Thursday, 23 July 2026

 

 

ਖ਼ਾਸ ਖਬਰਾਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਆਧੁਨਿਕ ਅਤੇ ਨਵੀਨਤਮ ਤਕਨੀਕ ਅਪਣਾਉਣ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣ - ਰਾਜਪਾਲ ਗਵਰਨਰ ਨੇ ਗਊਸ਼ਾਲਾ ਦੇ ਨਵੀਨੀਕਰਨ ਕਾਰਜ ਦੀ ਕੀਤੀ ਸ਼ੁਰੂਆਤ ਗੰਨੌਰ ਇੰਡੀਆ ਇੰਟਰਨੈਸ਼ਨਲ ਹਾਰਟੀਕਲਚਰ ਮਾਰਕੀਟ ਪ੍ਰੋਜੈਕਟ ਨੂੰ ਜਲਦੀ ਤੋਂ ਜਲਦੀ ਕੀਤਾ ਜਾਵੇ ਪੂਰਾ - ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ ਪਾਣੀਪਤ ਦੇ ਦਿਵਿਆਂਗ ਬੱਚੇ ਨੂੰ ਮਿਲਣਗੇ ਅਤਿ-ਆਧੁਨਿਕ ਬਾਇਓਨਿਕ ਬਨਾਵਟੀ ਅੰਗ

 

ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀ ਅਤੇ ਜ਼ਿਲਾ ਪੱਧਰੀ ਸਾਈਬਰ ਕ੍ਰਾਈਮ ਯੁਨਿਟਾਂ ਕੀਤੀਆਂ ਜਾਣਗੀਆਂ ਸਥਾਪਤ

ਪੰਜਾਬ ਪੁਲਿਸ ਦੀ 3 ਮਹੀਨੇ ਲੰਬੀ ਸਾਈਬਰ ਜਾਗਰੂਕਤਾ ਮੁਹਿੰਮ ਭਰਵੇਂ ਹੁੰਘਾਰੇ ਨਾਲ ਸਮਾਪਤ

Web Admin

Web Admin

5 Dariya News

ਚੰਡੀਗੜ੍ਹ , 24 Feb 2021

Last updated on: Feb 24, 2021, 00:00 IST

ਵੱਧਦੇ ਸਾਈਬਰ ਅਪਰਾਧਾਂ ਨਾਲ ਨਜਿੱਠਣ ਅਤੇ ਸਾਈਬਰ ਜਗਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਬੁੱਧਵਾਰ ਨੂੰ 200 ਦੇ ਕਰੀਬ ਸਾਈਬਰ ਕ੍ਰਾਈਮ ਅਤੇ ਡਿਜੀਟਲ ਫੌਰੈਂਸਿਕ ਮਾਹਰਾਂ ਦੀ ਭਰਤੀ ਅਤੇ ਸਾਰੇ ਜਿਲਿਆਂ ਵਿੱਚ ਸਾਈਬਰ ਕ੍ਰਾਈਮ ਯੂਨਿਟਾਂ ਸਥਾਪਤ ਕਰਨ ਦਾ ਐਲਾਨ ਕੀਤਾ। ਡੀ.ਜੀ.ਪੀ. ਗੁਪਤਾ ਨੇ ਕਿਹਾ ਕਿ ਕੋਵਿਡ -19 ਦੇ ਮੱਦੇਨਜ਼ਰ ਅਸੀਂ ਜ਼ਿਆਦਾਤਰ ਆਪਣੀ ਜਿੰਦਗੀ ਸਾਈਬਰ ਜਗਤ ਵਿੱਚ ਹੀ ਬਤੀਤ ਕਰ ਰਹੇ ਹਾਂ ਅਤੇ ਆਨਲਾਈਨ ਬੈਂਕਿੰਗ ਕਰ ਰਹੇ ਜ਼ਿਆਦਤਰ ਲੋਕ ਜਾਂ ਫਿਰ ਆਨਲਾਈਨ ਪੜਾਈ ਕਰ ਰਹੇ ਵਿਦਿਆਰਥੀਆਂ ਨੂੰ ਸਾਈਬਰ ਕ੍ਰਾਈਮ ਬਾਰੇ ਪਤਾ ਵੀ ਨਹੀਂ ਹੈ। ਡੀ.ਜੀ.ਪੀ. ਨੇ ਇਹ ਪ੍ਰਗਟਾਵਾ ਵੈਬਿਨਾਰ ਰਾਹੀਂ ਚਲਾਈ ਜਾ ਰਹੀ ਆਨਲਾਈਨ ਜਾਗਰੂਕਤਾ ਮੁਹਿੰਮ ‘ ਸਾਈਬਰ ਸੁਰੱਖਿਆ’ ਦੇ ਸਮਾਪਤੀ ਸਮਾਰੋਹ ਦੌਰਾਨ ਕੀਤਾ। ਤਿੰਨ ਮਹੀਨਿਆਂ ਦੀ  ਇਹ ਸਾਈਬਰ ਜਾਗਰੂਕਤਾ ਮੁਹਿੰਮ ਪੰਜਾਬ ਪੁਲਿਸ ਅਤੇ ਸਾਈਬਰ ਪੀਸ ਫਾਉਂਡੇਸ਼ਨ (ਸੀ.ਪੀ.ਐਫ) ਦਾ ਸਾਂਝਾ ਉਪਰਾਲਾ ਸੀ।ਦਿਨਕਰ ਗੁਪਤਾ ਨੇ ਕਿਹਾ ਕਿ ਪੰਜਾਬ ਪੁਲਿਸ ਨਾਗਰਿਕਾਂ ਵਿਸ਼ੇਸ਼ ਕਰਕੇ ਔਰਤਾਂ ਅਤੇ ਬੱਚਿਆਂ, ਜਿਹਨਾਂ ਦੇ ਸਾਈਬਰ ਕ੍ਰਾਈਮ ਦਾ ਸ਼ਿਕਾਰ ਹੋਣ ਦੀ ਸੰਭਾਵਨਾ ਸਭ ਤੋਂ ਵਧੇਰੇ ਹੁੰਦੀ ਹੈ, ਲਈ ਸੁਰੱਖਿਅਤ ਸਾਈਬਰ ਮਾਹੌਲ  ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਉਹਨਾਂ ਕਿਹਾ ਕਿ ਜਿੱਥੇ ਸਾਈਬਰ ਕ੍ਰਾਈਮ ਅਤੇ ਡਿਜੀਟਲ ਫੌਰੈਂਸਿਕ ਮਾਹਰਾਂ ਦੀ ਭਰਤੀ ਅਪ੍ਰੈਲ 2021 ਤੋਂ ਸ਼ੁਰੂ ਹੋ ਜਾਵੇਗੀ ਉੱਥੇ ਹੀ ਜ਼ਿਲਾ ਪੱਧਰੀ ਸਾਈਬਰ ਕ੍ਰਾਈਮ ਯੂਨਿਟਸ ਅਗਲੇ 6 ਤੋਂ 8 ਮਹੀਨਿਆਂ ਵਿਚ ਸਥਾਪਤ ਹੋਣ ਦੀ ਆਸ ਹੈ। ਜ਼ਿਕਰਯੋਗ ਹੈ ਕਿ ਮੁਹਾਲੀ ਵਿੱਚ ਪਹਿਲਾਂ ਹੀ ਪੰਜਾਬ ਪੁਲਿਸ ਦਾ ਰਾਜ ਪੱਧਰੀ ਸਾਈਬਰ ਕ੍ਰਾਈਮ ਸੈੱਲ ਮੌਜੂਦ ਹੈ। ਡੀਜੀਪੀ ਨੇ ਕਿਹਾ ਕਿ ਸਾਈਬਰ ਅਪਰਾਧ ਜਿਵੇਂ ਕਿ ਟੈਲੀਫੋਨ ਅਤੇ ਵਿੱਤੀ ਧੋਖਾਧੜੀ, ਪਛਾਣ ਚੋਰੀ ਦੇ ਅਪਰਾਧ (ਫਿਸ਼ਿੰਗ), ਅਤੇ ਮਾਲਵੇਅਰ ਦੀ ਪਛਾਣ ਆਦਿ ਸਬੰਧੀ ਨਾਗਰਿਕਾਂ ਨੂੰ ਜਾਗਰੂਕ  ਕਰਨ ਦੀ ਲੋੜ ਹੈ ਅਤੇ ਸਾਈਬਰ ਖਤਰਿਆਂ ਦੀ ਪਛਾਣ ਕਰਨ ਤੇ ਇਨਾਂ ਖਤਰਿਆਂ ਨੂੰ ਟਾਲਣ ਲਈ  ਲੋਕਾਂ ਨੂੰ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।ਉਨਾਂ ਕਿਹਾ ਕਿ ਪੰਜਾਬ ਪੁਲਿਸ ਅਤੇ ਸੀ.ਪੀ.ਐਫ ਨੇ ਜਾਗਰੂਕਤਾ ਦੀ ਅਣਹੋਂਦ ਕਾਰਨ ਪੈਦਾ ਹੋਏ ਇਸ ਪਾੜੇ ਨੂੰ ਸਮਝਣ ਲਈ ਇੱਕ ਸਰਵੇਖਣ ਵੀ ਕੀਤਾ ਹੈ ਅਤੇ ਸਾਈਬਰ ਕ੍ਰਾਈਮ ਵਿਰੁੱਧ ਲੜਨ ਲਈ ਸੁਰੱਖਿਆ ਅਤੇ ਨਵੇਂ ਢੰਗ ਅਮਲ ਵਿੱਚ ਲਿਆਂਦੇ ਹਨ। 

ਸੀ.ਪੀ.ਐਫ. ਦੇ ਸਲਾਹਕਾਰ ਡਾ. ਰਕਸ਼ਿਤ ਟੰਡਨ ਨੇ ਸਰਵੇਖਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿੱਚ 8505 ਵਿਅਕਤੀਆਂ  ਨੇ  ਇਸ ਵਿੱਚ ਭਾਗ  ਲਿਆ ਜਿਹਨਾਂ ਵਿੱਚ  3342  ਮਰਦ, 5101 ਔਰਤਾਂ ਅਤੇ  72 ਹੋਰ ਵਿਅਕਤੀ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਸ ਸਾਈਬਰ ਸਟੱਡੀ ਦੌਰਾਨ ਪਤਾ ਲੱਗਿਆ ਕਿ ਲੋਕਾਂ ਨੂੰ ਪਤਾ ਹੈ ਕਿ ਵਿੱਚ ਕੰਪਿਊਟਰ ਹਾਰਡਵੇਅਰ (51%) ਤੋਂ ਡਾਟਾ ਚੋਰੀ ਕਰਨ ਸਮੇਤ ਹੈਕਿੰਗ (51%),ਆਨਲਾਈਨ ਇੰਪ੍ਰੈਸ਼ਨ (39%), ਅਤੇ ਆਨਲਾਈਨ ਹਰਾਸਮੈਂਟ (38%) ਜਦਕਿ 34% ਰਿਸਪਾਂਡੈਂਟਸ ਨੇ ਇਹ ਵੀ ਦੱਸਿਆ ਕਿ ਕਿਸੇ ਹੋਰ ਦੇ ਖਾਤੇ ਵਿੱਚੋਂ ਗੈਰਕਾਨੂੰਨੀ ਲੈਣ-ਦੇਣ ਕਰਨਾ ਅਤੇ ਜਾਅਲੀ ਖਬਰਾਂ (36% ) ਫੈਲਾਉਣਾ ਵੀ ਸਾਈਬਰ ਕ੍ਰਾਈਮ ਦਾ ਹੀ ਇੱਕ ਰੂਪ ਹੈ।ਉਹਨਾਂ ਦੱਸਿਆ ਕਿ ਇਹ ਸਰਵੇਖਣ, ਜਿਸ ਵਿੱਚ ਜ਼ਿਆਦਾਤਰ ਭਾਗ ਲੈਣ ਵਾਲੇ 10 ਤੋਂ 20 ਸਾਲ ਦੀ ਉਮਰ ਦੇ ਸਨ ਅਤੇ ਸਕੂਲ ਜਾ ਰਹੇ ਹਨ, ਨੇ ਮੰਨਿਆ ਕਿ ਉਨਾਂ ਵਿੱਚੋਂ ਲਗਭਗ 56% ਨੂੰ ਸਾਈਬਰ ਕ੍ਰਾਈਮ ਦੀ ਰਿਪੋਰਟ ਕਰਨ ਬਾਰੇ ਪਤਾ ਹੈ ਅਤੇ 50%  ਨੇ ਕਿਹਾ ਕਿ ਸਾਈਬਰ ਕ੍ਰਾਈਮ ਬਾਰੇ ਥਾਣੇ ਵਿੱਚ ਸ਼ਿਕਾਇਤ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ 70% ਵਿਅਕਤੀ ਇਸ ਗੱਲ ਤੋਂ ਵੀ ਜਾਣੂ ਸਨ ਕਿ ਪੰਜਾਬ ਪੁਲਿਸ ਕੋਲ ਵਿਸ਼ੇਸ਼ ਸਾਈਬਰ ਕ੍ਰਾਈਮ ਸੈੱਲ ਤੋਂ ਇਲਾਵਾ ਕ੍ਰਾਈਮ ਐਂਡ ਕਿ੍ਰਮੀਨਲ ਟ੍ਰੈਕਿੰਗ ਨੈਟਵਰਕ ਮੌਜੂਦ ਹੈ ਅਤੇ 44% ਰਿਸਪਾਂਡੈਂਟਸ ਇਸ ਗੱਲ ਤੋਂ ਜਾਣੂ ਸਨ ਕਿ ਉਹ ਸੂਚਨਾ ਟੈਕਨਾਲੌਜੀ ਐਕਟ, 2000 ਤਹਿਤ ਸਾਈਬਰ ਕ੍ਰਾਈਮ  ਵਿਰੁੱਧ ਸ਼ਿਕਾਇਤ ਦਰਜ ਕਰਵਾ ਸਕਦੇ ਹਨ।ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਵੀਜ਼ਨ ਗੁਰਪ੍ਰੀਤ ਕੌਰ ਦਿਓ ਨੇ ਦੱਸਿਆ ਕਿ ਇਸ ਸਾਈਬਰ ਜਾਗਰੂਕਤਾ ਮੁਹਿੰਮ ਤਹਿਤ ਨਾਗਰਿਕਾਂ ਨੂੰ ਨਵੇਂ ਯੁੱਗ ਦੀ ਤਕਨਾਲੋਜੀ ਅਤੇ ਇਸਦੇ ਲਾਭ-ਨੁਕਸਾਨ ਨੂੰ ਸਮਝਾਉਣ ਲਈ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਨ ਵਾਲੇ 26 ਵੈਬਿਨਾਰ ਆਯੋਜਿਤ ਕੀਤੇ ਗਏ । ਜਿਸ ਵਿੱਚ 22 ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਾਈਬਰ ਪੀਸ ਫਾਉਂਡੇਸ਼ਨ ਦੇ 33 ਮਾਹਰ ਸਪੀਕਰਾਂ ਵਲੋਂ ਭਾਸ਼ਣ ਵੀ ਦਿੱਤੇ ਗਏ। ਉਹਨਾਂ ਕਿਹਾ ਕਿ ਵੈਬਿਨਾਰ ਤੋਂ ਇਲਾਵਾ ਬ੍ਰੇਨ ਓਲੰਪਿਕ, ਸਲੋਗਨ ਸਲੈਮ ਅਤੇ ਪੈਂਟ-ਏ-ਥੋਨ ਵਰਗੇ ਮੁਕਾਬਲੇ ਵੀ ਦਰਸ਼ਕਾਂ ਲਈ ਆਯੋਜਿਤ ਕੀਤੇ ਗਏ ।ਇਸ ਦੌਰਾਨ ਸੀ.ਪੀ.ਐਫ. ਦੇ ਫਾਊਂਡਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ  ਪਿਛਲੇ 3 ਮਹੀਨਿਆਂ ਵਿੱਚ 20 ਲੱਖ ਤੋਂ ਵੱਧ ਇੰਪੈਸ਼ਨ ਹਾਸਲ ਕੀਤੇ ਅਤੇ 3 ਲੱਖ ਤੋਂ ਵੱਧ ਲੋਕਾਂ ਨੇ ਮੁਹਿੰਮ ਦੌਰਾਨ ਵੈਬਿਨਾਰ ਵੇਖੇ । ਉਨਾਂ ਨੇ ਅੱਗੇ ਕਿਹਾ ਕਿ ਇਹ ਵੈਬਿਨਾਰ ਫੇਸਬੁੱਕ  ਪੇਜ  “ਪੰਜਾਬ ਪੁਲਿਸ ਇੰਡੀਆ’’ ‘ਤੇ ਕਦੇ ਵੀ ਵੇਖੇ ਜਾ ਸਕਦੇ ਹਨ।    

 

Tags: Dinkar Gupta , Punjab Police , Police , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD