Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਪੁਲਿਸ ਵੱਲੋਂ ਸਾਰੇ ਜ਼ਿਲਿਆਂ ਵਿੱਚ ਸਿਹਤ ਤੇ ਤੰਦਰੁਸਤੀ ਕੇਂਦਰ ਕੀਤੇ ਜਾਣਗੇ ਸਥਾਪਤ

ਸਿਹਤ ਤੇ ਤੰਦਰੁਸਤੀ ਕੇਂਦਰਾਂ ਦਾ ਉਦੇਸ਼ ਪੁਲਿਸ ਕਰਮੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਤੰਦਰੁਸਤ ਸਿਹਤ ਦੇਣਾ

Web Admin

Web Admin

5 Dariya News

ਚੰਡੀਗੜ੍ਹ , 26 Feb 2021

Last updated on: Feb 26, 2021, 00:00 IST

ਪੁਲਿਸ ਕਰਮਚਾਰੀਆਂ ਦੀ ਸਿਹਤ ਅਤੇ ਤੰਦਰੁਸਤੀ ਸਭ ਤੋਂ ਪਹਿਲੀ ਤਰਜੀਹ ਰਹੀ ਹੈ ਜਿਸ ਦੇ ਚੱਲਦਿਆਂ ਪੰਜਾਬ ਪੁਲਿਸ ਵੱਲੋਂ ਸੂਬੇ ਦੇ ਸਾਰੇ ਜ਼ਿਲਿਆਂ ਸਮੇਤ ਤਿੰਨ ਪੁਲਿਸ ਕਮਿਸ਼ਨਰੇਟਜ਼ (ਸੀ.ਪੀਜ਼) ਵਿੱਚ ਪੁਲਿਸ ਲਈ ਸਿਹਤ ਤੇ ਤੰਦਰੁਸਤੀ ਕੇਂਦਰ (ਐਚ.ਡਬਲਿਊ.ਸੀ.) ਸਥਾਪਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਹ ਕੇਂਦਰ ਸਾਰੇ ਹਥਿਆਰਬੰਦ ਪੁਲਿਸ ਅਤੇ ਪੁਲਿਸ ਸਿਖਲਾਈ ਕੇਂਦਰਾਂ ਵਿਚ ਵੀ ਸਥਾਪਤ ਕੀਤੇ ਜਾਣ ਦਾ ਪ੍ਰਸਤਾਵ ਹੈ।ਇਨਾਂ ਐਚ.ਡਬਲਿਊ.ਸੀ. ਵਿੱਚ ਇਨਡੋਰ ਜਿਮ, ਆਊਟਡੋਰ ਜਿਮ, ਮੈਡੀਟੇਸ਼ਨ ਅਤੇ ਯੋਗਾ ਲਈ ਜਗਾ, ਫਿਜ਼ੀਓਥੈਰੇਪੀ ਸੈਂਟਰ ਅਤੇ ਕਾਉਂਸਲਿੰਗ ਲਈ ਰੂਮ ਹੋਣਗੇ ਤਾਂ ਜੋ ਪੁਲਿਸ ਕਰਮੀਆਂ ਨੂੰ ਸਿਹਤ ਸਬੰਧੀ ਕਾਊਂਸਲਿੰਗ ਅਤੇ ਢੁੱਕਵੀਂ ਰਾਇ ਪ੍ਰਦਾਨ ਕੀਤੀ ਜਾ ਸਕੇ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੁਲਿਸ ਕਰਮੀਆਂ ਵੱਲੋਂ ਤਣਾਅਪੂਰਨ ਸਥਿਤੀਆਂ ਵਿੱਚ ਕੰਮ ਕਰਨ ਨਾਲ ਉਨਾਂ ਨੂੰ ਥਕਾਵਟ, ਤਣਾਅ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ ਜੋ ਬਾਅਦ ਵਿੱਚ ਸਿਹਤ ਸਬੰਧੀ ਗੰਭੀਰ ਮੁੱਦਿਆਂ ਦਾ ਕਾਰਨ ਬਣ ਸਕਦੀਆਂ ਹਨ।ਉਨਾਂ ਕਿਹਾ ਕਿ ਸਿਹਤ ਅਤੇ ਤੰਦਰੁਸਤੀ ਕੇਂਦਰ ਜਿੱਥੇ ਪੁਲਿਸ ਕਰਮਚਾਰੀਆਂ ਨੂੰ ਆਪਣੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣ ਪ੍ਰਤੀ ਉਤਸ਼ਾਹਿਤ ਕਰਨਗੇ ਉੱਥੇ ਹੀ ਸਿਹਤਮੰਦ ਜੀਵਨ ਲਈ ਉਨਾਂ ਨੂੰ ਸਿਹਤ ਸਬੰਧੀ ਢੁੱਕਵੀਂ ਰਾਇ ਪ੍ਰਦਾਨ ਵੀ ਕਰਨਗੇ। ਪਹਿਲੇ ਪੜਾਅ ਵਿੱਚ ਐਚ.ਸੀ.ਡਬਲਿਊਜ਼ ਦੀ ਸਥਾਪਨਾ ਲਈ ਬਜਟ ’ਚੋਂ 2.97 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਸੀ.ਪੀ. ਲੁਧਿਆਣਾ ਅਤੇ ਸੀ.ਪੀ. ਅੰਮਿ੍ਰਤਸਰ ਸਮੇਤ 15 ਜ਼ਿਲਿਆਂ ਨੂੰ ਜਾਰੀ ਕਰ ਦਿੱਤੀ ਗਈ ਹੈ।ਡੀ.ਜੀ.ਪੀ. ਨੇ ਦੱਸਿਆ ਕਿ ਜ਼ਿਆਦਾਤਰ ਕੇਂਦਰ ਸੀ.ਪੀ. ਅੰਮਿ੍ਰਤਸਰ, ਜਿਲਾ ਤਰਨ ਤਾਰਨ, ਮਾਨਸਾ ਅਤੇ ਪਠਾਨਕੋਟ ਵਿੱਚ ਬਣ ਕੇ ਤਿਆਰ ਹੋ ਗਏ ਹਨ ਅਤੇ ਮਾਰਚ ਦੇ ਅੱਧ ਤੱਕ ਕਾਰਜਸ਼ੀਲ ਹੋਣ ਦੀ ਉਮੀਦ ਹੈ ਜਦੋਂਕਿ ਬਾਕੀ ਕੇਂਦਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ।

ਉਨਾਂ ਕਿਹਾ ਕਿ ਅਜਿਹੇ ਸੈਂਟਰ ਸਥਾਪਤ ਕਰਨ ਲਈ ਦੂਜੇ ਪੜਾਅ ਵਿੱਚ ਬਾਕੀ ਜ਼ਿਲਿਆਂ, ਆਰਮਡ ਪੁਲਿਸ ਅਤੇ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਫੰਡਾਂ ਦੀ ਵੰਡ ਕੀਤੀ ਜਾਵੇਗੀ।ਡੀਜੀਪੀ ਦਿਨਕਰ ਗੁਪਤਾ ਨੇ ਅੱਗੇ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਦੇ ਪ੍ਰੋਗਰਾਮਾਂ ਦੇ ਆਯੋਜਨ ਲਈ ਅਗਲੇ ਵਿੱਤੀ ਸਾਲ ਤੋਂ ਹਰੇਕ ਜ਼ਿਲੇ ਲਈ 2 ਲੱਖ ਰੁਪਏ ਸਾਲਾਨਾ ਦੀ ਰਾਸ਼ੀ ਵੀ ਰੱਖੀ ਗਈ ਹੈ। ਡੀਜੀਪੀ ਨੇ ਕਿਹਾ ਕਿ ਸਿਹਤ ਤੇ ਤੰਦਰੁਸਤੀ ਕੇਂਦਰਾਂ ਵਿੱਚ ਪੰਜ ਤੋਂ ਸੱਤ ਦਿਨਾਂ ਦੇ ਹੈਲਥ ਐਂਡ ਵੈਲਨੈੱਸ ਪ੍ਰੋਗਰਾਮ ਮਨੋਰੋਗ ਮਾਹਿਰਾਂ ਸਮੇਤ ਸਿਹਤ ਪੇਸ਼ੇਵਰਾਂ ਦੁਆਰਾ ਕਰਵਾਏ ਜਾਣਗੇ ਜੋ ਬਿਹਤਰ ਸਿਹਤ ਲਈ ਪੁਲਿਸ ਕਰਮੀਆਂ ਨੂੰ ਜੀਵਨਸ਼ੈਲੀ ਵਿੱਚ ਤਬਦੀਲੀਆਂ ਲਿਆਉਣ ਲਈ ਸਰੀਰਕ ਕਸਰਤ, ਪੌਸ਼ਟਿਕ ਖੁਰਾਕ ਅਤੇ ਕਾਉਂਸਲਿੰਗ ਦੀ ਸਿਫ਼ਾਰਸ਼ ਕਰਨਗੇ।ਉਨਾਂ ਕਿਹਾ ਕਿ ਫਿਜ਼ੀਓਥੈਰੇਪੀ ਸੈਂਟਰ ਪੁਲਿਸ ਨੂੰ ਉਮਰ ਨਾਲ ਸਬੰਧਤ ਮਾਮੂਲੀ ਦਰਦ ਅਤੇ ਗੋਡਿਆਂ, ਜੋੜਾਂ, ਕਮਰ ਆਦਿ ਵਿੱਚ ਦਰਦ ਤੋਂ ਰਾਹਤ ਸਬੰਧੀ ਸਹੂਲਤਾਂ ਪ੍ਰਦਾਨ ਕਰਨਗੇ।ਏਡੀਜੀਪੀ ਵੈਲਫੇਅਰ ਵੀ. ਨੀਰਜਾ ਨੇ ਕਿਹਾ ਕਿ ਸਾਰੇ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਅਤੇ ਸੀਨੀਅਰ ਕਪਤਾਨ ਪੁਲਿਸ ਨੂੰ ਸਿਹਤ ਅਤੇ ਵੈਲਨੈੱਸ ਪੋ੍ਰਗਰਾਮ ਦੀ ਲੋੜ ਵਾਲੇ ਪੁਲਿਸ ਕਰਮੀਆਂ ਦੀ ਪਛਾਣ ਕਰਨ ਲਈ ਐਸ.ਪੀ. ਹੈਡਕੁਆਟਰਜ਼ ਅਤੇ ਮੈਡੀਕਲ ਅਧਿਕਾਰੀਆਂ ਨਾਲ ਕਮੇਟੀ ਦਾ ਗਠਨ ਕਰਨ ਦੀ ਹਦਾਇਤ ਕਰ ਦਿੱਤੀ ਗਈ ਹੈ।ਇਹ ਕਮੇਟੀ ਮਹੀਨਾਵਾਰ ਸਿਹਤ ਅਤੇ ਤੰਦਰੁਸਤੀ ਪ੍ਰੋਗਰਾਮ ਤਿਆਰ ਕਰੇਗੀ ਅਤੇ ਇਨਾਂ ਦਾ ਆਯੋਜਨ ਕਰਵਾਏਗੀ । ਇਸ ਤੋਂ ਇਲਾਵਾ ਇਹ ਕਮੇਟੀ ਇਹ ਵੀ ਯਕੀਨੀ ਬਣਾਏਗੀ ਕਿ ਜ਼ਿਲੇ ਵਿੱਚ ਤਾਇਨਾਤ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਾਲ ਵਿੱਚ ਘੱਟੋ ਘੱਟ ਇੱਕ ਵਾਰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ।ਇਸ ਦੌਰਾਨ ਡੀਜੀਪੀ ਨੇ ਉਮੀਦ ਜ਼ਾਹਰ ਕੀਤੀ ਹੈ ਕਿ ਐਚ.ਡਬਲਿਊ.ਸੀਜ਼ ਪੁਲਿਸ ਕਰਮੀਆਂ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਉਨਾਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾ ਕੇ ਰੱਖਣ ਲਈ ਮਦਦਗਾਰ ਸਾਬਤ ਹੋਣਗੇ।

 

Tags: Police , Punjab Police , Commissionerate Police , Health and Wellness Centres

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD