Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਲਿਸ ਕਮਿਸ਼ਨਰ ਵਲੋਂ ਸ਼ਹਿਰ 'ਚ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਦੇ ਆਦੇਸ਼ ਜਾਰੀ

ਕਿਹਾ ਮਾਸਕ ਨਾਲ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਹਿੰਮ ਚਲਾਈ ਜਾਵੇ

Web Admin

Web Admin

5 Dariya News

ਜਲੰਧਰ , 24 Feb 2021

Last updated on: Feb 24, 2021, 00:00 IST

ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਇਕੱਠ ਸਬੰਧੀ ਜਾਰੀ ਨਵੀਆਂ ਪਾਬੰਦੀਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਕਮਿਸ਼ਨਰ ਨੇ ਹਦਾਇਤਾਂ ਕੀਤੀਆਂ ਕਿ 19-19 ਪ੍ਰੋਟੋਕਾਲ ਦੀ ਉਲੰਘਣਾ ਜਿਸ ਵਿੱਚ ਮਾਸਕ ਨਾ ਪਹਿਨਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨਾ ਸ਼ਾਮਿਲ ਹੈ ਦੀ ਉਲੰਘਣਾ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨ੍ਹਾਂ ਵਲੋਂ ਸੂਬਾ ਸਰਕਾਰ ਵਲੋਂ ਅੰਦਰੂਨੀ ਅਤੇ ਬਾਹਰੀ ਇਕੱਠਾਂ ਬਾਰੇ ਜਾਰੀ ਦਿਸ਼ਾ ਨਿਰਦੇਸ਼ਾਂ ਤੋਂ ਪੁਲਿਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ  । ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਦਰੂਨੀ ਇਕੱਠ ਲਈ 100 ਅਤੇ ਬਾਹਰੀ ਇਕੱਠ ਲਈ 200 ਵਿਅਕਤੀਆਂ ਗਿਣਤੀ ਸੂਬਾ ਸਰਕਾਰ ਵਲੋਂ ਨਿਸ਼ਚਿਤ ਕੀਤੀ ਗਈ  ਹੈ। ਉਨ੍ਹਾਂ ਦੱਸਿਆ ਕਿ ਇਹ ਨਵੇਂ ਦਿਸ਼ਾ ਨਿਰਦੇਸ਼ ਪਹਿਲੀ ਮਾਰਚ 2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਹੋ ਜਾਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ।ਪੁਲਿਸ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੁੰ ਕਿਹਾ ਕਿ ਸ਼ਹਿਰ ਵਿੱਚ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਜਿਸ ਵਿੱਚ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਵਿਡ-19 ਵਾਇਰਸ ਨੁੰ ਫੈਲਣ ਤੋਂ ਰੋਕਿਆ ਜਾ ਸਕੇ।

ਇਸੇ ਤਰ੍ਹਾਂ ਉਨ੍ਹਾਂ ਸਾਰੇ ਫੀਲਡ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਜੀਰੋ ਟੌਲਰੈਂਸ ਨੀਤੀ ਨੂੰ ਅਪਣਾਉਂਦੇ ਹੋਏ ਉਨਾ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ ਜਾਵੇ।ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦੀ ਵਚਨਬੱਧਤਾ ਤਹਿਤ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਐਨ.ਡੀ.ਪੀ.ਐਸ.ਐਕਟ ਤਹਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜਬਤ ਕਰਨ ਦੀ ਪ੍ਰਕਿਰਿਆ ਨੂੰ ਤੇਜ ਕੀਤਾ ਜਾਵੇ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਅਧਿਕਾਰੀ ਆਪਣੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਪ੍ਰਕਾਰ ਦੀ ਨਸ਼ਾ ਸਮੱਗਲਿੰਗ ਦੀ ਕਾਰਵਾਈ ਲਈ ਜਵਾਬਦੇਹ ਹੋਣਗੇ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਨਸ਼ੇ ਦੇ ਕੇਸਾਂ ਵਿੱਚ ਵਿਸਥਾਰ ਨਾਲ ਜਾਂਚ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਿੰਗ ਦੇ ਆਦੀ ਲੋਕਾਂ ਦੀ ਪਹਿਚਾਣ ਕਰਕੇ ਕਾਨੂੰਨ ਅਨੁਸਾਰ ਉਨਾਂ ਖਿਲਾਫ਼ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਜਲੰਧਰ ਸ਼ਹਿਰ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ, ਜਗਮੋਹਨ ਸਿੰਘ ਅਤੇ ਅਰੁਣ ਸੈਣੀ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਐਚ.ਐਸ.ਬੈਨੀਪਾਲ ਅਤੇ ਸਮੂਹ ਐਸ.ਐਚ.ਓ.ਹਾਜ਼ਰ ਸਨ।

 

Tags: Commissioner of Police Jalandhar , Gurpreet Singh Bhullar , Jalandhar , Punjab Fights Corona , Coronavirus , COVID 19 , Novel Coronavirus , India Fights Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD