Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵਲੋਂ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੁਜਗਾਰ ਨੌਜਵਾਨਾਂ ਨੂੰ 190 ਮਿੰਨੀ ਬੱਸ ਪਰਮਿਟ ਵੰਡਣ ਦੀ ਸ਼ੁਰੂਆਤ

ਕਿਹਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਇਲਾਵਾ ਪੇਂਡੂ ਖੇਤਰਾਂ ਨਾਲ ਸੰਪਰਕ ਨੂੰ ਮਜ਼ਬੂਤ ਬਣਾਉਣਾ

Web Admin

Web Admin

5 Dariya News

ਜਲੰਧਰ , 24 Feb 2021

Last updated on: Feb 24, 2021, 00:00 IST

ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਨੌਜਵਾਨਾਂ ਨੂੰ 190 ਮਿੰਨੀ ਬੱਸ ਪਰਮਿਟ ਵੰਡਣ ਦੀ ਸ਼ੁਰੂਆਤ ਪੰਜ ਮਿੰਨੀ ਬੱਸ ਪਰਮਿਟਾਂ ਦੀ ਵੰਡ ਕਰਕੇ ਕੀਤੀ ਗਈ ਅਤੇ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਵਰਚੂਅਲ ਤੌਰ 'ਤੇ ਕੀਤੀ ਗਈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਯੋਜਨਾ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੋਂ ਇਲਾਵਾ ਦਿਹਾਤੀ ਖੇਤਰਾਂ ਦਾ ਸ਼ਹਿਰੀ ਖੇਤਰਾਂ ਨਾਲ ਬਿਹਤਰ ਸੰਪਰਕ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਅਤੇ ਕਪੂਰਥਲਾ ਜਿਲ੍ਹਿਆਂ ਤੋਂ 190 ਨੌਜਵਾਨਾਂ ਨੂੰ ਮਿੰਨੀ ਬੱਸ ਪਰਮਿਟ ਦੇਣ ਲਈ ਚੋਣ ਕੀਤੀ ਗਈ ਹੈ । ਉਨ੍ਹਾਂ ਦੱਸਿਆ ਕਿ ਇਨਾਂ ਵਿਚੋਂ ਪੰਜ ਨੂੰ ਅੱਜ ਮਿੰਨੀ ਬੱਸ ਪਰਮਿਟ ਦੇ ਪ੍ਰਵਾਨਗੀ ਪੱਤਰ ਜਾਰੀ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਡਰਾਇਵਿੰਗ ਲਾਇਸੰਸ ਅਤੇ ਵਾਹਨਾਂ ਦੇ ਰਜਿਸਟਰੇਸਨ ਸਰਟੀਫਿਕੇਟ (ਆਰ.ਸੀਜ਼) ਦੀ ਡਾਕ ਰਾਹੀਂ ਹੋਮ ਡਲਿਵਰੀ ਕਰਨ ਦੀ ਸ਼ੁਰੂਆਤ ਵੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਹੈ ਜੋ ਕਿ ਜ਼ਿਲ੍ਹੇ ਭਰ ਵਿੱਚ 20000 ਤੋਂ ਜ਼ਿਆਦਾ ਬਿਨੈਕਾਰਾਂ ਨੂੰ ਡਰਾਇਵਿੰਗ ਲਾਇਸੰਸ ਅਤੇ ਆਰ.ਸੀਜ਼ ਡਾਕ ਰਾਹੀਂ ਘਰ ਵਿੱਚ ਪ੍ਰਾਪਤ ਕਰਨ ਵਿੱਚ ਮਦਦਗਾਰ ਸਿੱਧ ਹੋਵੇਗਾ।ਉਨ੍ਹਾਂ ਕਿਹਾ ਕਿ 10000 ਡਰਾਇਵਿੰਗ ਲਾਇਸੰਸ ਦੇ ਬਿਨੈਕਾਰਾਂ ਅਤੇ ਇਨੀ ਹੀ ਗਿਣਤੀ ਵਿੱਚ ਆਰ.ਸੀਜ਼ ਅਤੇ ਦਸਤਾਵੇਜ ਟਰਾਂਸਪੋਰਟ ਵਿਭਾਗ ਵਲੋਂ ਬਿਨੈਕਾਰ ਡਾਕ ਰਾਹੀਂ ਘਰਾਂ ਵਿੱਚ ਹੀ ਪ੍ਰਾਪਤ ਕਰ ਸਕਣਗੇ ਜਿਸ ਨਾਲ ਉਨਾ ਨੂੰ ਹੁਣ ਕਿਸੇ ਵੀ ਸਰਕਾਰੀ ਦਫ਼ਤਰ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਇਹ ਨਵਾਂ ਡਲਿਵਰੀ ਸਿਸਟਮ ਟਰਾਂਸਪੋਰਟ ਵਿਭਾਗ ਵਿੱਚ ਜਨਤਕ ਸੇਵਾਵਾਂ ਦੀ ਨੁਹਾਰ ਹੀ ਬਦਲ ਦੇਵੇਗਾ । ਉਨ੍ਹਾਂ ਕਿਹਾ ਕਿ ਇਸ ਨਵੀਂ ਪ੍ਰਣਾਲੀ ਨਾਲ ਵਧੇਰੇ ਪਾਰਦਰਸ਼ਤਾ ਅਤੇ ਜਵਾਬਦੇਹੀ ਆਵੇਗੀ।ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਇਕ ਨਿਵੇਕਲੀ ਪਹਿਲ ਦਾ ਧੰਨਵਾਦ ਕਰਦਿਆਂ ਦਕੋਹਾ ਵਾਸੀ ਕਾਮਨਾ ਨੇ ਕਿਹਾ ਕਿ ਉਸ ਨੇ ਘਰ-ਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਮਿੰਨੀ ਬੱਸ ਦਾ ਪਰਮਿਟ ਲੈਣ ਲਈ ਅਪਲਾਈ ਕੀਤਾ ਸੀ ਅਤੇ ਹੁਣ ਉਹ ਜਲੰਧਰ ਸ਼ਹਿਰ ਦੇ ਬੱਸ ਸਟੈਂਡ ਤੋਂ ਮੂਸਾਪੁਰ ਰੂਟ ਦਾ ਮਿੰਨੀ ਬੱਸ ਪਰਮਿਟ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਉਸ ਦਾ ਸੁਪਨਾ ਪੂਰਾ ਹੋਇਆ ਹੈ ਅਤੇ ਹੁਣ ਉਹ ਇਸ ਨਾਲ ਆਪਣਾ ਖੁਦ ਦਾ ਕਾਰੋਬਾਰ ਚਲਾਉਣ ਦੇ ਯੋਗ ਹੋ ਗਈ ਹੈ।

ਇਸ ਮੌਕੇ ਇਕ ਹੋਰ ਲਾਭਪਾਤਰੀ ਜਰਨੈਲ ਸਿੰਘ ਵਾਸੀ ਮੋਹੇਆਲ ਨਗਰ ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਲਈ ਮਿੰਨੀ ਬੱਸ ਪਰਮਿਟ ਦੇਣ ਲਈ ਕੀਤੇ ਗਏ ਫ਼ੈਸਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਨੇ ਕਦੇ ਸੋਚਿਆ ਵੀ ਨਹੀਂ ਸੀ ਕਿ ਉਹ ਆਪਣੇ ਨਾਮ 'ਤੇ ਬੱਸ ਪਰਮਿਟ ਹਾਸਿਲ ਕਰ ਸਕੇਗਾ। ਜਰਨੈਲ ਸਿੰਘ ਨੇ ਮਿੰਨੀ ਬੱਸ ਪਰਮਿਟ ਜਾਰੀ ਕਰਨ ਲਈ ਅਪਣਾਈ ਗਈ ਪਾਰਦਰਸ਼ੀ ਪ੍ਰਕਿਰਿਆ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਸਾਰੇ ਯੋਗ ਬਿਨੈਕਾਰ ਮੈਰਿਟ ਦੇ ਅਧਾਰ 'ਤੇ ਬੱਸ ਪਰਮਿਟ ਪ੍ਰਾਪਤ ਕਰ ਸਕਣਗੇ।ਇਸ ਮੌਕੇ ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਬਰਜਿੰਦਰ ਸਿੰਘ ਨੇ ਕਿਹਾ ਕਿ ਸਾਰੇ ਚੁਣੇ ਗਏ ਬਿਨੈਕਾਰਾਂ ਨੂੰ ਦੋ ਦਿਨਾਂ ਵਿੱਚ ਮਿੰਨੀ ਬੱਸ ਪਰਮਿਟ ਮੁਹੱਈਆ ਕਰਵਾ ਦਿੱਤੇ ਜਾਣਗੇ ਅਤੇ ਪ੍ਰਵਾਨਗੀ ਪੱਤਰ ਉਨਾਂ ਦੇ ਘਰ ਭੇਜੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਮਿਟ ਦੀ ਫੀਸ ਜਮਾ ਕਰਵਾਉਣ ਉਪਰੰਤ ਇਹ ਅਲਾਟ ਕੀਤੇ ਗਏ ਰੂਟ 'ਤੇ ਬੱਸਾ ਚਲਾ ਸਕਣਗੇ।ਅੱਜ ਬੱਸ ਪਰਮਿਟ ਦੇ ਪ੍ਰਵਾਨਗੀ ਪੱਤਰ ਦਕੋਹਾ ਵਾਸੀ ਕਾਮਨਾ ਨੁੰ ਮੂਸਾਪੁਰ ਤੋਂ ਜਲੰਧਰ ਬੱਸ ਸਟੈਂਡ ਵਾਇਆ ਉਚਾ, ਮਹੱਦੀਪੁਰ, ਇਸਰਵਾਲ, ਮੌਲੀ, ਨੰਗਲ, ਫਤਿਹ ਖਾਂ, ਬਦੀਆਨਾ, ਜੈਤੇਵਾਲੀ, ਪਤਾਰਾ, ਬੋਲੀਨਾ, ਜੋਹਲਾਂ ਅਤੇ ਰਾਮਾ ਮੰਡੀ, ਇਸੇ ਤਰ੍ਹਾਂ ਰਮਿਤ ਸ਼ਰਮਾ ਵਾਸੀ ਮਾਸਟਰ ਤਾਰਾ ਸਿੰਘ ਨਗਰ ਨੂੰ ਰੇਹਾਣਾ ਜੱਟਾਂ ਤੋਂ ਜਲੰਧਰ ਵਾਇਆ ਡੂਮੇਲੀ, ਮੂਸਾਪੁਰ, ਉਚਾ, ਬਹਾਨੀ, ਕੋਟਲੀ ਤਲਹਨ, ਢਿਲਵਾਂ ਅਤੇ ਚੁਗਿੱਟੀ, ਤੀਜਾ ਬੱਸ ਪਰਮਿਟ ਸਰੀਤਾ ਵਾਸੀ ਸੈਂਟਰਲ ਟਾਊਨ ਨੂੰ ਜਮਸ਼ੇਰ ਖਾਸ ਤੋਂ ਜਲੰਧਰ ਬੱਸ ਸਟੈਂਡ ਵਾਇਆ ਸਪਰਾਏ, ਚਾਨੰਣਪੁਰ, ਜਗਰਾਲ, ਸ਼ਾਹਪੁਰ, ਸੀ.ਟੀ.ਇੰਸਟੀਚਿਊਟ, ਸੀ.ਟੀ. ਵਰਲਡ ਸਕੂਲ ਕਾਦੀਆਂਵਾਲ, ਮਿੱਠਾਪੁਰ, ਪੰਜਾਬੀ ਬਾਗ਼, ਅਰਬਨ ਅਸਟੇਟ, ਵਡਾਲਾ ਚੌਕ, ਬੂਟਾ ਮੰਡੀ, ਗੁਰੂ ਰਵਿਦਾਸ ਚੌਕ, ਨਕੋਦਰ ਚੌਕ, ਗੁਰੂ ਨਾਨਕ ਮਿਸ਼ਨ ਚੌਕ ਦਾ ਬੱਸ ਪਰਮਿਟ ਦਿੱਤਾ ਗਿਆ ਹੈ। ਇਸੇ ਤਰ੍ਹਾਂ ਜਰਨੈਲ ਸਿੰਘ ਵਾਸੀ ਮੋਹੇਵਾਲ ਨਗਰ ਨੂੰ ਜਲੰਧਰ ਤੋਂ ਲੁਟੇਰਾ ਖੁਰਦ ਵਾਇਆ ਰਾਮਾ ਮੰਡੀ, ਜੋਹਲ ਬੋਲੀਨਾ, ਜੈਤੇਵਾਲੀ, ਪਤਾਰਾ, ਨੰਗਲ, ਫਤਿਹ ਖਾਨ, ਨੌਲੀ, ਇਸਰਵਾਲ ,ਜੇਠਪੁਰ, ਕੋਟਲੀ ਜਮੀਤ ਸਿੰਘ ਅਤੇ ਇਸੇ ਤਰ੍ਹਾਂ ਹਰਨੇਕ ਸਿੰਘ ਵਾਸੀ ਧੰਨੋਵਾਲੀ ਨੁੰ ਜਲੰਧਰ ਤੋਂ ਬੂਲੇ ਵਾਇਆ ਰੇਲਵੇ ਸਟੇਸ਼ਨ, ਪਠਾਨਕੋਟ ਚੌਕ, ਬੱਲਾਂ, ਨੌਗੱਜਾ, ਡੋਗਰੀ, ਮੁਸਤਾਪੁਰ ਅਤੇ ਸ਼ਿਵਦਾਸਪੁਰ ਰੂਟ ਦਾ ਬੱਸ ਪਰਮਿਟ ਜਾਰੀ ਕੀਤਾ ਗਿਆ ਹੈ।ਵਿਧਾਇਕ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਇਨਾਂ ਨੌਜਵਾਨਾਂ ਨੂੰ ਜਿਥੇ ਬੱਸ ਪਰਮਿਟ ਮਿਲਣ 'ਤੇ ਵਧਾਈ ਦਿੱਤੀ ਗਈ ਉਥੇ ਹੀ ਇਨਾਂ ਦੇ ਉਜਵੱਲ ਭਵਿੱਖ ਲਈ ਸੁਭ ਇਛਾਵਾ ਦਿੱਤੀਆਂ ਗਈਆਂ। ਉਨ੍ਹਾਂ ਇਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੇ ਕਾਰੋਬਾਰ ਨੂੰ ਤਰੱਕੀ ਦੀਆਂ ਬੁਲੰਦੀਆਂ 'ਤੇ ਲੈ ਕੇ ਜਾਣ ਲਈ ਸਵਾਰੀਆਂ ਨੂੰ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।

 

Tags: Punjab Congress , Sushil Rinku , DC Jalandhar , Ghanshyam Thori , Jalandhar , Deputy Commissioner Jalandhar , Rural Link Road Permit System , Ghar Ghar Rozgar te Karobar Mission , Open-Ended Mini Bus Permit Policy , Ghar Ghar Rozgar Mission

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD