Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਛੰਬ ਦਾ ਦੌਰਾ

ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਅਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ

Web Admin

Web Admin

5 Dariya News

ਗੁਰਦਾਸਪੁਰ , 01 Mar 2021

Last updated on: Mar 01, 2021, 00:00 IST

ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਅਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਿਾਕਰੀਆਂ ਨੂੰ ਸਮਾਰਕ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣ ਲਈ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ੍ਰੀਮਤੀ ਅਮਨਦੀਪ ਕੋਰ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵੀ ਮੌਜੂਦ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਅਤੇ ਅਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਸਮਾਗਮ ਕਰਵਾਇਆ ਜਾਵੇਗਾ, ਜਿਸ ਸਬੰਧੀ ਸਬੰਧਿਤ ਵਿਭਾਗਾਂ ਨੂੰ ਕਾਰਜ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਸਮਾਰਕ ਦੇ ਸੁੰਦਰੀਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਥੇ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ, ਪ੍ਰੋਜੈਕਟਰ ਲਗਾਉਣ, ਸਾਊਂਡ ਸਿਸਟਮ (ਪਾਰਕਾਂ ਤੇ ਹਾਲ ਆਦਿ ਵਿਚ), ਵਾਲ ਪੇਟਿੰਗ ਕਰਵਾਉਣ, ਪੂਲਾਂ ਦੀ ਸਫਾਈ ਕਰਨ ਅਤੇ ਸਮਾਰਕ ਦੇ ਸੁੰਦਰੀਕਰਨ ਆਦਿ ਕਰਨ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵਿਕਾਸ ਕੰਮ ਜਲਦ ਨੇਪਰੇ ਚਾੜ੍ਹਣ।ਇਸ ਮੌਕੇ ਉੱਘੇ ਪ੍ਰੋਫੈਸਰ ਰਾਜ ਕੁਮਾਰ ਸ਼ਰਮਾ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਪ੍ਰੋਫੈਸਰ ਕ੍ਰਿਪਾਲ ਸਿੰਘ ਜੋਗੀ, ਪਿ੍ਰੰਸੀਪਲ ਸੀ.ਡੀ. ਸ਼ਾਸਤਰੀ, ਤੇਜਿੰਦਰ ਸਿੰਘ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ, ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫ਼ਸਰ, ਹਰਮਨਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ, ਲਖਵਿੰਦਰ ਸਿੰਘ ਡਿਪਟੀ ਡੀਈਓ (ਸ), ਸ੍ਰੀਮਤੀ ਫੁੱਲਾ ਅੱਤਰੀ ਪ੍ਰੋਫੈਸਰ ਸਰਕਾਰੀ ਕਾਲਜ ਗੁਰਦਾਸਪੁਰ, ਇੰਜੀ. ਪੀ.ਐਸ ਬੋਪਾਰਾਏ, ਰਾਜੀਵ ਦੱਤ ਦਮਨਜੀਤ ਸਿੰਘ ਰਿਸ਼ਪੈਨਿਸ਼ਟ –ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ, ਨਵਦੀਪ ਸਿੰਘ ਬਾਗਬਾਨੀ ਅਫਸਰ, ਸ੍ਰੀਮਤੀ ਮਨਦੀਪ ਕੌਰ ਅਤੇ ਆਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD