Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਵੀਜ਼ਨਲ ਕਮਿਸ਼ਨਰ ਰਾਹੁਲ ਤਿਵਾੜੀ ਨੇ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਕੋਵਿਡ ਸਾਵਧਾਨੀਆਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਵਰਤਣ ਦੇ ਆਦੇਸ਼

Web Admin

Web Admin

5 Dariya News

ਨਵਾਂਸ਼ਹਿਰ , 25 Feb 2021

Last updated on: Feb 25, 2021, 00:00 IST

ਡਵੀਜ਼ਨਲ ਕਮਿਸ਼ਨਰ ਰੂਪਨਗਰ ਰਾਹੁਲ ਤਿਵਾੜੀ, ਆਈ. ਏ. ਐਸ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਮੌਜੂਦਗੀ ਵਿਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਉਨਾਂ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਜ਼ਿਲੇ ਵਿਚ ਤੇਜ਼ੀ ਨਾਲ ਵੱਧ ਰਹੇ ਕੋਵਿਡ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਉਨਾਂ ਹਦਾਇਤ ਕੀਤੀ ਕਿ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਦਾ ਕੋਈ ਲਿਹਾਜ਼ ਨਾ ਕੀਤਾ ਜਾਵੇ ਅਤੇ ਉਨਾਂ ਖਿਲਾਫ਼ ਸਖ਼ਤੀ ਵਰਤਦਿਆਂ ਵੱਧ ਤੋਂ ਵੱਧ ਚਲਾਨ ਕੱਟੇ ਜਾਣ। ਉਨਾਂ ਕਿਹਾ ਕਿ ਇਸ ਵੇਲੇ ਕੋਵਿਡ ਦੇ ਫੈਲਾਅ ਨੂੰ ਰੋਕਣਾ ਸਾਡੇ ਲਈ ਸਭ ਤੋਂ ਵੱਡੀ ਚੁਨੌਤੀ ਹੈ, ਜਿਸ ਨਾਲ ਨਿਪਟਣ ਲਈ ਲੋਕਾਂ ਦਾ ਜਾਗਰੂੁਕ ਹੋਣਾ ਬੇਹੱਦ ਜ਼ਰੂਰੀ ਹੈ। ਉਨਾਂ ਇਹ ਵੀ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਦਾਖ਼ਲ ਕੋਵਿਡ ਮਰੀਜ਼ਾਂ ਸਬੰਧੀ ਇਕ ਨੋਡਲ ਅਧਿਕਾਰੀ ਦੀ ਤਾਇਨਾਤੀ ਕੀਤੀ ਜਾਵੇ। ਉਨਾਂ ਇਹ ਵੀ ਕਿਹਾ ਕਿ ਸਾਰੇ ਸਿਹਤ ਕਰਮੀਆਂ ਅਤੇ ਫਰੰਟ ਲਾਈਨ ਵਰਕਰਾਂ ਦੇ ਚੱਲ ਰਹੇ ਕੋਵਿਡ ਟੀਕਾਕਰਨ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾਵੇ। ਮਾਲ ਮਹਿਕਮੇ ਦੇ ਕੰਮਕਾਜ਼ ਦੀ ਸਮੀਖਿਆ ਕਰਦਿਆਂ ਉਨਾਂ ਹਦਾਇਤ ਕੀਤੀ ਕਿ ਜਮਾਂਬੰਦੀਆਂ ਦੇ ਕੰਮ ਵਿਚੋਂ ਟੈਕਸ ਐਂਟਰੀਆਂ ਖ਼ਤਮ ਕਰਨੀਆਂ ਯਕੀਨੀ ਬਣਾਈਆਂ ਜਾਣ। ਇਸੇ ਤਰਾਂ ਉਨਾਂ ਸਾਰੇ ਕੋਰਟ ਕੇਸਾਂ ਦਾ ਨਿਪਟਾਰਾ ਡੇਢ ਮਹੀਨੇ ਅੰਦਰ ਕਰਨ ਦੇ ਨਿਰਦੇਸ਼ ਦਿੱਤੇ। ਰੋਜ਼ਗਾਰ ਵਿਭਾਗ ਦੇ ਕੰਮਾਂ ਦਾ ਮੁਲਾਂਕਣ ਕਰਦਿਆਂ ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪ੍ਰੈਲ ਮਹੀਨੇ ਤੋਂ 50 ਹਜ਼ਾਰ ਹੋਣਹਾਰ ਲੜਕੇ-ਲੜਕੀਆਂ ਨੂੰ ਵੱਕਾਰੀ ਸੰਸਥਾਵਾਂ ਰਾਹੀਂ ਸਰਕਾਰੀ ਨੌਕਰੀਆਂ ਅਤੇ ਮੁਕਾਬਲੇ ਦੇ ਇਮਤਿਹਾਨਾਂ ਦੀ ਮੁਫ਼ਤ ਤਿਆਰੀ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ ਅਜਿਹੇ ਹੋਣਹਾਰ ਨੌਜਵਾਨਾਂ ਦੀ ਪਛਾਣ ਕੀਤੀ ਜਾਵੇ, ਜਿਹੜੇ ਅਜਿਹੀ ਕੋਚਿੰਗ ਲੈਣ ਦੇ ਚਾਹਵਾਨ ਹਨ। 

ਉਨਾਂ ਦੱਸਿਆ ਕਿ ਅਪ੍ਰੈਲ ਮਹੀਨੇ ਲੱਗ ਰਹੇ ਮੈਗਾ ਰੋਜ਼ਗਾਰ ਮੇਲੇ ਵਿਚ ਜ਼ਿਲੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣੇ ਯਕੀਨੀ ਬਣਾਏ ਜਾਣ। ਉਨਾਂ ਇਹ ਵੀ ਕਿਹਾ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ ਈ-ਕਾਰਡਾਂ ਦੇ ਕੰਮ ਵਿਚ ਤੇਜ਼ੀ ਲਿਆ ਕੇ ਇਸ ਯੋਜਨਾ ਦੇ 100 ਫੀਸਦੀ ਲਾਭਪਾਤਰੀਆਂ ਨੂੰ ਕਵਰ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਪਰਾਲੀ ਤੇ ਨਾੜ ਨੂੰ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੌਰਾਨ ਉਨਾਂ ਮਾਲ, ਸਿਹਤ, ਸਿੱਖਿਆ, ਰੋਜ਼ਗਾਰ ਜਨਰੇਸ਼ਨ, ਸਮਾਜਿਕ ਸੁਰੱਖਿਆ, ਪੇਂਡੂ ਵਿਕਾਸ ਤੇ ਪੰਚਾਇਤ, ਸਥਾਨਕ ਸਰਕਾਰਾਂ, ਫੂਡ ਤੇ ਸਿਵਲ ਸਪਲਾਈ, ਕਰ ਤੇ ਆਬਕਾਰੀ, ਖੇਤੀਬਾੜੀ ਅਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਮੁਲਾਂਕਣ ਕਰਦਿਆਂ ਅਧਿਕਾਰੀਆਂ ਨੂੰ ਮਿਹਨਤ ਤੇ ਲਗਨ ਨਾਲ ਕੰਮ ਕਰਨ ਦੀ ਤਾਕੀਦ ਕੀਤੀ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਤਿਆਰ ਕੀਤੀਆਂ ਗਈਆਂ ਪੀ. ਪੀ. ਟੀਜ਼ ਰਾਹੀਂ ਉਨਾਂ ਨੂੰ ਜ਼ਿਲੇ ਵਿਚ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਡਵੀਜ਼ਨਲ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨਾਂ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਹੁਬਹੂ ਲਾਗੂ ਕਰਨਾ ਯਕੀਨੀ ਬਣਾਇਆ ਜਾਵੇਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਜ਼ਿਲਾ ਮਾਲ ਅਫ਼ਸਰ ਵਿਪਨ ਭੰਡਾਰੀ, ਡੀ. ਪੀ. ਪੀ. ਓ ਦਵਿੰਦਰ ਕੁਮਾਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਤੋਂ ਇਲਾਵਾ ਸਮੂਹ ਤਹਿਸੀਲਦਾਰ, ਕਾਰਜ ਸਾਧਕ ਅਫ਼ਸਰ, ਬੀ. ਡੀ. ਪੀ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।  

 

Tags: DC SBS Nagar , Sonali Giri , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD