Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਰਾਹੁਲ ਭੰਡਾਰੀ ਆਈ.ਏ.ਐਸ ਨੇ ਡਵੀਜ਼ਨਲ ਕਮਿਸ਼ਨਰ ਫਿਰੋਜ਼ਪੁਰ ਦਾ ਅਹੁਦਾ ਸੰਭਾਲਿਆ

ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ

Web Admin

Web Admin

5 Dariya News

ਫਿਰੋਜ਼ਪੁਰ , 26 Feb 2021

Last updated on: Feb 26, 2021, 00:00 IST

ਰਾਹੁਲ ਭੰਡਾਰੀ ਆਈ.ਏ.ਐਸ ਨੇ ਕਮਿਸ਼ਨਰ ਫਿਰੋਜ਼ਪੁਰ ਡਵੀਜ਼ਨ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੂੰ ਇੱਥੇ ਫਿਰੋਜ਼ਪੁਰ ਪਹੁੰਚਣ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਦੱਸਣਯੋਗ ਹੈ ਕਿ ਉਹ 1997 ਬੈਚ ਦੇ ਆਈ.ਏ.ਐੱਸ. ਅਧਿਕਾਰੀ ਹਨ।  ਇਸ ਮੌਕੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ, ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜਨ.) ਰਾਜਦੀਪ ਕੌਰ, ਐਸਡੀਐਮ ਅਮਿੱਤ ਗੁਪਤਾ ਅਤੇ ਸਹਾਇਕ ਕਮਿਸ਼ਨਰ ਸ੍ਰ. ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਵਿਖੇ ਕੰਮ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਤੋਂ ਬਾਅਦ ਉਨ੍ਹਾਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਪਹੁੰਚ ਕੇ ਸ਼ਹੀਦ-ਏ-ਆਜਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ ਤੇ ਮੱਥਾ ਟੇਕ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਉਪਰੰਤ ਉਹ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਫਤਰ ਦੇ ਸਟਾਫ ਨਾਲ ਮੀਟਿੰਗ ਕਰਕੇ ਦਫਤਰੀ ਕੰਮ ਕਾਜ ਸਬੰਧੀ ਵਿਚਾਰ ਚਰਚਾ ਕੀਤੀ ਅਤੇ ਦਫਤਰੀ ਸਟਾਫ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਵੱਲੋਂ ਦਫਤਰ ਦੀਆਂ ਬ੍ਰਾਂਚਾਂ ਦਾ ਵੀ ਦੌਰਾ ਕੀਤਾ ਗਿਆ।

 

Tags: DC Ferozepur , Deputy Commissioner Ferozepur , Ferozepur , Gurpal Singh Chahal , Rahul Bhandari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD