Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਪੱਧਰੀ ਸਾਈਕਲ ਰੈਲੀ ਅਤੇ ਤਿੰਨ ਜਾਗਰੂਕਤਾ ਵੈਨਾਂ ਨੂੰ ਡਾਇਰੈਕਟਰ ਸਿਹਤ ਸੇਵਾਵਾਂ ਨੇ ਦਿਖਾਈ ਹਰੀ ਝੰਡੀ

ਪੰਜਾਬ ਭਰ ਵਿੱਚ ਕੱਢੀ ਕੈਂਸਰ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 27 Feb 2021

Last updated on: Feb 27, 2021, 00:00 IST

ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਡਾ. ਜੀ.ਬੀ. ਸਿੰਘ ਨੇ ਵਿਸ਼ਵ ਕੈਂਸਰ ਦਿਵਸ ਸੰਬੰਧੀ ਰਾਜ ਪੱਧਰੀ ਸਾਈਕਲ ਰੈਲੀ ਅਤੇ ਤਿੰਨ ਜਾਗਰੂਕ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਾਈਕਲ ਰੈਲੀ ਬਾਰਬੀ-ਕਿਉ ਨੇਸ਼ਨ ਕੰਪਲੈਕਸ ਤੋਂ ਗੁਰੂਦੁਆਰਾ ਸਾਹਿਬ, ਫੇਜ਼-11, ਐਸ.ਏ.ਐਸ. ਨਗਰ (ਮੋਹਾਲੀ) ਤੱਕ ਕੱਢੀ ਗਈ। ਇਸ ਵਿੱਚ ਆਮ ਲੋਕਾਂ ਨੇ ਉਤਸਾਹ ਦਿਖਾਇਆ, ਜਿਸ ਵਿੱਚ ਬੱਚਿਆਂ ਤੇ ਮਹਿਲਾਵਾਂ ਨੇ ਵਿਸ਼ੇਸ਼ ਤੌਰ ਤੇ ਦਿਲਚਸਪੀ ਦਿਖਾਈ। ਇਸ ਦੌਰਾਨ ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਨੇ ਦੱਸਿਆ ਕਿ ਵਿਸ਼ਵ ਕੈਂਸਰ ਦਿਵਸ ਦੇ ਸੰਬੰਧ ਵਿੱਚ ਇਹ ਵਿਸ਼ੇਸ਼ ਸਾਈਕਲ ਰੈਲੀ ਕੱਢੀ ਗਈ ਹੈ। ਪੰਜਾਬ ਭਰ ਵਿੱਚ ਵਿਸ਼ਵ ਕੈਂਸਰ ਦਿਵਸ ਦੇ ਥੀਮ ' ਮੈਂ ਹਾਂ ਤੇ ਮੈਂ ਰਹਾਂਗਾ ' (I Am & I Will) ਸਾਈਕਲ ਰੈਲੀਆਂ ਦਾ ਆਯੋਜਨ ਕੀਤਾ ਗਿਆ ਹੈ। ਇਸ ਦਾ ਉਦੇਸ਼ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕ ਕਰਨਾ ਹੈ ਅਤੇ ਲੋਕਾਂ ਨੂੰ ਲਾਈਫ ਸਟਾਈਲ ਵਿੱਚ ਬਦਲਾਵ ਕਰਨ ਲਈ ਪ੍ਰੇਰਿਤ ਕਰਨਾ ਹੈ।ਇਸਦੇ ਨਾਲ ਹੀ ਉਨ੍ਹਾਂ ਵੱਲੋਂ ਤਿੰਨ ਜਾਗਰੂਕ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ l ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਤਿੰਨ ਵੈਨਾਂ ਇੱਕ ਮਹੀਨੇ ਲਈ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਕੈਂਸਰ ਸੰਬੰਧੀ ਜਾਗਰੂਕ ਕਰਨਗੀਆਂ ਡਾ. ਜੀ.ਬੀ. ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਹਰੇਕ ਕੈਂਸਰ ਮਰੀਜ ਨੂੰ 1.50 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਤਾਂ ਜੋ ਮਰੀਜਾਂ ਦੀ ਜੇਬ ਤੇ ਪੈਣ ਵਾਲੇ ਬੋਝ ਨੂੰ ਘੱਟ ਕੀਤਾ ਜਾ ਸਕੇ। ਹੁਣ ਤੱਕ ਪੰਜਾਬ ਸਰਕਾਰ ਵੱਲੋਂ 836 ਕਰੋੜ ਰੁਪਏ ਖਰਚ ਕਰਕੇ 64158 ਮਰੀਜਾਂ ਦਾ ਇਲਾਜ ਕੀਤਾ ਗਿਆ।ਡਾਇਰੈਕਟਰ ਸਿਹਤ ਸੇਵਾਵਾਂ, ਪੰਜਾਬ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਕੈਂਸਰ ਵਿਸ਼ਵ ਭਰ ਵਿੱਚ ਮੌਤ ਦਰ ਦਾ ਦੂਜਾ ਸਭ ਤੋਂ ਵੱਡਾ ਕਾਰਣ ਕੈਂਸਰ ਹੈ ਅਤੇ 2018 ਵਿੱਚ 9.6 ਮਿਲੀਅਨ ਲੋਕਾਂ ਦੀ ਮੌਤ ਕੈਂਸਰ ਕਾਰਣ ਹੋ ਚੁੱਕੀ ਹੈ। ਕੈਂਸਰ ਤੇ ਕਾਬੂ ਪਾਇਆ ਜਾ ਸਕਦਾ ਹੈ, ਜੇਕਰ ਇਸ ਬਾਰੇ ਸ਼ੁਰੂਆਤੀ ਦੌਰ ਵਿੱਚ ਪਤਾ ਲੱਗ ਜਾਵੇ। ਜਲਦੀ ਪਹਿਚਾਣ ਲਈ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਤਾਂ ਜੋ ਲੋਕ ਕੈਂਸਰ ਦੇ ਲੱਛਣ ਤੇ ਚਿੰਨ੍ਹ ਸਾਹਮਣੇ ਆਉਣ ਤੇ ਜਲਦੀ ਜਾਂਚ ਕਰਵਾਈ ਜਾਵੇ। ਕੈਂਸਰ ਦੀ ਜਲਦੀ ਪਹਿਚਾਣ ਕਰਕੇ ਉਸਦਾ ਸ਼ੁਰੂਆਤੀ ਸਟੇਜ ਤੇ ਹੀ ਸਫਲ ਇਲਾਜ ਕਰਕੇ ਬਹੁਤ ਸਾਰੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।ਡਾਇਰੈਕਟਰ ਸਿਹਤ ਸੇਵਾਵਾਂ ਨੇ ਦੱਸਿਆ ਕਿ ਪੰਜਾਬ ਵਿੱਚ ਨੈਸ਼ਨਲ ਪ੍ਰੋਗਰਾਮ ਫਾਰ ਕੈਂਸਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਕੈਂਸਰ, ਡਾਇਬਟੀਜ਼, ਕਾਰਡੀਓਵਸਕੁਲਰ ਡਿਜੀਜ਼ ਐਂਡ ਸਟਰੋਕ (ਐਨਪੀਸੀਡੀਸੀਐਸ) ਅਧੀਨ 30 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੀ ਏਐਨਐਮ ਵੱਲੋਂ ਓਰਲ, ਬਰੈਸਟ ਤੇ ਸਰਵਾਈਕਲ ਕੈਂਸਰ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਸ਼ੱਕੀ ਮਰੀਜਾਂ ਨੂੰ ਅਗਲੇਰੀ ਜਾਂਚ ਤੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ। ਇਸ ਮੌਕੇ ਤੇ ਸਿਵਲ ਸਰਜਨ ਮੋਹਾਲੀ ਡਾ. ਅਦੇਸ਼ਪਾਲ ਕੌਰ , ਪ੍ਰੋਗਰਾਮ ਅਫ਼ਸਰ ਐਨਪੀਸੀਡੀਸੀਐਸ ਡਾ. ਸੰਦੀਪ ਸਿੰਘ ਤੇ ਉਨ੍ਹਾਂ ਦੀ ਟੀਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

 

Tags: Health , Dr. Gurinder Bir Singh , Director Health Services , World Cancer Day , Civil Surgeon Mohali , Dr. Adeshpal Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD