰ ਰੋਜ਼ਗਾਰ ਮਿਲਣ ਤੇ ਬਹੁਤ ਖੁਸ਼ੀ ਹੋਈ ਤੇ ਸਰਕਾਰ ਦਾ ਧੰਨਵਾਦ ਕਰਦੀ ਹੈ।ਇਸੇ ਤਰਾਂ ਗੁਰਦਾਸਪੁਰ ਤੋਂ ਇਲਾਵਾ ਨਗਰ ਨਿਗਮ ਬਟਾਲਾ ਅਤੇ ਜਿਲੇ ਦੀਆਂ ਸਾਰੀਆਂ ਨਗਰ ਕੌਸਲਾਂ ਵਿਖੇ ਵੀ ਇਹ ਪ੍ਰੋਗਰਾਮ ਕਰਵਾਇਆ ਗਿਆ। ਜਿਲੇ ਅੰਦਰ ਕੁਲ 20 ਬਿਨੈਕਾਰਾਂ ਨੂੰ ਮਿਨੀ ਬੱਸਾਂ ਦੇ ਪਰਮਿਟ (ਰੂਰਲ) ਵੰਡੇ ਗੋਏ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD