Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ ਪੰਜਾਬ 'ਚ ਕਾਨੂੰਨ ਵਿਵਸਥਾ ਜ਼ੀਰੋ, ਯੋਗੀ ਤੋਂ ਟ੍ਰੇਨਿੰਗ ਲੈਣ ਭਗਵੰਤ ਮਾਨ : ਡਾ: ਸੁਭਾਸ਼ ਸ਼ਰਮਾ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਬਣ ਸਕਦਾ ਹੈ ਵਿਕਸਿਤ ਭਾਰਤ - ਅਰਵਿੰਦ ਖੰਨਾ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਨਾਨਕ ਘਾਟ ਉਜੈਨ ਮੱਧ ਪ੍ਰਦੇਸ਼ ਵਿਖੇ ਨਵੀਂ ਬਣਾਈ ਸਰਾਂ ਦਾ ਉਦਘਾਟਨ ਅੰਮ੍ਰਿਤਸਰ ਤੋੰ ਖਏ ਏਮਜ਼ ਨੂੰ ਫਿਰ ਲਿਆਉੰਣਗੇ ਗੁਰਜੀਤ ਸਿੰਘ ਔਜਲਾ ਐਲਪੀਯੂ ਫੈਸ਼ਨ ਵਿਦਿਆਰਥੀ ਨੇ ਗੁੜਗਾਓਂ ਵਿੱਚ ਲਾਈਫਸਟਾਈਲ ਵੀਕ ਵਿੱਚ ਆਪਣੇ ਸੰਗ੍ਰਹਿ ਦਾ ਪ੍ਰਦਰਸ਼ਨ ਕੀਤਾ

 

ਖੇਡ ਮੰਤਰੀ ਪੰਜਾਬ ਨੇ ਚੰਡੀਗੜ੍ਹ ਯੂਨੀਵਰਸਿਟੀ ਵਿਖੇ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦਾ ਕੀਤਾ ਉਦਘਾਟਨ

ਅੰਤਰਰਾਸ਼ਟਰੀ ਪੱਧਰ 'ਤੇ ਭਾਰਤੀ ਵੁਸ਼ੂ ਖਿਡਾਰੀਆਂ ਵਲੋਂ ਨਾਮਣਾ ਖੱਟਣ 'ਤੇ ਕੀਤੀ ਸ਼ਲਾਘਾ

Web Admin

Web Admin

5 Dariya News

ਘੜੂੰਆਂ , 26 Feb 2021

29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ (ਲੜਕੇ/ਲੜਕੀਆਂ) ਦੀ ਸ਼ੁਰੂਆਤ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕੀਤੀ ਗਈ। ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਕਰਵਾਈ ਜਾ ਰਹੀ 29ਵੀਂ ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦਾ ਉਦਘਾਟਨ ਪੰਜਾਬ ਦੇ ਖੇਡਾਂ, ਯੂਵਕ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵੁਸ਼ੂ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰੈਜੀਡੈਂਟ ਭੁਪਿੰਦਰ ਸਿੰਘ ਬਾਜਪਾ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜ ਦਿਨ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ’ਚ 28 ਸੂਬਿਆਂ, ਕੇਂਦਰ ਸਾਸ਼ਿਤ ਪ੍ਰਦੇਸ਼ਾਂ, ਸੀ.ਆਰ.ਪੀ.ਐਫ.,ਆਈ.ਟੀ.ਬੀ.ਪੀ, ਬੀ.ਐਸ.ਐਫ਼ ਅਤੇ ਸਰਵਿਸਿਜ਼ ਸਪੋਰਟਸ ਕੰਟਰੋਲ ਬੋਰਡ ਦੀਆਂ 43 ਟੀਮਾਂ ਤੋਂ ਵੱਧ ਟੀਮਾਂ ਦੇ 1000 ਤੋਂ ਵੱਧ ਖਿਡਾਰੀ ਸ਼ਮੂਲੀਅਤ ਕਰਨਗੇ।ਸੀਨੀਅਰ ਰਾਸ਼ਟਰੀ ਵੁਸ਼ੂ ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ, “ਚੀਨ ਵਿਚ ਪੈਦਾ ਹੋਈ ਵੁਸ਼ੂ ਦੀ ਖੇਡ ਥੋੜੇ ਸਮੇਂ ਵਿੱਚ ਹੀ ਭਾਰਤ ਵਿੱਚ ਪ੍ਰਸਿੱਧ ਹੋ ਗਈ ਹੈ। ਸਾਨੂੰ ਮਾਣ ਹੈ ਕਿ ਸਾਡੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਵੁਸ਼ੂ ਨਾ ਸਿਰਫ਼ ਇੱਕ ਖੇਡ ਹੈ ਬਲਕਿ ਔਰਤਾਂ ਅਤੇ ਬੱਚਿਆਂ ਦੁਆਰਾ ਸਵੈ-ਰੱਖਿਆ ਦੇ ਸਾਧਨ ਵਜੋਂ ਵੀ ਲਾਹੇਮੰਦ ਸਿੱਧ ਹੋਵੇਗੀ।  ਉਨ੍ਹਾਂ ਕਿਹਾ, “ਇਹ ਮਹੱਤਵਪੂਰਨ ਹੁੰਦਾ ਜਾ ਰਿਹਾ ਹੈ ਕਿ ਮਹਿਲਾਵਾਂ ਅਤੇ ਖ਼ਾਸਕਰ ਬੱਚਿਆਂ ਨੂੰ ਸਕੂਲ ਪੱਧਰ ਤੋਂ ਸਵੈ-ਰੱਖਿਆ ਲਈ ਮਾਰਸ਼ਲ ਆਰਟ ਸਿੱਖਣਾ ਚਾਹੀਦਾ ਹੈ ਜੋ ਸਮਾਜ ਵਿੱਚ ਬੱਚਿਆਂ ਅਤੇ ਮਹਿਲਾਵਾਂ ਪ੍ਰਤੀ ਵੱਧ ਰਹੇ ਅਪਰਾਧਾਂ ਦੇ ਮਾਮਲਿਆਂ ਵਿੱਚ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।ਪਟਿਆਲਾ ਵਿਖੇ ਬਣਾਈ ਜਾਣ ਵਾਲੀ ਪੰਜਾਬ ਸਪੋਰਟਸ ਯੂਨੀਵਰਸਿਟੀ ਸਬੰਧੀ ਸਵਾਲ ਦੇ ਜਵਾਬ ਵਿਚ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 500 ਕਰੋੜ ਰੁਪਏ ਦੇ ਕੁੱਲ ਬਜਟ ਵਿਚੋਂ ਸਾਲ 2020 ਵਿਚ ਅਕਾਦਮਿਕ, ਪ੍ਰਸ਼ਾਸਨ ਅਤੇ ਯੂਨੀਵਰਸਿਟੀ ਦੇ ਹੋਸਟਲ ਬਲਾਕ ਦੀ ਸਥਾਪਨਾ ਲਈ 25 ਕਰੋੜ ਰੁਪਏ ਦੀ ਸ਼ੁਰੂਆਤੀ ਰਾਸ਼ੀ ਜਾਰੀ ਕੀਤੀ ਗਈ। ਆਉਣ ਵਾਲੇ ਬਜਟ ਵਿੱਚ ਹੋਰ ਵੱਡੀ ਰਾਸ਼ੀ ਅਲਾਟ ਕੀਤੀ ਜਾਵੇਗੀ ਜਿਸ ਨਾਲ ਕਾਰਜਾਂ ਵਿਚ ਤੇਜ਼ੀ ਆਵੇਗੀ। 

ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ, “ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਸੂਬੇ ਵਿੱਚ ਸਪੋਰਟਸ ਸਾਇੰਸ, ਸਪੋਰਟਸ ਟੈਕਨਾਲੋਜੀ, ਸਪੋਰਟਸ ਮੈਨੇਜਮੈਂਟ ਅਤੇ ਸਪੋਰਟਸ ਕੋਚਿੰਗ ਨੂੰ ਉਤਸ਼ਾਹਤ ਕਰਨ ਵਿੱਚ ਸਹਾਈ ਸਿੱਧ ਹੋਵੇਗੀ।” ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ’ਚ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ਉਦੇਸ਼ ਨਾਲ ਸਰਕਾਰ ਵੱਲੋਂ ਇੰਗਲੈਂਡ ਦੀ ਲੋਬਰੋ ਯੂਨੀਵਰਸਿਟੀ ਲੰਡਨ ਨਾਲ ਖੇਡਾਂ ਸਬੰਧੀ ਨਵੇਂ ਕੋਰਸਾਂ, ਨਵੀਨਤਮ ਸਹੂਲਤਾਂ ਅਤੇ ਤਕਨੀਕਾਂ ਦੀ ਪ੍ਰਾਪਤੀ ਲਈ ਸਮਝੌਤਾ ਸਹੀਬੱਧ ਕੀਤਾ ਜਾਵੇਗਾ।ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਭਾਵੇਂ ਵੁਸ਼ੂ ਖੇਡ ਚੀਨ ਵਿਚ ਸ਼ੁਰੂ ਹੋਈ ਪਰ ਪੂਨਮ ਖੱਤਰੀ ਅਤੇ ਪਰਵੀਨ ਕੁਮਾਰ ਵਰਗੇ ਖਿਡਾਰੀਆਂ ਨੇ 2019 ਵਿਚ ਵੁਸ਼ੂ ਵਿਸ਼ਵ ਚੈਂਪੀਅਨਸ਼ਿਪ ਜਿੱਤ ਕੇ ਆਪਣੀਆਂ ਪ੍ਰਾਪਤੀਆਂ ਨਾਲ ਭਾਰਤ ਦਾ ਨਾਮ ਵਿਸ਼ਵ ਪੱਧਰ ’ਤੇ ਉਚਾ ਕਰ ਵਿਖਾਇਆ। ਨੈਸ਼ਨਲ ਵੂਸ਼ੂ ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਦੌਰਾਨ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਵੁਸ਼ੂ ਦੇ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਅਰਜੁਨ ਐਵਾਰਡੀ, ਦ੍ਰੋਣਾਚਾਰੀਆ ਐਵਾਰਡੀ ਖਿਡਾਰੀ ਪੂਜਾ ਕਾਦੀਆਂ, ਸੰਧਿਆ ਰਾਣੀ, ਬਿਮੋਲਜੀਤ ਸਿੰਘ ਅਤੇ ਕੁਲਦੀਪ ਹਾਂਡੂ ਨੂੰ ਸਨਮਾਨਿਤ ਕੀਤਾ ਗਿਆ।ਰਾਸ਼ਟਰੀ ਵੁਸ਼ੂ ਚੈਂਪੀਅਨਸ਼ਿਪ (ਲੜਕੇ ਅਤੇ ਲੜਕੀਆਂ) ਦੇ 29ਵੇਂ ਐਡੀਸ਼ਨ ਖੇਡ ਦੇ ਦੋ ਰੂਪ ਸਨਸ਼ੌ ਅਤੇ ਟਾਅਲੂ ਹੋਣਗੇ। ਪੁਰਸ਼ਾਂ ਦੇ ਟੂਰਨਾਮੈਂਟ ਨੂੰ 44 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ, 65 ਕਿਲੋ, 70 ਕਿਲੋ, 75 ਕਿਲੋਗ੍ਰਾਮ ਅਤੇ 75 ਕਿਲੋਗ੍ਰਾਮ ਤੋਂ ਵੱਧ ਦੇ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ ਜਦਕਿ ਮਹਿਲਾ ਟੂਰਨਾਮੈਂਟ ਨੂੰ ਅੰਡਰ 40 ਕਿੱਲੋ, 45 ਕਿਲੋ, 48 ਕਿਲੋ, 52 ਕਿਲੋ, 56 ਕਿਲੋ, 60 ਕਿਲੋ,  65 ਕਿਲੋ, 65 ਕਿੱਲੋ ਤੋਂ ਵੱਧ ਭਾਰ ਵਰਗਾਂ ਵਿਚ ਵੰਡਿਆ ਜਾਵੇਗਾ।  ਸੀਨੀਅਰ ਨੈਸ਼ਨਲ ਵੁਸ਼ੂ ਚੈਂਪੀਅਨਸ਼ਿਪ ਦੇ ਸਾਂਡਾ ਈਵੈਂਟ ਦੀਆਂ ਸਾਰੀਆਂ ਸ਼੍ਰੇਣੀਆਂ ਵਿਚ ਪੁਰਸ਼ਾਂ ਅਤੇ ਮਹਿਲਾਵਾਂ ਦੇ ਕੁਆਲੀਫਾਈ ਮੈਚ ਮੁਕਾਬਲੇ ਦੇ ਪਹਿਲੇ ਦਿਨ ਖੇਡੇ ਗਏ।ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਕੋਰੋਨਾ ਮਹਾਂਮਾਰੀ ਤੋਂ ਬਾਅਦ ਕਰਵਾਈ ਜਾ ਰਹੀ ਸਭ ਤੋਂ ਵੱਡੀ ਕੌਮੀ ਪੱਧਰੀ ਚੈਂਪੀਅਨਸ਼ਿਪ ਹੈ। ਉਨ੍ਹਾਂ ਦੱਸਿਆ ਕੋਵਿਡ -19 ਸਬੰਧੀ ਸਾਵਧਾਨੀਆਂ ਨੂੰ ਧਿਆਨ ਵਿਚ ਰੱਖਦਿਆਂ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਖਿਡਾਰੀ ਬਿਨ੍ਹਾਂ ਕਿਸੇ ਡਰ ਤੋਂ ਖੇਡਾਂ ਵਿਚ ਪ੍ਰਦਰਸ਼ਨ ਕਰ ਸਕਣ। 

 

Tags: Rana Gurmeet Singh Sodhi , Congress , Punjab Congress , Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan , 29th Senior National Men & Women Wushu Championship , Wushu Association of India , WAI , Bhupinder Singh Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD