Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਜਲਦ ਜਾਰੀ ਹੋਣਗੇ ਲੋੜੀਂਦੇ ਫੰਡ : ਅਰੁਨਾ ਚੌਧਰੀ

ਪੰਜਾਬ ਸਰਕਾਰ ਵਲੋਂ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਮੰਤਰੀ ਤੇ ਹੋਰ ਸ਼ਖਸੀਅਤਾਂ ਸੰਗਤ ਸਮੇਤ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਹੋਏ ਨਤਮਸਤਕ

Web Admin

Web Admin

5 Dariya News

ਸ੍ਰੀ ਖੁਰਾਲਗੜ੍ਹ ਸਾਹਿਬ (ਹੁਸ਼ਿਆਰਪੁਰ) , 27 Feb 2021

Last updated on: Feb 27, 2021, 00:00 IST

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਕਰਾਏ ਰਾਜ ਪੱਧਰੀ ਸਮਾਗਮ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚੱਲ ਰਹੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਲਈ ਸਰਕਾਰ ਵਲੋਂ ਜਲਦ ਹੀ ਲੋੜੀਂਦੇ ਫੰਡ ਜਾਰੀ ਕੀਤੇ ਜਾ ਰਹੇ ਹਨ।ਤਪ ਅਸਥਾਨ, ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਨਤਮਸਤਕ ਹੋਣ ਉਪਰੰਤ ਸੰਗਤਾਂ ਵਿੱਚ ਸ਼ਾਮਲ ਹੁੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਵੱਡੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਲਈ ਸਮਾਂ ਨਿਸ਼ਚਿਤ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਾਜੈਕਟ ਤੈਅ ਸਮੇਂ ਵਿੱਚ ਮੁਕੰਮਲ ਹੋਵੇਗਾ ਜਿਹੜਾ ਕਿ ਕੋਰੋਨਾ ਮਹਾਮਾਰੀ ਕਾਰਨ ਥੋੜਾ ਵਿਲੰਬਿਤ ਹੋ ਗਿਆ ਸੀ। ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਵਿਖੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਅਰੁਨਾ ਚੌਧਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਗੁਰਦੁਆਰਾ ਸਾਹਿਬ ਵਿੱਚ 85 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈਲ ਲਗਵਾਇਆ ਜਾਵੇਗਾ ਜੋ ਕਿ ਸੰਗਤ ਦੀ ਸਹੂਲਤ ਲਈ 24X7 ਪਾਣੀ ਦੀ ਸਪਲਾਈ ਯਕੀਨੀ ਬਣਾਏਗਾ।ਅਰੁਨਾ ਚੌਧਰੀ ਨੇ ਕਿਹਾ ਕਿ ਖੇਤਰ ਦੀਆਂ ਲੋੜਾਂ ਨੂੰ ਪੂਰੀਆਂ ਕਰਨ, ਸਮੱਸਿਆਵਾਂ ਦੇ ਫੌਰੀ ਹੱਲ ਅਤੇ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਵਾਉਣਾ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਚਰਨਛੋਹ ਇਸ ਇਤਿਹਾਸਕ ਖੇਤਰ ਲਈ ਨਿਮਾਣਾ ਜਿਹਾ ਉਪਰਾਲਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਅਤੇ ਮਹਾਂਪੁਰਸ਼ਾਂ ਦੀਆਂ ਸਿਖਿਆਵਾਂ ਦੇ ਪ੍ਰਚਾਰ ਪ੍ਰਸਾਰ ਅਤੇ ਉਨ੍ਹਾਂ ਦੀਆਂ ਢੁਕਵੀਆਂ ਯਾਦਗਾਰਾਂ ਲਈ ਵਚਨਬੱਧ ਹੈ ਜਿਹੜੀਆਂ ਕਿ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਜਲਦ ਹੀ 1.74 ਕਰੋੜ ਰੁਪਏ ਜਾਰੀ ਕਰਕੇ ਗੁਰਦੁਆਰਾ ਸਾਹਿਬ ਦੇ ਦੁਆਲੇ ਰਿਟੇਨਿੰਗ ਵਾਲ ਬਣਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਜਗ੍ਹਾ ’ਤੇ ਸ੍ਰੀ ਗੁਰੂ ਰਵਿਦਾਸ ਜੀ ਨੇ 4 ਸਾਲ 2 ਮਹੀਨ 11 ਦਿਨ ਰਹਿ ਕੇ ਤਪ ਕੀਤਾ ਸੀ ਜਿਥੇ ਪੰਜਾਬ ਸਰਕਾਰ ਵਲੋਂ 2 ਲੰਕ ਸੜਕਾਂ ਲਈ 46 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ ਕਿਉਂਕਿ ਇਨ੍ਹਾਂ ਸੜਕਾਂ ਨੂੰ ਚੌੜਾ ਅਤੇ ਮਜ਼ਬੂਤ ਕਰਨ ਲਈ ਮੰਡੀ ਬੋਰਡ ਵਲੋਂ ਤਕਨੀਕੀ ਪਹਿਲੂਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਚੁੱਕਾ ਹੈ।

ਪੰਜਾਬ ਸਰਕਾਰ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਬਣਾਈ ਜਾ ਰਹੀ ਮੀਨਾਰ-ਏ-ਬੇਗਮਪੁਰਾ ਪ੍ਰਾਜੈਕਟ ਬਾਰੇ ਅਰੁਨਾ ਚੌਧਰੀ ਨੇ ਕਿਹਾ ਕਿ ਕੁੱਲ 103 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ’ਤੇ ਕਰੀਬ 58 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ ਅਤੇ ਬਕਾਇਆ 45 ਕਰੋੜ ਰੁਪਏ 31 ਮਾਰਚ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ ਤਾਂ ਜੋ ਇਹ ਪ੍ਰਾਜੈਕਟ ਜਲਦ ਮੁਕੰਮਲ ਕੀਤਾ ਜਾ ਸਕੇ। ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵਲੋਂ ਰੱਖੀ ਮੰਗ ਨੂੰ ਪ੍ਰਵਾਨ ਕਰਦਿਆਂ ਅਰੁਨਾ ਚੌਧਰੀ ਨੇ ਪਿੰਡ ਦੇ ਸਟੇਡੀਅਮ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਜੀ ਨੇ ਹਮੇਸ਼ਾਂ ਮਨੁੱਖਤਾ, ਸਮਾਜਿਕ ਬਰਾਬਰਤਾ ਅਤੇ ਮਾਨਵਵਾਦੀ ਵਿਚਾਰਧਾਰਾ ਦੀ ਸਿੱਖਿਆ ਦਿੰਦਿਆਂ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਦੇ ਪ੍ਰਬੰਧਕਾਂ ਨੂੰ ਭਰੋਸਾ ਦੁਆਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਲੋਂ ਖੇਤਰ ਦੇ ਪ੍ਰਾਜੈਕਟਾਂ ਨੂੰ ਛੇਤੀ ਨੇਪਰੇ ਚਾੜ੍ਹਿਆ ਜਾ ਰਿਹਾ ਹੈ।ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਵੀ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਖੇਤਰ ਵਿੱਚ ਚਹੁੰਮੁਖੀ ਵਿਕਾਸ ਕਰਵਾਇਆ ਗਿਆ।ਇਸ ਦੌਰਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਕੇਵਲ ਸਿੰਘ ਚਾਕਰ ਨੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਧੰਨਵਾਦ ਕਰਦਿਆਂ ਆਈਆਂ ਸ਼ਖਸੀਅਤਾਂ ਦਾ ਸਵਾਗਤ ਕੀਤਾ। ਕਮੇਟੀ ਦੇ ਚੇਅਰਮੈਨ ਡਾ. ਕੁਲਵਰਨ ਸਿੰਘ ਨੇ ਆਈਆਂ ਸ਼ਖਸੀਅਤਾਂ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਅਰੁਨਾ ਚੌਧਰੀ, ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਸ਼ਖਸੀਅਤਾਂ ਸੰਗਤ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ। ਕਮੇਟੀ ਵਲੋਂ ਸਮਾਜਿਕ ਸੁਰੱਖਿਆ ਮੰਤਰੀ, ਡਾ. ਚੱਬੇਵਾਲ, ਲਵ ਕੁਮਾਰ ਗੋਲਡੀ, ਕਾਂਗਰਸ ਦੇ ਬੁਲਾਰੇ ਨਿਮੀਸ਼ਾ ਮਹਿਤਾ, ਐਡਵੋਕੇਟ ਪੰਕਜ ਕ੍ਰਿਪਾਲ, ਮਹਿੰਦਰ ਸਿੰਘ ਮੱਲ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੂਲੇਵਾਲਰਾਠਾਂ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਅਤੇ ਹੋਰ ਸ਼ਖਸੀਅਤਾਂ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕੀਤੇ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Sri Khuralgarh Sahib , Hoshiarpur , Sri Guru Ravidass Ji

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD