Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਵੱਲੋਂ ਵਸਨੀਕਾਂ ਨੂੰ ਅਪੀਲ : ਕਿਹਾ! ਕੋਵਿਡ ਪ੍ਰੋਟੋਕਾਲ ਦੀ ਸ਼ਖਤੀ ਨਾਲ ਕੀਤੀ ਜਾਵੇ ਪਾਲਣਾ

ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼, ਵੱਧ ਰਹੇ ਕੋਰੋਨਾ ਕੇਸਾਂ 'ਤੇ ਚੌਕਸੀ ਰੱਖੀ ਜਾਵੇ

Web Admin

Web Admin

5 Dariya News

ਲੁਧਿਆਣਾ , 24 Feb 2021

Last updated on: Feb 24, 2021, 00:00 IST

ਕੋਵਿਡ ਪੋਜ਼ਟਿਵ ਮਾਮਲਿਆਂ ਵਿਚ ਹੋਏ ਤਾਜ਼ਾ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਵੇਸਲੇ ਨਾ ਹੋਣ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਜਿਸ ਵਿਚ ਮਾਸਕ ਪਹਿਨਣਾ, ਆਪਸੀ ਵਿੱਥ ਅਤੇ ਹੱਥਾਂ ਦੀ ਸਫਾਈ ਸ਼ਾਮਲ ਹਨ, ਦੀ ਪਾਲਣਾ ਕੀਤੀ ਜਾਵੇ ਅਤੇ ਜਦੋਂ ਤੱਕ ਮਹਾਂਮਾਰੀ ਵਿਰੁੱਧ ਲੜਾਈ ਖ਼ਤਮ ਨਹੀਂ ਹੁੰਦੀ ਉਦੋਂ ਤਕ ਸਮਾਜਕ ਦੂਰੀ ਬਣਾ ਕੇ ਰੱਖੀ ਜਾਵੇ।ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ਵਿੱਚ, ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦਾ ਮੁਕਾਬਲਾ ਕਰਨ ਲਈ ਹਰ ਪੱਖੋਂ ਤਿਆਰ ਹੈ ਅਤੇ ਕੋਰੋਨਾ ਵਿਰੁੱਧ ਚੱਲ ਰਹੀ ਲੜਾਈ ਨੂੰ ਜਿੱਤਣ ਲਈ ਲੋਕਾਂ ਦੇ ਸਹਿਯੋਗ ਨਾਲ ਹਰ ਸੰਭਵ ਯਤਨ ਕੀਤੇ ਜਾਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਂਮਾਰੀ ਬਾਰੇ ਪ੍ਰੇਸ਼ਾਨ ਨਾ ਹੋਣ ਅਤੇ ਸੁਰੱਖਿਆ ਦੀਆਂ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ।ਉਨ੍ਹਾਂ ਵਸਨੀਕਾਂ ਨੂੰ ਦੱਸਿਆ ਕਿ ਸਾਰੀਆਂ ਕੋਵਿਡ ਸਂਪਲ ਟੀਮਾਂ ਨੂੰ ਸੈਂਪਲਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਜਾਰੀ  ਕੀਤੇ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕੀਤੇ ਜਾ ਸਕਣ।ਉਨ੍ਹਾਂ ਵਸਨੀਕਾਂ ਨੂੰ ਜ਼ਿਲ੍ਹੇ ਵਿੱਚ ਫੈਲ ਰਹੀ ਮਹਾਂਮਾਰੀ ਦੀ ਰੋਕਥਾਮ ਲਈ ਟੈਸਟਿੰਗ ਲਈ ਅੱਗੇ ਆਉਣ ਅਤੇ ਇਸ ਵਿਸ਼ਾਲ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਅਤੇ ਕੋਰੋਨਾ ਪੋਜ਼ਟਿਵ ਮਰੀਜ਼ਾਂ ਨੂੰ ਜਲਦ ਤੋਂ ਜਲਦ ਘਰ ਵਿੱਚ ਇਕਾਂਤਵਾਸ ਰਹਿਣ ਲਈ ਜ਼ੋਰ ਦਿੱਤਾ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਇਰਸ ਫੈਲਣ ਨੂੰ ਰੋਕਣ ਦਾ ਇਕੋ ਇਕ ਢੰਗ ਹੈ ਵੱਧ ਤੋਂ ਵੱਧ ਲੋਕਾਂ ਦੀ ਜਾਂਚ ਕਰਨਾ ਅਤੇ ਪੋਜ਼ਟਿਵ ਮਰੀਜ਼ਾਂ ਦੀ ਲਾਗ ਤੋਂ ਬਚਾਉਣ ਲਈ ਆਮ ਲੋਕਾਂ ਨੂੰ ਵੱਖਰਾ ਕਰਨਾ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ 1 ਮਾਰਚ ਤੋਂ 100 ਲੋਕਾਂ ਦੇ ਇੰਡੋਰ ਇਕੱਠ ਅਤੇ 200 ਲੋਕਾਂ ਆਊਟਡੋਰ ਇਕੱਠ ਬਾਰੇ ਐਲਾਨੀ ਗਈ ਪਾਬੰਦੀ ਬਾਰੇ ਵੀ ਦੱਸਿਆ।

 

Tags: DC Ludhiana , Varinder Kumar Sharma , Deputy Commissioner Ludhiana , Commissioner of Police Ludhiana , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD