ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਵਾਰਡ ਨੰਬਰ 49 ਦੇ ਅਧੀਨ ਪੈਂਦੇ ਇਲਾਕੇ ਬੰਬੇ ਵਾਲਾ ਖੂਹ ’ਚ ਚਲ ਰਹੇ ਵਿਕਾਸ ਕਾਰਜਾਂ ਦਾ ਦੌਰਾ ਕੀਤਾ। ਚੌਂਕ ਆਰੀਆ ਸਮਾਜ ਵਿਚ ਸੱਜੇ ਪਾਸੇ ਅਤੇ ਖੱਬੇ ਪਾਸੇ 2 ਪਾਰਕਾਂ ਦਾ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਕੰਮਾਂ ਦੀ ਸ਼ੁਰੂਆਤ ਕੀਤੀ।ਸ੍ਰੀ ਸੋਨੀ ਨੇ ਕਿਹਾ ਕਿ ਉਨਾਂ ਵੱਲੋਂ ਚੋਣਾਂ ਦੌਰਾਨ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਸਾਰੇ ਪੂਰੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਅਸੀਂ ਵਚਨਬੱਧ ਹਾਂ। ਸ੍ਰੀ ਸੋਨੀ ਨੇ ਕਿਹਾ ਕਿ ਸਮਾਰਟ ਸਿਟੀ ਤਹਿਤ ਵੀ ਸ਼ਹਿਰ ਵਿੱਚ ਵਿਕਾਸ ਕਾਰਜ ਤੇਜੀ ਨਾਲ ਚੱਲ ਰਹੇ ਹਨ ਅਤੇ ਕੁਝ ਮਹੀਨਿਆਂ ਵਿੱਚ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਸਾਰੇ ਕੰਮ ਗੁਣਵੱਤਾ ਭਰਪੂਰ ਕਰਵਾਏ ਜਾ ਰਹੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਵਾਰਡਾਂ ਦੇ ਕੌਂਸਲਰਾਂ ਵੱਲੋਂ ਖੁਦ ਵਿਕਾਸ ਕਾਰਜਾਂ ਦਾ ਨਰੀਖਣ ਕੀਤਾ ਜਾ ਰਿਹਾ ਹੈ।ਇਸ ਮੌਕੇ ਕੌਂਸਲਰ ਵਿਕਾਸ ਸੋਨੀ, ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਕੁਮਾਰ ਪੱਪਲ, ਕਾਂਗਰਸੀ ਨੇਤਾ ਸੁਨੀਲ ਕੁਮਾਰ ਕੋਂਟੀ, ਚੇਅਰਮੈਨ ਮਹੇਸ ਖੰਨਾ, ਯੁਵਾ ਨੇਤਾ ਪਰਮਜੀਤ ਸਿੰਘ ਚੋਪੜਾ, ਯੁਵਾ ਨੇਤਾ ਗੌਰਵ ਖੰਨਾ, ਸੰਨੀ ਕੁਮਾਰ, ਗੌਰਵ ਪਹਿਲਵਾਨ, ਗੁਲਸਨ ਪਹਿਲਵਾਨ,ਟਿੰਕੂ ਪ੍ਰਧਾਨ, ਪੰਕਜ ਮਹਾਜਨ, ਮਨਜੀਤ ਸਿੰਘ ਬੋਬੀ, ਸਿਆਲ ਕੁਮਾਰ, ਨਰੇਸ਼ ਕਪੂਰ ਬਿੱਟੂ ਬਾਬਾ ਅਤੇ ਇਲਾਕਾ ਨਿਵਾਸੀ ਹਾਜਰ ਸਨ।