Friday, 05 June 2026

 

 

ਖ਼ਾਸ ਖਬਰਾਂ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ

 

ਭਾਰਤ ਭੂਸ਼ਣ ਆਸ਼ੂ ਵੱਲੋਂ ਐਂਟੀ-ਸਮੋਗ ਮਸ਼ੀਨਾਂ ਦੇ ਪ੍ਰਦਰਸ਼ਨ ਦਾ ਕੀਤਾ ਨਿਰੀਖਣ

ਭਰੋਸਾ ਦਿਵਾਇਆ, ਲੁਧਿਆਣਾ ਸ਼ਹਿਰ ਪ੍ਰਦੂਸ਼ਣ ਮੁਕਤ ਹੋਵੇਗਾ

Web Admin

Web Admin

5 Dariya News

ਲੁਧਿਆਣਾ , 28 Feb 2021

Last updated on: Feb 28, 2021, 00:00 IST

ਲੁਧਿਆਣਾ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਉਣ ਦੇ ਯਤਨਾਂ ਤਹਿਤ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਥਾਨਕ ਨਗਰ ਨਿਗਮ ਦੇ ਜੋਨ-ਡੀ ਦਫਤਰ ਵਿਖੇ ਐਂਟੀ-ਸਮੋਗ/ਡਸਟ ਮਸ਼ੀਨਾਂ ਦੇ ਪ੍ਰਦਰਸ਼ਨ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ, ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਵਸਨੀਕਾਂ ਨੂੰ ਸਾਫ ਅਤੇ ਤਾਜ਼ੀ ਹਵਾ ਮੁਹੱਈਆ ਕਰਾਉਣ ਲਈ ਸ਼ਹਿਰ ਦੇ ਕਈ ਇਲਾਕਿਆਂ ਵਿਚ ਅਜਿਹੀਆਂ ਐਂਟੀ-ਸਮੋਗ ਅਤੇ ਐਂਟੀ-ਡਸਟ ਮਸ਼ੀਨਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਮਸ਼ੀਨਾਂ ਨਗਰ ਨਿਗਮ ਲੁਧਿਆਣਾ ਵੱਲੋਂ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ.) ਅਧੀਨ ਖਰੀਦੀਆਂ ਜਾਣਗੀਆਂ ਅਤੇ ਜੋ ਧੂੜ ਅਤੇ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਣਾਂ ਦਾ ਸਫਾਇਆ ਕਰਨ ਵਿੱਚ ਸਹਾਈ ਸਿੱਧ ਹੋਣਗੀਆਂ।ਉਨ੍ਹਾਂ ਦੱਸਿਆ ਕਿ ਅੱਜ ਦੋ ਵੱਖ-ਵੱਖ ਮਸ਼ੀਨਾਂ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਇੱਕ ਇਲੈਕਟ੍ਰਿਕ ਵਾਹਨ 'ਤੇ ਲੱਗੀ ਹੋਈ ਹੈ ਅਤੇ ਦੂਜੀ ਇੱਕ ਮਹਿੰਦਰਾ ਬੋਲੇਰੋ ਗੱਡੀ 'ਤੇ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸ਼ੀਨਾਂ ਨੂੰ ਵੱਖ-ਵੱਖ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ ਜਿਵੇਂ ਲੰਬੇ ਰੁੱਖਾਂ ਦੇ ਪੱਤਿਆਂ ਦੀ ਧੂੜ ਧੋਣ ਲਈ, ਹਵਾ ਵਿੱਚ ਫੈਲੀ ਧੂੜ ਅਤੇ ਪ੍ਰਦੂਸ਼ਣ ਪੈਦਾ ਕਰਨ ਵਾਲੇ ਕਣਾਂ ਨੂੰ ਖ਼ਤਮ ਕਰਨ ਆਦਿ ਲਈ।ਭਾਰਤ ਭੂਸ਼ਣ ਆਸ਼ੂ ਨੇ ਕਿਹਾ ਬੇਸ਼ਕ ਲੁਧਿਆਣਾ ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਦੀ ਗੰਭੀਰ ਸਮੱਸਿਆ ਹੈ ਪਰ ਸਾਨੂੰ ਸਰਿਆਂ ਨੂੰ ਲੁਧਿਆਣਾ ਦੇ ਕਲੀਨ ਏਅਰ ਮਿਸ਼ਨ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਜੋ ਕਿ ਗੁਣਵੱਤਾ ਦੀ ਬਿਹਤਰੀ ਲਈ ਇੱਕ ਮਹਾਨ ਮਾਰਗ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਸਾਫ ਹਵਾ ਨਾਲ ਸ਼ਹਿਰ ਦੇ ਨਾਗਰਿਕਾਂ ਦੀ ਸਿਹਤ ਅਤੇ ਜੀਵਨ 'ਤੇ ਸਕਾਰਾਤਮਕ ਪ੍ਰਭਾਵ ਪੈਂਦਾ ਹੈ.ਅੱਜ ਦਾ ਪ੍ਰਦਰਸ਼ਨ ਸ਼ਹਿਰ ਦੇ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਨਾਲ ਜੁੜੇ ਮੁੱਦਿਆਂ ਅਤੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ.) ਦੇ ਵੱਖ-ਵੱਖ ਪਹਿਲੂਆਂ ਅਤੇ ਸਰਕਾਰ ਦੀ ਯੋਜਨਾ ਬਾਰੇ ਵਿਚਾਰ ਵਟਾਂਦਰੇ ਲਈ ਆਯੋਜਿਤ ਕੀਤਾ ਗਿਆ ਜਿਸਦੇ ਤਹਿਤ 15ਵੇਂ ਵਿੱਤ ਕਮਿਸ਼ਨ ਅਨੁਸਾਰ 42 ਮਿਲੀਅਨ ਤੋਂ ਜ਼ਿਆਦਾ ਸ਼ਹਿਰਾਂ ਦੀ  ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣਾ ਹੈ।ਉਨ੍ਹਾਂ ਭਾਗੀਦਾਰ ਵਿਭਾਗਾਂ ਨੂੰ ਦੱਸਿਆ ਕਿ ਲੁਧਿਆਣਾ ਪੰਜਾਬ ਰਾਜ ਦੇ ਨੌ ਗੈਰ ਪ੍ਰਾਪਤੀ ਵਾਲੇ ਸ਼ਹਿਰਾਂ ਵਿਚੋਂ ਇਕ ਹੈ ਅਤੇ ਏਅਰ ਕੁਆਲਿਟੀ ਮੈਨੇਜਮੈਂਟ ਪਲਾਨ ਅਤੇ ਕਾਰਜ ਯੋਜਨਾ ਅਨੁਸਾਰ ਲੋੜੀਂਦੀ ਕਾਰਵਾਈ ਪਹਿਲਾਂ ਹੀ ਸੀ.ਪੀ.ਸੀ.ਬੀ. ਦੁਆਰਾ ਮਨਜ਼ੂਰ ਕਰ ਲਈ ਗਈ ਹੈ।ਕਾਰਜ ਯੋਜਨਾ ਵਿਚ ਵੱਖ-ਵੱਖ ਭਾਗੀਦਾਰਾਂ ਜਿਵੇਂ ਨਗਰ ਨਿਗਮ ਲੁਧਿਆਣਾ, ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ, ਜੰਗਲਾਤ ਵਿਭਾਗ, ਉਦਯੋਗ ਅਤੇ ਵਣਜ ਵਿਭਾਗ, ਲੋਕ ਨਿਰਮਾਣ ਵਿਭਾਗ, ਪੀ.ਐਸ.ਸੀ.ਐਸ.ਟੀ, ਖੇਤੀਬਾੜੀ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸ਼ਾਮਲ ਹਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Punjab Pradesh Congress Committee , Balkar Singh Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD