Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਨੀਵਾਰ ਤੇ ਐਤਵਾਰ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਲਈ ਦਫ਼ਤਰ ਖੁੱਲੇ ਰਹਿਣਗੇ : ਅਰਵਿੰਦ ਪਾਲ ਸਿੰਘ ਸੰਧੂ

ਲੋਕਾਂ ਨੂੰ 28 ਤੱਕ ਚੱਲ ਰਹੀ ਵਿਸੇਸ਼ ਮੁਹਿੰਮ ਦੌਰਾਨ ਆਪਣੇ ਕਾਰਡ ਬਣਵਾਉਣ ਦੀ ਅਪੀਲ

Web Admin

Web Admin

5 Dariya News

ਫਾਜ਼ਿਲਕਾ , 26 Feb 2021

Last updated on: Feb 26, 2021, 00:00 IST

ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਕਾਰਡ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਆਰੰਭੀ ਮੁਹਿੰਮ ਤਹਿਤ ਸ਼ਨੀਵਾਰ ਅਤੇ ਐਤਵਾਰ ਨੂੰ ਜ਼ਿਲੇ ਦੇ ਸਾਰੇ ਸੇਵਾ ਕੇਂਦਰ, ਕਾਮਨ ਸਰਵਿਸ ਕੇਂਦਰ ਅਤੇ ਮਾਰਕਿਟ ਕਮੇਟੀਆਂ ਸਮੇਤ ਸਾਰੇ ਸਬੰਧਤ ਵਿਭਾਗਾਂ ਦੇ ਦਫ਼ਤਰ ਖੁੱਲੇ ਰਹਿਣਗੇ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਇੱਥੇ ਇਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯੋਜਨਾ ਦੇ ਕਾਰਡ ਬਣਾਉਣ ਵਿਚ ਫਾਜ਼ਿਲਕਾ ਜ਼ਿਲੇ ਪੂਰੇ ਪੰਜਾਬ ਤੋਂ ਪਹਿਲੇ ਨੰਬਰ ਤੇ ਹੈ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ 287212 ਲੋਕਾਂ ਦੇ ਕਾਰਡ ਬਣ ਚੁੱਕੇ ਹਨ। ਉਨਾਂ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ 28 ਫਰਵਰੀ ਤੱਕ ਸਾਰੇ ਕਾਰਡ ਬਣਾਉਣ ਲਈ ਇਕ ਵਿਸੇਸ ਮੁਹਿੰਮ ਆਰੰਭ ਕੀਤੀ ਗਈ ਹੈ ਜਿਸ ਤਹਿਤ ਲੋਕਾਂ ਨੂੰ ਅਪੀਲ ਹੈ ਕਿ ਉਹ ਬਿਨਾਂ ਦੇਰੀ ਆਪਣੇ ਕਾਰਡ ਸੇਵਾ ਕੇਂਦਰ, ਕਾਮਨ ਸਰਵਿਸ ਸੈਂਟਰ ਜਾਂ ਮਾਰਕਿਟ ਕਮੇਟੀਆਂ ਵਿਚ ਜਾ ਕੇ ਬਣਵਾਉਣ। ਉਨਾਂ ਨੇ ਕਿਹਾ ਕਿ ਰਾਸ਼ਨ ਕਾਰਡ ਧਾਰਕ ਪਰਿਵਾਰਾਂ, ਉਸਾਰੀ ਕਿਰਤੀਆਂ, ਕਿਸਾਨਾਂ, ਛੋਟੇ ਵਪਾਰੀਆਂ ਅਤੇ ਪੱਤਰਕਾਰਾਂ ਦੇ ਇਹ ਕਾਰਡ ਬਣ ਰਹੇ ਹਨ। ਇਸ ਤਹਿਤ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੁਲਤ ਸਰਕਾਰ ਵੱਲੋਂ ਦਿੱਤੀ ਜਾ ਰਹੀ ਹੈ। ਇਸ ਸਕੀਮ ਸਬੰਧੀ ਹੋਰ ਜਾਣਕਾਰੀ ਲਈ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।ਬੈਠਕ ਵਿਚ ਐਸ.ਡੀ.ਐਮ. ਸ: ਸੂਬਾ ਸਿੰਘ, ਸ੍ਰੀ ਕੇਸਵ ਗੋਇਲ, ਸਿਵਲ ਸਰਜਨ ਡਾ: ਕੁੰਦਨ ਕੇ ਪਾਲ, ਜ਼ਿਲਾ ਸਿੱਖਿਆ ਅਫ਼ਸਰ ਸ: ਸੁਖਬੀਰ ਸਿੰਘ ਬੱਲ, ਜ਼ਿਲਾ ਮੰਡੀ ਅਫ਼ਸਰ ਸ: ਜਗਰੂਪ ਸਿੰਘ ਆਦਿ ਵੀ ਹਾਜਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD