Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ’ਚ 262 ਨੌਜਵਾਨਾਂ ਨੂੰ ਮਿਲਣਗੇ ਬੱਸਾਂ ਦੇ ਪਰਮਿੱਟ : ਸੁੰਦਰ ਸ਼ਾਮ ਅਰੋੜਾ

11 ਲਾਭਪਾਤਰੀਆਂ ਨੂੰ ਉਦਯੋਗ ਮੰਤਰੀ ਨੇ ਆਪਣੇ ਹੱਥੀਂ ਸੌਂਪੇ ਬੱਸਾਂ ਦੇ ਪਰਮਿੱਟ

Web Admin

Web Admin

5 Dariya News

ਹੁਸ਼ਿਆਰਪੁਰ , 24 Feb 2021

Last updated on: Feb 24, 2021, 00:00 IST

ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਿਆਂ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੱਖ-ਵੱਖ ਪਿੰਡਾਂ ਤੋਂ ਆਏ 11 ਲਾਭਪਾਤਰੀਆਂ ਨੂੰ ਬੱਸਾਂ ਦੇ ਪਰਮਿੱਟ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕੁੱਲ 262 ਨੌਜਵਾਨਾਂ ਨੂੰ ਇਹ ਪਰਮਿੱਟ ਦਿੱਤੇ ਜਾ ਰਹੇ ਹਨ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਚੰਡੀਗੜ੍ਹ ਤੋਂ ਪਰਮਿੱਟ ਦੇਣ ਦੀ ਸ਼ੁਰੂਆਤ ਉਪਰੰਤ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਪੇਂਡੂ ਨੌਜਵਾਨਾਂ ਦੀ ਭਲਾਈ ਦੇ ਨਾਲ-ਨਾਲ ਪੇਂਡੂ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਯਕੀਨੀ ਬਣਾਏਗਾ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਹੇਠ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 262 ਪਰਮਿੱਟ ਦਿੱਤੇ ਜਾ ਰਹੇ ਹਨ ਜਿਨ੍ਹਾਂ ਦੇ ਰੂਟ ਜ਼ਿਲ੍ਹੇ ਦੇ ਲਗਭਗ ਹਰ ਖੇਤਰ ਨੂੰ ਛੋਹੰਦੇ ਹਨ ਅਤੇ ਇਹ ਪਰਮਿੱਟ ਲੋਕਾਂ ਨੂੰ ਆਸਾਨ ਅਤੇ ਸੁਰੱਖਿਅਤ ਸਫ਼ਰ ਉਪਲਬੱਧ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ 15.5 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਵਾਹਨ ਲੋਕੇਸ਼ਨ ਟਰੈਕਿੰਗ ਉਪਕਰਨ ਪ੍ਰਾਜੈਕਟ ਸੁਰੱਖਿਆ ਨੂੰ ਲੈ ਕੇ ਮੀਲ ਪੱਥਰ ਸਾਬਤ ਹੋਵੇਗਾ ਜੋ ਕਿ ਆਉਂਦੀ 31 ਮਾਰਚ ਤੱਕ ਸਾਰੀਆਂ ਸਰਕਾਰੀ ਬੱਸਾਂ ਅਤੇ ਅਗਸਤ ਦੇ ਅਖੀਰ ਤੱਕ ਸਾਰੀਆਂ ਪ੍ਰਾਈਵੇਟ ਬੱਸਾਂ ਵਿੱਚ ਲਾਇਆ ਜਾਵੇਗਾ।ਪੰਜਾਬ ਸਰਕਾਰ ਵਲੋਂ ਡਰਾਈਵਿੰਗ ਲਾਇਸੰਸ ਅਤੇ ਰਜਿਸਟਰੇਸ਼ਨ ਸਰਟੀਫਿਕੇਟ (ਆਰ.ਸੀ) ਡਾਕ ਵਿਭਾਗ ਰਾਹੀਂ ਘਰੋ-ਘਰੀਂ ਭੇਜਣ ਦੀ ਸ਼ੁਰੂਆਤ ਸਬੰਧੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਲੋਕਾਂ ਨੂੰ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਵਲੋਂ ਚੁੱਕੇ ਅਹਿਮ ਕਦਮ ਪੰਜਾਬ ਸਰਕਾਰ ਦੇ ਲੋਕ ਪੱਖੀ ਫੈਸਲਿਆਂ ਨੂੰ ਤਸਦੀਕ ਕਰਦੇ ਹਨ।

ਇਸ ਮੌਕੇ ਉਦਯੋਗ ਮੰਤਰੀ ਨੇ ਗੁਰਨਾਮ ਸਿੰਘ ਨੂੰ ਰਾਜਪੁਰ ਭਾਈਆਂ ਤੋਂ ਹੁਸ਼ਿਆਰਪੁਰ, ਮਨਜਿੰਦਰ ਸਿੰਘ ਨੂੰ ਫੰਬੀਆਂ ਤੋਂ ਹੁਸ਼ਿਆਰਪੁਰ, ਸਤਨਾਮ ਨੂੰ ਸ਼ੇਰਪੁਰ ਤੋਂ ਹੁਸ਼ਿਆਰਪੁਰ, ਦਵਿੰਦਰ ਕੌਰ ਅਤੇ ਦਵਿੰਦਰ ਸਿੰਘ ਨੂੰ ਡਵਿਡਾ ਤੋਂ ਹੁਸ਼ਿਆਰਪੁਰ, ਵਿਸ਼ਾਲ ਨੂੰ ਹੁਸ਼ਿਆਰਪੁਰ ਤੋਂ ਕਾਣੇ, ਹੀਰਾ ਸਿੰਘ ਨੂੰ ਭਟਰਾਣਾ ਤੋਂ ਹੁਸ਼ਿਆਰਪੁਰ, ਦਿਨੇਸ਼ ਕੁਮਾਰ ਨੂੰ ਦਾਦਾ ਮਾੜਾ ਤੋਂ ਹੁਸ਼ਿਆਰਪੁਰ, ਕੁਲਦੀਪ ਸਿੰਘ ਨੂੰ ਚੱਬੇਵਾਲ ਤੋਂ ਆਦਮਪੁਰ, ਮਨਪ੍ਰੀਤ ਕੌਰ ਨੂੰ ਹੁਸ਼ਿਆਰਪੁਰ ਤੋਂ ਬਾਹੋਵਾਲ ਅਤੇ ਪਾਲ ਸਿੰਘ ਨੂੰ ਜੇਜੋਂ ਅੱਡਾ ਤੋਂ ਮਾਹਿਲਪੁਰ ਦਾ ਪਰਮਿੱਟ ਸੌਂਪਿਆ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਟਰਾਂਸੋਪਰਟ ਦੇ ਖੇਤਰ ਵਿੱਚ ਲਏ ਗਏ ਇਨਕਲਾਬੀ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਇਨ੍ਹਾਂ ਪਰਮਿੱਟਾਂ ਨਾਲ ਪੰਜਾਬ ਸਰਕਾਰ ਵਲੋਂ ਮਹਿਲਾ ਸਸ਼ਕਤੀਕਰਨ ਦੇ ਉਪਰਾਲਿਆਂ ਨੂੰ ਵੀ ਬੱਲ ਮਿਲੇਗਾ ਅਤੇ ਇਸ ਨਾਲ ਪੇਂਡੂ ਖੇਤਰਾਂ ਵਿੱਚ ਆਵਾਜਾਈ ਦੀ ਸਹੂਲਤ ਨੂੰ ਨਵੀਂ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਦਿੱਤੇ ਜਾ ਰਹੇ ਪਰਮਿੱਟਾਂ ਵਿੱਚ 50 ਤੋਂ ਪਰਮਿੱਟ ਔਰਤਾਂ ਨੂੰ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਵਿੱਚ ਇੰਸਟੀਚਿਊਟ ਆਫ਼ ਆਟੋਮੇਟਿਵ ਐਂਡ ਡਰਾਈਵਿੰਗ ਸਕਿੱਲ ਸੈਂਟਰ ਖੋਲ੍ਹਣ ਨਾਲ ਡਰਾਈਵਰਾਂ ਨੂੰ ਹੈਵੀ ਲਾਇਸੰਸ ਲਈ ਲੋੜੀਂਦੀ ਟਰੇਨਿੰਗ ਅਤੇ ਕੋਰਸ ਲਈ ਹੁਣ ਦੂਸਰੇ ਜ਼ਿਲਿ੍ਹਆਂ ਵਿੱਚ ਨਹੀਂ ਜਾਣਾ ਪੈਂਦਾ ਜੋ ਕਿ ਪੂਰੇ ਖਿੱਤੇ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 22.5 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਡਰਾਈਵਿੰਗ ਅਤੇ ਟਰੈਫਿਕ ਖੋਜ ਸੰਸਥਾ ਦੀ ਸ਼ੁਰੂਆਤ ਉਪਰੰਤ ਹਰ ਸਾਲ 20 ਹਜ਼ਾਰ ਦੇ ਕਰੀਬ ਡਰਾਈਵਰਾਂ ਨੂੰ ਲੋੜੀਂਦੀ ਸਿਖਲਾਈ  ਦਿੱਤੀ ਜਾਇਆ ਕਰੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਰਿਜੀਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਸਿੰਘ ਬਰਾੜ ਆਦਿ ਮੌਜੂਦ ਸਨ।ਪਰਮਿੱਟ ਪ੍ਰਾਪਤ ਕਰਨ ਵਾਲੇ 27 ਸਾਲਾ ਦਿਨੇਸ਼ ਕੁਮਾਰ ਵਾਸੀ ਸਾਹਰੀ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਦੱਸਿਆ ਕਿ ਕੋਵਿਡ-19 ਕਾਰਨ ਲਾਕਡਾਊਨ ਦੌਰਾਨ ਉਨ੍ਹਾਂ ਦਾ ਕੰਮ ਲਗਭਗ ਬੰਦ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਪਿੰਡ ਦਾਦਾ ਮਾੜਾ ਤੋਂ ਹੁਸ਼ਿਆਰਪੁਰ ਤੱਕ ਦਾ ਪਰਮਿੱਟ ਹਾਸਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਰੂਟ ’ਤੇ ਕੋਈ ਵੀ ਬੱਸ ਸਰਵਿਸ ਨਹੀਂ ਸੀ ਅਤੇ ਹੁਣ ਕਰੀਬ 10 ਪਿੰਡਾਂ ਜਿਨ੍ਹਾਂ ਵਿੱਚ ਨਾਰੂ ਨੰਗਲ, ਧੀਰੋਵਾਲ, ਬਾਹਦੁਰਪੁਰ, ਮੰਨਣ, ਹਸਤਖਾਂ, ਮਲ ਮਾਜਰਾ, ਚੱਗਰਾਂ ਆਦਿ ਦੇ ਵਸਨੀਕਾਂ ਨੂੰ ਆਵਾਜਾਈ ਦੀ ਕੋਈ ਦਿੱਕਤ ਨਹੀਂ ਰਹੇਗੀ।ਪਿੰਡ ਪੱਟੀ ਵਾਸੀ ਮਨਪ੍ਰੀਤ ਕੌਰ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਹੀ ਆਸਾਨੀ ਨਾਲ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਪਰਮਿੱਟ ਮਿਲਣ ਨਾਲ ਉਨ੍ਹਾਂ ਦੇ ਪਰਿਵਾਰ ਦੇ ਰੋਜ਼ਗਾਰ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਹੁਸ਼ਿਆਰਪੁਰ ਤੋਂ ਬਾਹੋਵਾਲ ਦਾ ਪਰਮਿੱਟ ਮਿਲਿਆ ਹੈ ਜੋ ਕਿ ਪਿੰਡ ਅਟੱਲਗੜ੍ਹ, ਮਹਿੰਮੋਵਾਲ, ਫਲਾਹੀ, ਬਡਿਆਲ, ਪੱਟੀ, ਬਜਰਾਵਰ, ਚੱਬੇਵਾਲ, ਭੀਲੋਵਾਲ, ਲਹਿਲੀ, ਬਿਹਾਲਾ, ਮਰੂਲੇ, ਸੈਦਪੁਰ, ਨੀਤਪੁਰ, ਸੁਭਾਨਪੁਰ ਆਦਿ ਨੂੰ ਕਵਰਗਾ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Ghar Ghar Rozgar te Karobar , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD