Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਸ਼ਵ ਕੈਂਸਰ ਦਿਵਸ ਮੌਕੇ ਜਾਗਰੂਕਤਾ ਸਾਇਕਲ ਰੈਲੀ ਨੂੰ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਕੈਂਸਰ ਦੀ ਸਮੇਂ ਸਿਰ ਪਹਿਚਾਣ ਅਤੇ ਇਲਾਜ਼ ਹੋਣਾ ਜ਼ਰੂਰੀ ਹੈ : ਨਾਜ਼ਰ ਸਿੰਘ ਮਾਨਸ਼ਾਹੀਆ

Web Admin

Web Admin

5 Dariya News

ਮਾਨਸਾ , 26 Feb 2021

Last updated on: Feb 26, 2021, 00:00 IST

ਸਿਹਤ ਵਿਭਾਗ ਮਾਨਸਾ ਵੱਲੋਂ ਵਿਸ਼ਵ ਕੈਂਸਰ ਦਿਵਸ ਮੌਕੇ ਇਕ ਜਾਗਰੂਕਤਾ ਸਾਇਕਲ ਰੈਲੀ ਕੱਢੀ ਗਈ, ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜ਼ਰ ਸਿੰਘ ਮਾਨਸਾਹੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਗੁਪਤਾ ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।ਇਸ ਸਾਇਕਲ ਰੈਲੀ ਵਿੱਚ ਮਾਨਸਾ ਸਾਇਕਲ ਗਰੁੱਪ ਅਤੇ ਈਕੋ ਵਹੀਲਰ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਭਾਗ ਲਿਆ।ਇਸ ਮੌਕੇ ਵਿਧਾਇਕ ਨੇ ਕਿਹਾ ਕਿ ਕੈਂਸਰ ਇਕ ਖਤਰਨਾਕ ਬਿਮਾਰੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਸਮਾਂ ਰਹਿੰਦੇ ਇਸ ਬਿਮਾਰੀ ਦਾ ਪਤਾ ਲੱਗ ਜਾਵੇ ਤਾਂ ਇਸਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ ਇਸੇ ਮੰਤਵ ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਇਸ ਜਾਗਰੂਕਤਾ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ ਹੈ ਕਿਉਂਕਿ ਇਸ ਬਿਮਾਰੀ ਦਾ ਸਮੇਂ ਸਿਰ ਪਹਿਚਾਣ ਅਤੇ ਇਲਾਜ ਹੋਣਾ ਜ਼ਰੂਰੀ ਹੈ।ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਇਸ ਬਿਮਾਰੀ ਪ੍ਰਤੀ ਸਾਨੂੰ ਜਾਗਰੂਕ ਰਹਿਣਾ ਚਾਹੀਦਾ ਹੈ, ਤਾਂ ਜੋ ਅਜਿਹੀ ਭਿਆਨਕ ਬਿਮਾਰੀ ਦਾ ਸਮਾਂ ਰਹਿੰਦਿਆਂ ਪਤਾ ਲਗਾ ਕੇ ਇਸਦਾ ਇਲਾਜ਼ ਕਰਵਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਸਾਇਕਲ ਰੈਲੀ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦੀ ਹੋਈ ਸਿਵਲ ਹਸਪਤਾਲ ਮਾਨਸਾ ਵਿਖੇ ਸਮਾਪਤ ਹੋਈ।ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਕੈਂਸਰ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਕੈਂਸਰ ਦੇ ਕਾਰਣਾਂ, ਲੱਛਣਾਂ ਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ।ਉਨ੍ਹਾਂ ਕਿਹਾ ਕਿ ਸੰਤੁਲਤ ਖੁਰਾਕ ਲੈਣ, ਆਪਣੀ ਰੋਜ਼ਮਰਾ ਦੀ ਜਿੰਦਗੀ ਸੁਧਾਰ ਕਰਨਾ ਚਾਹੀਦਾ ਹੈ ਅਤੇ ਸਰਾਬ, ਸਿਗਰਟ ਅਤੇ ਤੰਬਾਕੂ ਦੀ ਵਰਤੋਂ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਹਰ ਇਕ ਵਿਅਕਤੀ ਨੂੰ ਸਮੇਂ-ਸਮੇਂ ਸਿਰ ਆਪਣੀ ਸਿਹਤ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਤੋਂ ਪਹਿਲਾਂ ਹੀ ਬਚਿਆ ਜਾ ਸਕੇ।ਉਨ੍ਹਾਂ ਅਪੀਲ ਕੀਤੀ ਕਿ ਸਰੀਰ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਜਾਂ ਲੱਛਣ ਦਿੱਖਣ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣੀ ਚਾਹੀਦੀ ਹੈ।ਜਿ਼ਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ.ਵਿਜੈ ਕੁਮਾਰ ਤੇ ਪ੍ਰੋਗਰਾਮ ਅਫ਼ਸਰ ਐਨ.ਪੀ.ਸੀ.ਡੀ.ਸੀ.ਐਸ ਨੇ ਕੈਂਸਰ ਦੀਆਂ ਵੱਖ-ਵੱਖ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੂੰਹ ਦਾ ਕੈਂਸਰ, ਬੱਚੇਦਾਨੀ ਦਾ ਕੈਂਸਰ, ਫੇਫੜਿਆਂ ਦਾ ਕੈਂਸਰ, ਛਾਤੀ ਅਤੇ ਪੇਟ ਦਾ ਕੈਂਸਰ, ਬਲੱਡ ਕੈਂਸਰ ਆਦਿ ਹੋ ਸਕਦੇ ਹਨ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਤਕੀ ਨੂੰ ਲਗਾਤਾਰ ਖੰਘ, ਆਵਾਜ਼ ਵਿੱਚ ਭਾਰੀਪਨ, ਖੰਘਣ ਸਮੇਂ ਖੂਨ ਆਉਣਾ, ਸਰੀਰ ਦਾ ਘਟਣਾ, ਮੂੰਹ/ਮਸੂੜੇ/ਤਾਲੂਏ ਜਾਂ ਜੀਭ ਤੇ ਨਾ ਠੀਕ ਹੋਣ ਵਾਲਾ ਜ਼ਖਮ ਹੋਣਾ, ਛਾਤੀ ਵਿੱਚ ਗੰਢ ਦਾ ਹੋਣਾ ਆਦਿ ਹੋਣ *ਤੇ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਚੈਕ-ਅਪ ਕਰਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਕੈਂਸਰ ਰਾਹਤ ਕੋਸ਼ ਫੰਡ ਤਹਿਤ ਸਰਕਾਰ ਵੱਲੋਂ 1.50 ਲੱਖ ਰੁਪਏ ਦੀ ਰਾਸ਼ੀ ਰਹਿਤ ਮੁਫ਼ਤ ਇਲਾਜ਼ ਦੀ ਸਹੂਲਤ ਦਿੱਤੀ ਜਾ ਰਹੀ ਹੈ।ਇਸ ਮੌਕੇ ਐਸ.ਐਮ.ਓ. ਮਾਨਸਾ ਡਾ. ਹਰਚੰਦ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਜਿ਼ਲ੍ਹਾ ਪ੍ਰਧਾਨ ਆਈ.ਐਮ.ਏ. ਡਾ. ਜਨਕ ਰਾਜ ਸਿੰਗਲਾ, ਡਾ. ਵਰੁਣ ਮਿੱਤਲ, ਜਿ਼ਲ੍ਹਾ ਮਾਸ ਮੀਡੀਆ ਅਫ਼ਸਰ ਸ਼ੀ੍ਰ ਸੁਖਮਿੰਦਰ ਸਿੰਘ ਤੋਂ ਇਲਾਵਾ ਮਾਨਸਾ ਸਾਇਕਲ ਗਰੁੱਪ ਅਤੇ ਈਕੋ ਵਹੀਲਰ ਸਾਇਕਲ ਗਰੁੱਪ ਦੇ ਮੈਂਬਰ ਮੌਜੂਦ ਸਨ। 

 

Tags: Nazar Singh Manshahia , Punjab Congress , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD