Tuesday, 30 April 2024

 

 

ਖ਼ਾਸ ਖਬਰਾਂ ਮੈਰਾਥਨ ਦੌੜ ਦੀਆਂ ਜੇਤੂ ਮਹਿਲਾ ਵੋਟਰਾਂ ਅਤੇ ਦਿਵਿਆਂਗ ਜਨ ਵੋਟਰਾਂ ਨੈ ਮਾਣਿਆਂ ਸ਼ਾਇਰ ਫਿਲਮ ਦਾ ਆਨੰਦ ਪੋਲਿੰਗ ਸਟਾਫ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਏ ਜ਼ਿੰਮੇਵਾਰੀ : ਕੋਮਲ ਮਿੱਤਲ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਵੱਲੋਂ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਮੁੱਖ ਚੋਣ ਅਧਿਕਾਰੀ ਪੰਜਾਬ ਵੱਲੋਂ ਵਟਸਐਪ ਚੈਨਲ ਦੀ ਸ਼ੁਰੂਆਤ: ਜਤਿੰਦਰ ਜੋਰਵਾਲ ਸਿਵਲ ਹਸਪਤਾਲ ਫਰੀਦਕੋਟ ਨੂੰ ਵਾਟਰ ਡਿਸਪੈਂਸਰ ਮਸ਼ੀਨ ਦਾਨ ਕੀਤੀ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀਮਤੀ ਰਾਜੀ ਪੀ ਸ਼੍ਰੀਵਾਸਤਵ ਨੇ ਸਰਹਿੰਦ ਮੰਡੀ ਦਾ ਕੀਤਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਨੂੰ ਚੋਣ ਜਾਬਤੇ ਤੋਂ ਕਰਵਾਇਆ ਜਾਣੂ ਭਗਵੰਤ ਮਾਨ ਨੇ ਰੋਪੜ 'ਚ 'ਆਪ' ਉਮੀਦਵਾਰ ਮਾਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ ਅਜਨਾਲਾ ਹਲਕੇ ਚ ਵਿਰੋਧੀਆਂ 'ਤੇ ਗਰਜੇ ਗੁਰਜੀਤ ਸਿੰਘ ਔਜਲਾ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ - ਟੰਡਨ ਕਾਂਗਰਸ ਦੇ ਸੂਬਾ ਸਕੱਤਰ ਅਤੇ ਠੇਕਾ ਸਫਾਈ ਕਰਮਚਾਰੀ ਸੰਗਠਨ ਦੇ ਪ੍ਰਧਾਨ ਸਮੇਤ 100 ਲੋਕ ਭਾਜਪਾ 'ਚ ਸ਼ਾਮਲ ਮੈਂ ਬਹੁਤ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕੀਤਾ, ਇਹ ਕੰਮ ਤਾਂ ਬਹੁਤ ਆਸਾਨ ਲੱਗ ਰਿਹਾ: ਅਮਰਿੰਦਰ ਸਿੰਘ ਰਾਜਾ ਵੜਿੰਗ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ

 

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਕਰਵਾਈ ਗਈ ਯੂਥ ਪਾਰਲੀਮੈਂਟ

ਪਾਣੀ ਦੀ ਬੱਚਤ ਅਤੇ ਇਸ ਦੀ ਢੁੱਕਵੀ ਵਰਤੋਂ ਲਈ ਕਲੱਬਾਂ ਨੂੰ ਅੱਗੇ ਆਉਣਾ ਚਾਹੀਦਾ ਹੈ : ਅਮਰਪ੍ਰੀਤ ਕੌਰ

Web Admin

Web Admin

5 Dariya News

ਮਾਨਸਾ , 26 Feb 2021

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਵੱਖ-ਵੱਖ ਸਮਾਜਿਕ ਵਿਸ਼ਿਆਂ ਅਤੇ ਕਲੱਬਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕਰਨ ਲਈ ਬਲਾਕ ਯੂਥ ਪਾਰਲੀਮੈਂਟ ਮਾਨਸਾ ਵਿਖੇ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਪਿੰਡਾਂ ਦੇ 100 ਲੜਕੇ ਤੇ ਲੜਕੀਆਂ ਨੇ ਭਾਗ ਲਿਆ।ਇਸ ਪਾਰਲੀਮੈਂਟ ਦਾ ਉਦਘਾਟਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਪ੍ਰੀਤ ਕੌਰ ਸੰਧੂ ਨੇ ਬਤੌਰ ਮੁੱਖ ਮਹਿਮਾਨ ਵੱਜੋਂ ਕੀਤਾ। ਉਨ੍ਹਾਂ ਇਸ ਮੌਕੇ ਬੋਲਿਦਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਸ਼ਕਤੀ ਦਾ ਪ੍ਰਯੋਗ ਪਿੰਡ ਦੇ ਵਿਕਾਸ ਕੰਮਾਂ ਵਿੱਚ ਕਰਨਾ ਚਾਹੀਦਾ ਹੈ ਅਤੇ ਪਾਣੀ ਦੀ ਬੱਚਤ ਅਤੇ ਇਸ ਦੇ ਸਹੀ ਉਪਯੋਗ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਲੱਬਾਂ ਨੂੰ ਪਿੰਡ ਦੀਆਂ ਸਾਝੀਆਂ ਥਾਵਾਂ ਜਿਵੇ ਆਂਗਣਵਾੜੀ ਸੈਂਟਰ, ਸਕੂਲ, ਹਸਪਤਾਲ ਨੂੰ ਸੁੰਦਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਚਿੰਤਾਂ ਦਾ ਵਿਸ਼ਾ ਹੈ ਕਿ ਪਾਣੀ ਦਾ ਪੱਧਰ ਦਿਨੋ ਦਿਨ ਨੀਵਾਂ ਹੁੰਦਾ ਜਾ ਰਿਹਾ ਹੈ ਇਸ ਲਈ ਮਗਨਰੇਗਾ ਯੋਜਨਾ ਵਿੱਚ ਸੋਕਪਿੱਟ ਬਣਾਏ ਜਾ ਰਹੇ ਹਨ ਜਿਸ ਨਾਲ ਵਰਤੋਂ ਵਿੱਚ ਲਿਆਂਦਾ ਪਾਣੀ ਫਿਲਟਰ ਹੋਕੇ ਧਰਤੀ ਵਿੱਚ ਚਲਾ ਜਾਂਦਾ ਹੈ, ਜਿਸ ਨਾਲ ਪਾਣੀ ਦਾ ਪੱਧਰ ਉੱਚਾ ਹੋ ਜਾਂਦਾ ਹੈ। ਇਸ ਤੋ ਇਲਾਵਾ ਸਾਨੂੰ ਮੀਂਹ ਦੇ ਪਾਣੀ ਨੂੰ ਵੀ ਇਕੱਠਾ ਕਰਕੇ ਦੁਆਰਾ ਇਸ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।ਸ਼੍ਰੀਮਤੀ ਸੰਧੂ ਨੇ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਹਿੱਤ ਵੱਧ ਤੋ ਵੱਧ ਪੌਦੇ ਲਗਾਉਣ ਇਸ ਲਈ ਪ੍ਰਸਾਸ਼ਨ ਵੱਲੋਂ ਪੌਦੇ ਮੁਫ਼ਤ ਦਿੱਤੇ ਜਾਣਗੇ ਅਤੇ ਟਰੀਅ ਗਾਰਡ ਵੀ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ ਨਾ-ਮਾਤਰ ਕੀਮਤ ’ਤੇ ਦਿੱਤੇ ਜਾਣਗੇ।

 ਉਨ੍ਹਾਂ ਇਸ ਮੋਕੇ ਪਾਣੀ ਦੀ ਬੱਚਤ ਸਬੰਧੀ ਸਹੁੰ ਵੀ ਚੁਕਾਈ।ਜ਼ਿਲ੍ਹਾ ਯੂਥ ਅਫਸਰ ਸ਼੍ਰੀ ਸਰਬਜੀਤ ਸਿੰਘ ਅਤੇ ਲੇਖਾ ਅਤੇ ਪ੍ਰੋਗਰਾਮ ਅਫਸਰ ਸ਼੍ਰੀ ਸੰਦੀਪ ਸਿੰਘ ਘੰਡ ਨੇ ਦੱਸਿਆ ਕਿ ਕਲੱਬਾਂ ਵੱਲੋ ਹਮੇਸ਼ਾ ਹੀ ਪ੍ਰਸਾਸ਼ਨ ਦਾ ਬਿਨ੍ਹਾਂ ਕਿਸੇ ਸਵਾਰਥ ਤੋਂ ਸਹਿਯੋਗ ਦਿੱਤਾ ਜਾਂਦਾ ਹੈ ਪਿਛਲੇ ਸਮੇ ਵਿੱਚ ਕੋਰੋਨਾ ਸਮੇਂ ਵਿੱਚ ਵੀ ਕਲੱਬਾਂ ਵੱਲੋ ਮਾਸਕ, ਰਾਸ਼ਨ ਅਤੇ ਲੋਕਾਂ ਨੂੰ ਜਾਗਰੁਕ ਕਰਨ ਦਾ ਕੰਮ ਕੀਤਾ ਗਿਆ ਹੈ। ਉਨ੍ਹਾਂ ਕਲੱਬਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਧੜੇਬੰਦੀ ਅਤੇ ਰਾਜਨੀਤੀ ਤੋਂ ਉਪਰ ਉਠ ਕੇ ਸਰਬੱਤ ਸਿਹਤ ਯੋਜਨਾ, ਲੋੜਵੰਦਾਂ ਦੀ ਪੈਨਸ਼ਨ ਅਤੇ ਹੋਰ ਸਾਝੇਂ ਕੰਮਾਂ ਵਿੱਚ ਆਪਣਾ ਯੋਗਦਾਨ ਪਾਉਣ। ਮਾਨਸਾ ਰੂਰਲ ਯੂਥ ਕਲੱਬ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿਧੂ ਨੇ ਕਲੱਬਾਂ ਵੱਲੋ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ ਅਤੇ ਕਾਊਂਸਲਰ ਰਜਿੰਦਰ ਵਰਮਾ ਵੱਲੋਂ ਬਾਲ ਸੁਰੱਖਿਆ ਵਿਭਾਗ ਨੇ ਆਪਣੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਬਾਲ ਮਜ਼ਦੂਰੀ ਅਤੇ ਬੱਚਾ ਗੋਦ ਲੈਣ ਦੀ ਪ੍ਰਕਿਰਆ ਬਾਰੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਡਾ. ਗਿਆਨ ਚੰਦ ਪ੍ਰਧਾਨ ਆਸਰਾ ਫਾਊਡੇਸ਼ਨ ਬਰੇਟਾ, ਡਾ.ਅਜੈਬ ਸਿੰਘ, ਕੇਵਲ ਸਿੰਘ ਭਾਈਦੇਸਾ, ਮਨਜਿੰਦਰ ਸਿੰਘ ਭਾਈਦੇਸਾ, ਮਨਪ੍ਰੀਤ ਸਿੰਘ ਅਤਲਾ ਖੁਰਦ, ਅਮਿ੍ਰਤਪਾਲ ਸਿੰਘ ਮੀਰਪੁਰਕਲਾਂ, ਰਾਜਵਿੰਦਰ ਸਿੰਘ ਕੱਲੋ, ਤਰਸੇਮ ਸਿੰਘ ਅਸ਼ਪਾਲ ਕੋਠੇ, ਸਿਲਾਈ ਟੀਚਰ ਸਰਬਜੀਤ ਕੌਰ, ਸੁਖਪਾਲ ਕੌਰ ਬੀਰੇਵਾਲਾ ਜੱਟਾਂ, ਮਨੋਜ ਕੁਮਾਰ ਛਾਪਿਆਂਵਾਲੀ, ਸ਼ਮਸ਼ੇਰ ਸਿੰਘ ਕਰਮਗੜ ਔਤਾਂਵਾਲੀ, ਅਵਤਾਰ ਚੰਦ ਉਡਤ ਭਗਤ ਰਾਮ, ਸੁਖਵਿੰਦਰ ਸਿੰਘ ਮਾਨਸਾ, ਜਗਸੀਰ ਸਿੰਘ ਗੇਹਲੇ, ਮਨਦੀਪ ਸ਼ਰਮਾ, ਖੁਸ਼ਵਿੰਦਰ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। 

 

Tags: Nehru Yuva Kendra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD