Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਡੀ.ਸੀ. ਵੱਲੋਂ ਲੁਧਿਆਣਾ ਵਿੱਚ 136 ਬੇਰੁਜ਼ਗਾਰ ਨੌਜਵਾਨਾਂ ਨੂੰ ਮਿੰਨੀ ਬੱਸ ਪਰਮਿਟ ਵੰਡਣ ਦੀ ਕੀਤੀ ਸ਼ੁਰੂਆਤ

ਡਾਕ ਵਿਭਾਗ ਵੱਲੋਂ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਦੀ ਹੋਮ ਡਿਲੀਵਰੀ ਸੇਵਾ ਵੀ ਕੀਤੀ ਆਰੰਭ

Web Admin

Web Admin

5 Dariya News

ਲੁਧਿਆਣਾ , 24 Feb 2021

Last updated on: Feb 24, 2021, 00:00 IST

ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹੇ ਦੇ 136 ਬੇਰੁਜ਼ਗਾਰ ਨੌਜਵਾਨਾਂ ਨੂੰ ਸਟੇਜ ਕੈਰੇਜ ਰੂਰਲ ਬੱਸ ਪਰਮਿਟ ਦੀ ਸ਼ੁਰੂਆਤ ਕੀਤੀ।ਡਿਪਟੀ ਕਮਿਸ਼ਨਰ ਨੇ ਡਾਕ ਵਿਭਾਗ ਦੁਆਰਾ ਲੋਕਾਂ ਨੂੰ ਉਨ੍ਹਾਂ ਦੇ ਘਰੋ-ਘਰ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ) ਦੀ ਹੋਮ ਡਿਲਿਵਰੀ ਦੀ ਸੇਵਾ ਵੀ ਆਰੰਭ ਕੀਤੀ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ ਵੱਖ-ਵੱਖ ਪਹਿਲਕਦਮੀਆਂ ਦੀ ਵਰਚੁਅਲ ਲਾਂਚਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਦੇ ਨੌਜਵਾਨਾਂ ਨੂੰ ਰੂਰਲ ਬੱਸ ਪਰਮਿਟ ਵੰਡੇ।ਉਨ੍ਹਾਂ ਦੇ ਨਾਲ ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਸ.ਅਮਰਜੀਤ ਸਿੰਘ ਟਿੱਕਾ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਸ.ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਅਮ੍ਰਿਤ ਵਰਸ਼ਾ ਰਾਮਪਾਲ, ਸ.ਹਰਕਰਨ ਸਿੰਘ ਵੈਦ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ, ਸਕੱਤਰ ਆਰ.ਟੀ.ਏ. ਲੁਧਿਆਣਾ ਸ੍ਰੀ ਸੰਦੀਪ ਸਿੰਘ ਗੜ੍ਹਾ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ) ਦੀ ਹੋਮ ਡਿਲਿਵਰੀ ਦਾ ਉਦਘਾਟਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਇਸ ਵਿਲੱਖਣ ਪ੍ਰਣਾਲੀ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਵਿਖੇ ਇੱਕ ਕੇਂਦਰੀ ਕਾਰਡ ਨਿੱਜੀਕਰਨ ਕੇਂਦਰ (ਸੀ.ਸੀ.ਪੀ.ਸੀ.) ਸਥਾਪਤ ਕੀਤਾ ਗਿਆ ਹੈ, ਜਿਥੇ ਸਾਰੇ ਸਮਾਰਟ ਕਾਰਡ ਅਧਾਰਤ ਡ੍ਰਾਇਵਿੰਗ ਲਾਇਸੈਂਸ ਅਤੇ ਆਰ.ਸੀ. ਘਰ ਪਹੁੰਚਾਉਣ ਤੋਂ ਪਹਿਲਾਂ ਕੇਂਦਰੀ ਤੌਰ 'ਤੇ ਪ੍ਰਿੰਟ ਕੀਤੇ ਜਾਣਗੇ।ਵੀਡੀਓ ਕਾਨਫਰੰਸਿੰਗ ਰਾਹੀਂ ਇਨ੍ਹਾਂ ਪਹਿਲਕਦਮੀਆਂ ਦੀ ਸ਼ੁਰੂਆਤ ਸਮੇਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 'ਓਪਨ-ਐਂਡਡ ਮਿਨੀ ਬੱਸ ਪਰਮਿਟ ਪਾਲਿਸੀ' ਵੀ ਘੋਸ਼ਿਤ ਕੀਤੀ, ਜਿਸ ਵਿੱਚ ਪੇਂਡੂ ਨੌਜਵਾਨਾਂ ਨੂੰ ਅਜਿਹੇ ਪਰਮਿਟ ਲਈ ਅਪਲਾਈ ਕਰਨ ਦੀ ਕੋਈ ਆਖਰੀ ਤਰੀਕ ਨਹੀਂ ਦਿੱਤੀ ਗਈ, ਜਦੋਂ ਕਿ 55.16 ਕਰੋੜ ਰੁਪਏ ਦੀ ਲਾਗਤ ਵਾਲੇ ਉੱਚ-ਤਕਨੀਕੀ ਸਟੇਟ ਟਰਾਂਸਪੋਰਟ ਵਿਭਾਗ ਦੇ ਇੰਸਟੀਚਿਊਟ, ਡ੍ਰਾਇਵਿੰਗ ਲਾਇਸੈਂਸਾਂ ਦੀ ਹੋਮ ਡਿਲਿਵਰੀ ਸਮੇਤ ਕੰਮਾਂ ਦੇ ਨੀਂਹ ਪੱਥਰ ਰੱਖੇ ਗਏ।

ਮੁੱਖ ਮੰਤਰੀ ਨੇ ਪੇਂਡੂ ਨੌਜਵਾਨਾਂ ਲਈ 'ਘਰ-ਘਰ ਰੋਜ਼ਗਾਰ ਤੇ ਕਰੋਬਾਰ' ਮਿਸ਼ਨ ਨੂੰ ਹੁਲਾਰਾ ਦੇਣ ਲਈ 3 ਹਜ਼ਾਰ ਮਿੰਨੀ ਬੱਸ ਪਰਮਿਟ ਵੰਡਣ ਦੀ ਸ਼ੁਰੂਆਤ ਵੀ ਕੀਤੀ, ਜਿਸ ਵਿੱਚ 5 ਲਾਭਪਾਤਰੀਆਂ ਨੂੰ ਪਰਮਿਟ ਵੀ ਪ੍ਰਦਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਅੱਜ 3 ਹਜ਼ਾਰ ਪਰਮਿਟ ਸੌਂਪੇ ਜਾ ਰਹੇ ਹਨ, ਜਦੋਂ ਕਿ ਬਾਕੀ 8000 ਪਰਮਿਟ ਇਸ ਸਾਲ ਵਿੱਚ ਜਾਰੀ ਕੀਤੇ ਜਾਣਗੇ ਜਿਨ੍ਹਾਂ ਦੀ ਕੁੱਲ ਗਿਣਤੀ 11 ਹਜ਼ਾਰ ਹੋ ਜਾਵੇਗੀ, ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌਰ 'ਤੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।ਕੈਪਟਨ ਅਮਰਿੰਦਰ ਸਿੰਘ ਵੱਲੋਂ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਕਿ ਸਿਸਟਮ ਨੂੰ ਹੋਰ ਪਾਰਦਰਸ਼ੀ ਬਣਾਉਣ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਾਰੇ ਬੱਸ ਪਰਮਿਟਾਂ ਦੀਆਂ ਅਰਜ਼ੀਆਂ ਦੀ ਪ੍ਰਾਪਤੀ ਅਤੇ ਪ੍ਰਕਿਰਿਆ ਲਈ ਅਗਲੇ ਤਿੰਨ ਮਹੀਨਿਆਂ ਵਿਚ ਉਪਭੋਗਤਾ-ਅਨੁਕੂਲ ਆਨਲਾਈਨ ਸਹੂਲਤ ਤਿਆਰ ਕੀਤੀ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੀਆਂ ਪਹਿਲਕਦਮੀਆਂ ਪੇਂਡੂ ਸੰਪਰਕ ਨੂੰ ਨਿਰਵਿਘਨ ਪੇਂਡੂ ਸੰਪਰਕ ਪ੍ਰਦਾਨ ਕਰਨ ਅਤੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਹਿਜ ਸਪੁਰਦਗੀ ਮੁਹੱਈਆ ਕਰਾਉਣ ਵਿਚ ਬਹੁਤ ਅੱਗੇ ਵਧਣਗੀਆਂ, ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਬਿਨਾਂ ਕਿਸੇ ਪ੍ਰਚਾਰ ਜਾਂ ਕਾਨੂੰਨੀ ਪ੍ਰਕਿਰਿਆਵਾਂ/ਨਿਯਮਾਂ ਦੀ ਪਾਲਣਾ ਕੀਤੇ ਚੁਣੇ ਹੋਏ ਲੋਕਾਂ ਨੂੰ ਗੈਰਕਨੂੰਨੀ ਪਰਮਿਟ ਜਾਰੀ ਕੀਤੇ।ਉਨ੍ਹਾਂ ਯਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਗੈਰ ਕਾਨੂੰਨੀ ਬੱਸ ਪਰਮਿਟਾਂ ਨੂੰ ਰੱਦ ਕਰਨ ਦਾ ਵਾਅਦਾ ਕੀਤਾ ਸੀ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਲੋੜਵੰਦ ਲੋਕਾਂ ਨੂੰ ਸਕੀਮ ਦਾ ਲਾਭ ਮਿਲ ਸਕੇ, ਕੈਪਟਨ ਅਮਰਿੰਦਰ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੁਆਰਾ ਅਪਣਾਈ ਗਈ ਪਾਰਦਰਸ਼ੀ ਪ੍ਰਣਾਲੀ ਤਹਿਤ, ਪਹਿਲੀ ਵਾਰ ਮਿੰਨੀ ਬੱਸ ਪਰਮਿਟ ਲਈ ਇਕ ਅਖ਼ਬਾਰਾਂ ਵਿੱਚ ਜਨਤਕ ਨੋਟਿਸ ਜਾਰੀ ਕੀਤਾ ਗਿਆ ਸੀ। ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਆਨਲਾਈਨ ਅਰਜ਼ੀ ਦੇਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਲਗਭਗ 12,384 ਬਿਨੈ ਪੱਤਰ ਪ੍ਰਾਪਤ ਹੋਏ।ਇਸ ਮੌਕੇ ਮੁੱਖ ਮੰਤਰੀ ਵੱਲੋਂ ਕਪੂਰਥਲਾ ਵਿਖੇ 'ਘਰ ਘਰ ਰੋਜ਼ਗਾਰ ਤੇ ਕਰੋਬਾਰ' ਮਿਸ਼ਨ ਤਹਿਤ 22.50 ਕਰੋੜ ਰੁਪਏ ਦੀ ਲਾਗਤ ਵਾਲੇ ਇੰਸਟੀਚਿਊਟ ਆਫ ਡਰਾਈਵਿੰਗ ਐਂਡ ਟ੍ਰੈਫਿਕ ਰਿਸਰਚ (ਆਈ.ਡੀ.ਟੀ.ਆਰ) ਦਾ ਨੀਂਹ ਪੱਥਰ ਵੀ ਰੱਖਿਆ ਜਿਸ ਵਿੱਚ ਹਰ ਸਾਲ 20,000 ਡਰਾਈਵਰਾਂ ਨੂੰ ਚੰਗੀ ਸਿਖ਼ਲਾਈ ਦਿੱਤੀ ਜਾਵੇਗੀ ਜਿਸ ਨਾਲ ਕੁਸ਼ਲ ਡਰਾਈਵਰ ਬਣ ਕੇ ਦੇਸ਼ ਅਤੇ ਵਿਦੇਸ਼ਾਂ ਵਿੱਚ ਰੋਜ਼ਗਾਰ ਲਈ ਸਹਾਈ ਸਿੱਧ ਹੋਣਗੇ। ਉਨ੍ਹਾਂ ਇਸ ਮੌਕੇ ਕਪੂਰਥਲਾ ਵਿਖੇ 17.16 ਕਰੋੜ ਰੁਪਏ ਦੀ ਲਾਗਤ ਵਾਲੇ ਵਹੀਕਲ ਇੰਸਪੈਕਸ਼ਨ ਐਂਡ ਸਰਟੀਫਿਕੇਸ਼ਨ ਸੈਂਟਰ ਦਾ ਨੀਂਹ ਪੱਥਰ ਵੀ ਰੱਖਿਆ ਜਿਸ ਨਾਲ ਯਾਤਰੀਆਂ ਅਤੇ ਪੈਦਲ ਚੱਲਣ ਵਾਲਿਆਂ ਦੀ ਸੁਰੱਖਿਆ ਨੂੰ ਯਕੀਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਇਸ ਸੈਂਟਰ ਵਿੱਚ ਇੱਕ ਸਾਲ ਦੌਰਾਨ 72 ਹਜ਼ਾਰ ਵਹੀਕਲਾਂ ਦੀ ਜਾਂਚ ਕੀਤੀ ਜਾ ਸਕਦੀ ਹੈ ਅਤੇ ਇਸ ਸੈਂਟਰ ਵਿੱਚ ਵਹੀਕਲ ਟੈਸਟਿੰਗ ਲਈ ਆਨਲਾਈਨ ਅਪਾਉਂਟਮੈਂਟ ਲੈਣੀ ਪਵੇਗੀ।

ਇਸ ਮੌਕੇ 5 ਬੱਸ ਚਾਲਕਾਂ ਨੂੰ ਬੱਸ ਪਰਮਿਟ ਸੌਂਪੇ ਗਏ।

 

Tags: DC Ludhiana , Varinder Kumar Sharma , Deputy Commissioner Ludhiana , Yadwinder Singh Jandiali , Surinder Dawar , Rural Link Road Permit System , Ghar Ghar Rozgar te Karobar Mission , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD