Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਰੋਕਣ ਲਈ ਸਿਹਤ ਸਲਾਹਕਾਰੀਆਂ ਦੀ ਪਾਲਣਾ ਅਤਿ ਜ਼ਰੂਰੀ : ਐਸ.ਐਸ.ਪੀ.

ਕੋਰੋਨਾ ਸਾਂਝੇ ਯਤਨਾਂ ਅਤੇ ਜਾਗਰੂਕਤਾ ਨਾਲ ਰੋਕਿਆ ਜਾ ਸਕਦੈ : ਨਵਜੋਤ ਸਿੰਘ ਮਾਹਲ

Web Admin

Web Admin

5 Dariya News

ਹੁਸ਼ਿਆਰਪੁਰ , 25 Feb 2021

Last updated on: Feb 25, 2021, 00:00 IST

ਜ਼ਿਲ੍ਹੇ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਲੈ ਕੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਲੋਕਾਂ ਨੂੰ ਬਿਨ੍ਹਾਂ ਮਾਸਕ ਪਹਿਨੇ ਘਰਾਂ ਤੋਂ ਬਾਹਰ ਨਾ ਨਿਕਲਣ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਸਮੇਂ ਸਾਨੂੰ ਸਾਰਿਆਂ ਨੂੰ ਵਧੇਰੇ ਚੌਕਸ ਅਤੇ ਜਾਗਰੂਕ ਰਹਿਣਾ ਬਹੁਤ ਜ਼ਰੂਰੀ ਹੈ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਵੱਧ ਰਹੇ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਮੁਹਿੰਮ ਵਿੱਚ ਮੁੜ ਤੇਜ਼ੀ ਲਿਆਂਦੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਰੋਕਥਾਮ ਲਈ ਸਾਡਾ ਸਾਰਿਆਂ ਦਾ ਸਾਂਝਾ ਫਰਜ ਬਣਦਾ ਹੈ ਕਿ ਅਸੀਂ ਜਨਤਕ ਹਿੱਤਾਂ ਦੇ ਮੱਦੇਨਜ਼ਰ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਜਾ ਰਹੀਆਂ ਸਲਾਹਕਾਰੀਆਂ ਨੂੰ ਕਿਸੇ ਵੀ ਕੀਮਤ ’ਤੇ ਅਣਗੌਲਿਆਂ ਨਾ ਕਰੀਏ।ਅੱਜ ਇਥੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਐਸ.ਐਸ.ਪੀ. ਨੇ ਨਿਰਦੇਸ਼ ਦਿੱਤੇ ਕਿ ਸਿਹਤ ਸਲਾਹਕਾਰੀਆਂ ਪ੍ਰਤੀ ਢਿੱਲਮੱਠ ਵਰਤਣ ਵਾਲਿਆਂ ਜਾਂ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕੋਈ ਲਿਹਾਜ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤਯੋਗ ਨਹੀਂ ਹੋਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਸਬੰਧੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਪੂਰੀ ਸਹਿਯੋਗ ਕੀਤਾ ਜਾਵੇ ਤਾਂ ਜੋ ਇਸ ਦੇ ਫੈਲਾਅ ਨੂੰ ਅਸਰਦਾਰ ਢੰਗ ਨਾਲ ਰੋਕਿਆ ਜਾ ਸਕੇ।ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਿਛਲੇ ਸਮੇਂ ਜ਼ਿਲ੍ਹਾ ਪੁਲਿਸ ਵਲੋਂ 20 ਹਜ਼ਾਰ ਤੋਂ ਵੱਧ ਮਾਸਕ ਵੰਡੇ ਗਏ ਸਨ ਅਤੇ ਹੁਣ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਮੁੜ ਆਮ ਲੋਕਾਂ ਨੂੰ ਮਾਸਕ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਲਾਕਡਾਊਨ ਅਤੇ ਕਰਫਿਊ ਦੌਰਾਨ ਕੋਵਿਡ ਨਿਰਦੇਸ਼ਾਂ ਦੀ ਉਲੰਘਣਾ ਦੇ 813 ਮਾਮਲੇ ਦਰਜ ਕਰਦਿਆਂ ਜ਼ਿਲ੍ਹਾ ਪੁਲਿਸ ਵਲੋਂ 51 ਹਜ਼ਾਰ ਦੇ ਕਰੀਬ ਚਲਾਨ ਕੀਤੇ ਗਏ ਸਨ ਅਤੇ ਕਰੀਬ 2.60 ਕਰੋੜ ਰੁਪਏ ਜ਼ੁਰਮਾਨਾ ਵਸੂਲਿਆ ਗਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਸਕ ਪਾਉਣ ਦੇ ਨਾਲ-ਨਾਲ ਸਮੇਂ-ਸਮੇਂ ਸਿਰ ਹੱਥ ਧੌਣ ਅਤੇ ਲੋੜੀਂਦੇ ਅਹਿਤਿਆਤ ਵਰਤਣ ਨੂੰ ਪੂਰੀ ਤਰਜ਼ੀਹ ਦਿੱਤੀ ਜਾਵੇ।

 

Tags: SSP Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD