Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡੀ.ਸੀ.ਵੱਲੋਂ ਏ-ਬੀ-ਐਸ.ਐਸ.ਬੀ.ਵਾਈ ਸਕੀਮ ਨੂੰ ਹੋਰ ਸਫਲ ਬਣਾਉਣ ਲਈ ਜੀ.ਓ.ਜੀਜ ਦੇ ਸਹਿਯੋਗ ਦੀ ਮੰਗ

ਕਿਹਾ! ਜੀ.ਓ.ਜੀਜ ਵੱਲੋਂ ਦਿੱਤਾ ਫੀਡਬੈਕ ਕੰਮ 'ਚ ਹੋਰ ਪਾਰਦਰਸ਼ਤਾ ਲਿਆਵੇਗਾ

Web Admin

Web Admin

5 Dariya News

ਲੁਧਿਆਣਾ , 26 Feb 2021

Last updated on: Feb 26, 2021, 00:00 IST

ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ (ਏ-ਬੀ-ਐਸ.ਐਸ.ਬੀ.ਵਾਈ) ਦੇ ਮਿੱਥੇ ਗਏ ਟੀਚੇ ਵਾਲੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਦੁਆਰਾ ਸੁਰੂ ਕੀਤੀ ਗਈ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀਜ਼) ਨਾਲ ਇੱਕ ਮੀਟਿੰਗ ਕੀਤੀ ਗਈ ਅਤੇ ਸਕੀਮ ਨੂੰ ਹੋਰ ਸਫਲ ਬਣਾਉਣ ਲਈ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ।ਡਿਪਟੀ ਕਮਿਸ਼ਨਰ ਵੱਲੋਂ ਸਥਾਨਕ ਬਚਤ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਪੀਲੇ ਕਾਰਡ ਧਾਰਕ/ਐਕਰੀਡੇਟਿਡ ਪੱਤਰਕਾਰ, ਈ-ਰਾਸ਼ਨ ਕਾਰਡ ਲਾਭਪਾਤਰੀ, ਨਿਰਮਾਣ ਮਜ਼ਦੂਰ, ਛੋਟੇ ਵਪਾਰੀ ਅਤੇ ਜੇ-ਫਾਰਮ ਧਾਰਕ ਕਿਸਾਨ ਯੋਗ ਹਨ ਅਤੇ ਲਾਜ਼ਮੀ ਤੌਰ 'ਤੇ ਉਨ੍ਹਾਂ ਦੀ ਰਜਿਸ਼ਟ੍ਰੇਸ਼ਨ ਕੀਤੀ ਜਾਵੇ।ਉਨ੍ਹਾਂ ਜੀ.ਓ.ਜੀਜ ਨੂੰ ਕਿਹਾ ਕਿ ਉਹ ਕੈਂਪਾਂ, ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀਜ), ਸੇਵਾ ਕੇਂਦਰਾਂ ਦਾ ਵੇਰਵਾ ਲੈ ਸਕਦੇ ਹਨ ਤਾਂ ਜੋ ਆਪਣੇ ਇਲਾਕਿਆਂ ਵਿੱਚ ਲੋਕਾਂ ਨੂੰ ਸੂਚਿਤ ਕਰਕੇ ਉਨ੍ਹਾਂ ਦੀ ਰਜਿਸ਼ਟ੍ਰੇਸ਼ਨ ਕਰਾਉਣ ਵਿੱਚ ਸਹਿਯੋਗ ਕੀਤਾ ਜਾ ਸਕੇ।ਇਸ ਮੌਕੇ ਉਨ੍ਹਾ ਕਿਹਾ ਕਿ ਜੇਕਰ ਜੀ.ਓ.ਜੀਜ਼ ਕੋਲ ਕੋਈ ਕੀਮਤੀ ਸੁਝਾਅ ਹਨ ਤਾਂ ਉਹ ਪ੍ਰਸ਼ਾਸਨ ਲਈ ਮੱਦਦਗਾਰ ਸਿੱਧ ਹੋ ਸਕਦੇ ਹਨ।

ਸ੍ਰੀ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਅੱਖਾਂ ਅਤੇ ਕੰਨ਼ ਵਜੋਂ ਕੰਮ ਕਰਦਿਆਂ ਜੀ.ਓ.ਜੀਜ ਸਮਾਜ ਦੇ ਲਈ ਸ਼ਾਨਦਾਰ ਸੇਵਾ ਨਿਭਾ ਰਹੇ ਹਨ।ਇਸ ਮੀਟਿੰਗ ਦੌਰਾਨ, ਜੀ.ਓ.ਜੀਜ਼ ਨੇ ਵੱਖ-ਵੱਖ ਪ੍ਰੋਗਰਾਮਾਂ ਲਈ ਆਪਣੀਆਂ ਸਿਫਾਰਸ਼ਾ ਦਿੱਤੀਆਂ ਅਤੇ ਜੀ.ਓ.ਜੀਜ਼ ਨੇ ਉਨ੍ਹਾਂ ਨੂੰ ਹੋਰ ਸਰਲ ਬਣਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਉਨ੍ਹਾਂ ਦੇ ਨਿੱਜੀ ਦਖਲ ਦੀ ਮੰਗ ਵੀ ਕੀਤੀ।ਜੀ.ਓ.ਜੀਜ਼ ਨੇ ਪੰਚਾਇਤ ਵਿਭਾਗ ਦੁਆਰਾ ਸਰਕਾਰ ਤੋਂ ਪ੍ਰਾਪਤ ਕੀਤੇ ਫੰਡਾਂ ਦੇ ਵੇਰਵੇ ਦੀ ਮੰਗ ਕੀਤੀ ਜਿਸ ਤੋਂ ਬਾਅਦ ਡੀ.ਸੀ. ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡ ਦੇ ਹਿਸਾਬ ਨਾਲ ਫੰਡਾਂ ਦਾ ਸਾਰਾ ਡਾਟਾ ਦੇਣ।ਉਨ੍ਹਾਂ ਜਗਰਾਉਂ ਰੋਡ 'ਤੇ ਖਸਤਾ ਹਾਲਤ ਸੜ੍ਹਕ ਦਾ ਮੁੱਦਾ ਵੀ ਉਠਾਇਆ ਅਤੇ ਬਾਅਦ ਵਿੱਚ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਇਸ ਸੜ੍ਹਕ ਦੀ ਤੁਰੰਤ ਮੁਰੰਮਤ ਲਈ ਐਨ.ਐਚ.ਏ.ਆਈ. ਨੂੰ ਪੱਤਰ ਲਿਖਿਆ ਜਾਵੇ।ਡੀ.ਸੀ. ਨੇ ਇਹ ਵੀ ਕਿਹਾ ਕਿ ਖੰਨਾ-ਸਮਰਾਲਾ-ਮਾਛੀਵਾੜਾ ਸੜਕ ਦਾ ਨਿਰਮਾਣ ਜਲਦ ਸ਼ੁਰੂ ਹੋ ਜਾਵੇਗਾ ਅਤੇ ਜੀ.ਓ.ਜੀਜ਼ ਵੱਲੋਂ ਇਸ ਬਾਰੇ ਸ਼ਿਕਾਇਤ ਕਰਨ ਤੋਂ ਬਾਅਦ 7 ਕਰੋੜ ਰੁਪਏ ਦੀ ਗਰਾਂਟ ਵੀ ਜਾਰੀ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਜੀ.ਓ.ਜੀਜ਼ ਦੇ ਸੁਝਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਹ ਸੁਨਿਸ਼ਚਿਤ ਕਰਨ ਲਈ ਢੁੱਕਵੇਂ ਕਦਮ ਚੁੱਕੇਗਾ ਕਿ ਜੀ.ਓ.ਜੀਜ ਵੱਲੋਂ ਦਿੱਤੇ ਫੀਡਬੈਕ ਦਾ ਜਲਦ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਐਸ.ਡੀ.ਐਮਜ਼ ਨੂੰ ਤਹਿਸੀਲ ਪੱਧਰ 'ਤੇ ਜੀ.ਓ.ਜੀਜ਼ ਨਾਲ ਹਰ ਮਹੀਨੇ ਬਾਕਾਇਦਾ ਮੀਟਿੰਗ ਕਰਨ ਅਤੇ ਜਲਦ ਤੋਂ ਜਲਦ ਉਨ੍ਹਾਂ ਦੇ ਫੀਡਬੈਕ 'ਤੇ ਕਾਰਵਾਈ ਕਰਨ ਲਈ ਵੀ ਕਿਹਾ।

 

Tags: DC Ludhiana , Varinder Kumar Sharma , Deputy Commissioner Ludhiana , Ayushman Bharat- Sarbat Sehat Bima Yojna , AB-SSBY

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD