Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਭਾਰਤ ਭੂਸ਼ਣ ਆਸ਼ੂ ਵੱਲੋਂ ਨਹਿਰੂ ਰੋਜ਼ ਗਾਰਡਨ ਵਿਖੇ ਐਨ.ਜੀ.ਓ ਐਕਸਪੋ ਦਾ ਉਦਘਾਟਨ

59 ਵੱਖ-ਵੱਖ ਐਨ.ਜੀ.ਓਜ਼ ਵੱਲੋਂ ਆਪਣੇ ਸਟਾਲ ਸਥਾਪਤ

Web Admin

Web Admin

5 Dariya News

ਲੁਧਿਆਣਾ , 27 Feb 2021

Last updated on: Feb 27, 2021, 00:00 IST

ਸ਼ਹਿਰ ਦੀਆਂ ਐਨ.ਜੀ.ਓਜ਼ ਅਤੇ ਵਸਨੀਕਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਅੱਜ ਸਥਾਨਕ ਨਹਿਰੂ ਰੋਜ਼ ਗਾਰਡਨ ਵਿਖੇ ਆਪਣੀ ਕਿਸਮ ਦੀ ਐਨ.ਜੀ.ਓ ਐਕਸਪੋ ਦਾ ਆਯੋਜਨ ਕੀਤਾ ਗਿਆ। ਐਨ.ਜੀ.ਓ ਐਕਸਪੋ ਦਾ ਉਦਘਾਟਨ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕੀਤਾ। ਇਸ ਐਕਸਪੋ ਵਿੱਚ ਕੁੱਲ 59 ਵੱਖ-ਵੱਖ ਐਨ.ਜੀ.ਓਜ਼ ਨੇ ਆਪਣੀਆਂ ਸਟਾਲਾਂ ਲਗਾਈਆਂ ਹਨ।ਇਸ ਮੌਕੇ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਅਤੇ ਸੰਨੀ ਭੱਲਾ, ਜੁਆਇੰਟ ਸੀ.ਪੀ. ਸ੍ਰੀ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਅਮਰਜੀਤ ਬੈਂਸ, ਐਸ.ਡੀ.ਐਮ. ਸ੍ਰੀ ਅਮਰਿੰਦਰ ਮੱਲ੍ਹੀ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਸ.ਕੁਲਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੀ ਕਈ ਲੋਕ ਮੌਜੂਦ ਸਨ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਸ਼ਵ ਐਨ.ਜੀ.ਓ ਦਿਵਸ ਮੌਕੇ ਪੰਜਾਬ ਵਿੱਚ ਪਹਿਲੀ ਵਾਰ ਐਨ.ਜੀ.ਓ ਐਕਸਪੋ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ 40 ਤੋਂ ਵੱਧ ਸਥਾਨਕ ਐਨ.ਜੀ.ਓ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਉੱਦਮੀਆਂ ਵੱਲੋਂ ਕੀਤੀਆਂ ਗਈਆਂ ਪਹਿਕਦਮੀਆਂ ਅਤੇ ਆਪਣੇ ਪ੍ਰਾਜੈਕਟਾਂ ਨੂੰ ਪ੍ਰਦਰਸ਼ਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਐਕਸਪੋ ਦਾ ਮੁੱਖ ਉਦੇਸ਼ ਇਹ ਸੁਨਿਸ਼ਚਿਤ ਕਰਨਾ ਹੈ ਕਿ ਵਸਨੀਕਾਂ ਨੂੰ ਪਤਾ ਲੱਗ ਸਕੇ ਕਿ ਕਿਹੜੀ ਐਨ.ਜੀ.ਓ ਕਿਸ ਖੇਤਰ ਵਿੱਚ ਕੰਮ ਕਰ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਕਿ ਉਹ ਸ਼ਹਿਰ ਵਾਸੀਆਂ ਦੀ ਭਲਾਈ ਲਈ ਇਸ ਤਰ੍ਹਾਂ ਦੇ ਮੇਲੇ ਲਗਾਉਣ ਦੇ ਵਿਚਾਰ ਨੂੰ ਅੱਗੇ ਲੈ ਕੇ ਆਏ ਹਨ।ਇੱਕ www.cityneeds.info ਨਾਮ ਦੀ ਵੈੱਬਸਾਈਟਾਂ ਪਹਿਲਾਂ ਹੀ ਲਾਂਚ ਕੀਤੀ ਜਾ ਚੁੱਕੀ ਹੈ ਜੋ ਵਲੰਟੀਅਰਾਂ, ਦਾਨੀਆਂ, ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਜੋੜਨ ਲਈ ਇੱਕ ਆਨਲਾਈਨ ਪਲੇਟਫਾਰਮ ਦਾ ਕੰਮ ਕਰ ਰਹੀ ਹੈ। ਵੈਬਸਾਈਟ ਨੂੰ ਤਿਆਰ ਕਰਨ ਵਾਲਿਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੈਬਸਾਈਟ ਦਾ ਮੁੱਖ ਉਦੇਸ਼ ਲੁਧਿਆਣਾ ਦੀਆਂ ਭਰੋਸੇਮੰਦ ਐਨ.ਜੀ.ਓਜ਼ ਦੀ ਸਹੂਲਤ ਅਤੇ ਉਨ੍ਹਾਂ ਦੇ ਚੰਗੇ ਕੰਮ ਜਾਰੀ ਰੱਖਣ ਲਈ ਢੁੱਕਵੇਂ ਸਰੋਤ ਜੁਟਾਉਣਾ ਹੈ।ਮਮਤਾ ਆਸ਼ੂ ਨੇ ਕਿਹਾ ਕਿ ਸਮਾਗਮ ਦਾ ਉਦੇਸ਼ ਸਾਕਾਰਤਮਕਤਾ ਅਤੇ ਪਰਉਪਕਾਰ ਦੀ ਭਾਵਨਾ ਨੂੰ ਉਤਸ਼ਾਹਤ ਕਰਨਾ ਅਤੇ ਗੈਰ ਸਰਕਾਰੀ ਸੰਗਠਨਾ ਨੂੰ ਉਨ੍ਹਾਂ ਦੇ ਪ੍ਰੋਜੈਕਟਾਂ ਵਿੱਚ ਸ਼ਸ਼ਕਤੀਕਰਨ ਅਤੇ ਸਮਾਜਿਕ ਉੱਦਮ ਨੂੰ ਉਤਸ਼ਾਹਤ ਕਰਨਾ ਹੈ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee , Varinder Kumar Sharma , Balkar Singh Sandhu , Raman Balasubramaniam , Mamta Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD