Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਕੈਂਸਰ ’ਤੇ ਮੁੱਢਲੇ ਪੜਾਅ ਵਿਚ ਕਾਬੂ ਪਾਇਆ ਜਾ ਸਕਦੈ: ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ

ਜ਼ਿਲ੍ਹੇ ਵਿੱਚ ਕੈਂਸਰ ਬਾਰੇ ਜਾਗਰੂਕਤਾ ਦਾ ਹੋਕਾ ਦੇਣ ਲਈ ਸਾਈਕਲ ਰੈਲੀ ਕੱਢੀ

Web Admin

Web Admin

5 Dariya News

ਨਵਾਂਸ਼ਹਿਰ , 01 Mar 2021

ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਅੱਜ ਕੈਂਸਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ, ਜਿਸ ਵਿਚ ਸਿਹਤ ਵਿਭਾਗ, ਨਿਊਸਿਟੀ ਸਾਈਕਲੰਿਗ ਕਲੱਬ ਅਤੇ ਆਨੰਦਪੁਰ ਸਾਹਿਬ ਸਾਈਕਲੰਿਗ ਐਸੋਸੀਏਸ਼ਨ ਦੇ ਸਾਈਕਲਿਸਟਾਂ ਨੇ ਭਾਗ ਲਿਆ। ਇਸ ਸਾਈਕਲ ਰੈਲੀ ਦਾ ਮੁੱਖ ਮਕਸਦ ਲੋਕਾਂ ਨੂੰ ਸਰੀਰਕ ਕਸਰਤ ਲਈ ਪ੍ਰੇਰਿਤ ਕਰਨਾ ਸੀ।ਸਿਵਲ ਹਸਪਤਾਲ ਦੇ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਗੁਰਪਾਲ ਕਟਾਰੀਆ ਨੇ ਵਿਸ਼ਵ ਕੈਂਸਰ ਦਿਵਸ ਦੇ ਸਬੰਧ ਅੱਜ ਇੱਥੇ ਸਿਵਲ ਹਸਪਤਾਲ ਤੋਂ ਜ਼ਿਲ੍ਹਾ ਪੱਧਰੀ ਸਾਈਕਲ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਾਈਕਲ ਰੈਲੀ ਸਿਵਲ ਹਸਪਤਾਲ ਨਵਾਂਸ਼ਹਿਰ ਤੋਂ ਬੱਸ ਸਟੈਂਡ, ਡਾ. ਬੀ.ਆਰ. ਅੰਬੇਦਕਰ ਚੌਂਕ, ਚੰਡੀਗੜ੍ਹ ਚੌਂਕ ਤੋਂ ਹੁੰਦੀ ਹੋਈ ਸਿਵਲ ਸਰਜਨ ਦਫਤਰ ਵਿਖੇ ਸਮਾਪਤ ਕੀਤੀ ਗਈ। ਇਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੇ ਕਾਫੀ ਦਿਲਚਸਪੀ ਦਿਖਾਈ।ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਾਈਕਲ ਰੈਲੀ ਦੀ ਸਮਾਪਤੀ ਮੌਕੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਹਰੇਕ ਕੈਂਸਰ ਮਰੀਜ਼ ਨੂੰ 1.50 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਤਾਂ ਜੋ ਮਰੀਜ਼ਾਂ ਦੀ ਜੇਬ ’ਤੇ ਪੈਣ ਵਾਲੇ ਬੋਝ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਵਿਸ਼ਵ ਭਰ ਵਿੱਚ ਮੌਤ ਦਰ ਦਾ ਦੂਜਾ ਸਭ ਤੋਂ ਵੱਡਾ ਕਾਰਨ ਕੈਂਸਰ ਹੈ ਅਤੇ 2018 ਵਿੱਚ 9.6 ਮਿਲੀਅਨ ਲੋਕਾਂ ਦੀ ਮੌਤ ਕੈਂਸਰ ਕਾਰਨ ਹੋ ਚੁੱਕੀ ਹੈ। ਕੈਂਸਰ ’ਤੇ ਕਾਬੂ ਪਾਇਆ ਜਾ ਸਕਦਾ ਹੈ, ਜੇਕਰ ਇਸ ਬਾਰੇ ਸ਼ੁਰੂਆਤੀ ਦੌਰ ਵਿੱਚ ਪਤਾ ਲੱਗ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ ਅਤੇ ਕੈਂਸਰ ਦੇ ਲੱਛਣ ਤੇ ਚਿੰਨ੍ਹ ਸਾਹਮਣੇ ਆਉਣ ’ਤੇ ਤੁਰੰਤ ਜਾਂਚ ਕਰਵਾਈ ਜਾਵੇ।ਡਾ. ਕਪੂਰ ਨੇ ਦੱਸਿਆ ਕਿ ਪੰਜਾਬ ਵਿੱਚ ਨੈਸ਼ਨਲ ਪ੍ਰੋਗਰਾਮ ਫਾਰ ਕੈਂਸਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਕੈਂਸਰ, ਡਾਇਬਟੀਜ਼, ਕਾਰਡੀਓਵਸਕੁਲਰ ਡਿਜੀਜ਼ ਐਂਡ ਸਟਰੋਕ (ਐਨ.ਪੀ.ਸੀ.ਡੀ.ਸੀ.ਐਸ.) ਅਧੀਨ 30 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਦੀ ਏ.ਐਨ.ਐਮ. ਵੱਲੋਂ ਓਰਲ, ਬਰੈਸਟ ਤੇ ਸਰਵਾਈਕਲ ਕੈਂਸਰ ਸਕਰੀਨਿੰਗ ਕੀਤੀ ਜਾਂਦੀ ਹੈ ਅਤੇ ਸ਼ੱਕੀ ਮਰੀਜ਼ਾਂ ਨੂੰ ਅਗਲੀ ਜਾਂਚ ਤੇ ਇਲਾਜ ਲਈ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਂਦਾ ਹੈ। 

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਬਲਵਿੰਦਰ ਸਿੰਘ ਨੇ ਆਮ ਲੋਕਾਂ ਨੂੰ ਕੈਂਸਰ ਦੇ ਲੱਛਣ, ਪ੍ਰਭਾਵ ਤੇ ਬਚਾਅ ਦੇ ਤਰੀਕਿਆਂ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਛੇਤੀ ਪਛਾਣ ਹੋਣ ’ਤੇ ਇਲਾਜ ਨਾਲ ਕੈਂਸਰ ਠੀਕ ਹੋ ਸਕਦਾ ਹੈ ਅਤੇ ਹੁਣ ਕੈਂਸਰ ਦੀ ਬੀਮਾਰੀ ਲਾ-ਇਲਾਜ ਨਹੀਂ ਹੈ।ਸਿਹਤ ਵਿਭਾਗ ਕੈਂਸਰ ਵਰਗੀ ਬਿਮਾਰੀ ਦੇ ਖਾਤਮੇ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਇਸ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਜੇਕਰ ਕੈਂਸਰ ਦਾ ਮੁੱਢਲੀ ਅਵਸਥਾ ਵਿਚ ਪਤਾ ਲੱਗ ਜਾਵੇ ਤਾਂ 75 ਫ਼ੀਸਦੀ ਕੇਸਾਂ ਦਾ ਇਲਾਜ ਆਮ ਬਿਮਾਰੀ ਵਾਂਗ ਸੰਭਵ ਹੋ ਸਕਦਾ ਹੈ।ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਸਿੰਘ ਨੇ ਦੱਸਿਆ ਕਿ ਕੈਂਸਰ ਹੋਣ ਵਿੱਚ ਦੂਸ਼ਿਤ ਪਾਣੀ, ਦੂਸ਼ਿਤ ਹਵਾ, ਕੀੜੇਮਾਰ ਜਹਿਰੀਲੀਆਂ ਦਵਾਈਆਂ ਦੀ ਵਧੇਰੇ ਵਰਤੋਂ ਕਰਨ, ਵਧੇਰੇ ਫਾਸਟ ਫੂਡ, ਤਲਿਆ ਭੋਜਨ ਖਾਣ ਦੀਆਂ ਗਲਤ ਆਦਤਾਂ ਵੀ ਕਾਰਨ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੋ ਵਿਅਕਤੀ ਤੰਬਾਕੂ ਦਾ ਸੇਵਨ ਕਰਦੇ ਹਨ, ਉਨ੍ਹਾਂ ਨੂੰ ਮੂੰਹ ਦਾ ਕੈਂਸਰ ਹੋ ਸਕਦਾ ਹੈ ਅਤੇ ਜੋ ਵਿਅਕਤੀ ਸ਼ਰਾਬ ਪੀਂਦੇ ਹਨ, ਉਨ੍ਹਾਂ ਨੂੰ ਜਿਗਰ ਦਾ ਕੈਂਸਰ ਹੋਣ ਦੀ ਸੰਭਾਵਨਾ ਹੁੰਦੀ ਹੈ। ਕੈਂਸਰ ਦੀਆਂ ਮੁੱਖ ਕਿਸਮਾਂ ਵਿੱਚ ਮੂੰਹ, ਨੱਕ, ਕੰਨ, ਗਲੇ, ਹੱਡੀਆਂ, ਪੇਟ ਦੀਆਂ ਅੰਤੜੀਆਂ, ਖੂਨ ਅਤੇ ਔਰਤਾਂ ਵਿਚ ਛਾਤੀ ਦਾ ਕੈਂਸਰ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸਾਨੂੰ ਨਸ਼ੇ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਜੇਕਰ ਕੋਈ ਜਖਮ ਠੀਕ ਨਹੀਂ ਹੁੰਦਾ, ਭੁੱਖ ਘੱਟ ਲੱਗਦੀ ਹੈ, ਬਿਨਾਂ ਵਜ੍ਹਾ ਭਾਰ ਘੱਟਦਾ ਹੈ ਜਾਂ ਹਮੇਸ਼ਾ ਕਬਜ਼ ਰਹਿੰਦੀ ਹੈ ਤਾਂ ਸਾਨੂੰ ਤਰੁੰਤ ਆਪਣਾ ਬਾਡੀ ਚੈਕਅੱਪ ਕਰਵਾਉਣਾ ਚਾਹੀਦਾ ਹੈ।ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਜਗਤ ਰਾਮ ਨੇ ਕਿਹਾ ਕਿ ਔਰਤਾਂ ਵਿਚ ਬ੍ਰੈਸਟ ਕੈਂਸਰ ਆਮ ਗੱਲ ਹੈ ਜਿਸ ਦਾ ਰੈਗੂਲਰ ਟੈਸਟਾਂ ਤੋਂ ਪਤਾ ਲੱਗ ਸਕਦਾ ਹੈ। ਜੇ ਛਾਤੀ ਦਾ ਰੰਗ ਬਦਲੇ ਜਾਂ ਉਸ ਵਿਚ ਗੰਢਾਂ ਮਹਿਸੂਸ ਹੋਣ ਤਾਂ ਬ੍ਰੈਸਟ ਕੈਂਸਰ ਹੋ ਸਕਦਾ ਹੈ।  ਉਨ੍ਹਾਂ ਕਿਹਾ ਕਿ ਜਿਨ੍ਹਾਂ ਦੇ ਘਰਾਂ ਵਿੱਚ ਪਹਿਲਾਂ ਮਾਂ-ਬਾਪ ਜਾਂ ਦਾਦਾ-ਦਾਦੀ ਨੂੰ ਕੈਂਸਰ ਹੋ ਚੁੱਕਾ ਹੋਵੇ, ਉਨ੍ਹਾਂ ਨੂੰ ਆਮ ਵਿਅਕਤੀਆਂ ਤੋਂ ਵੱਧ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਜੇ ਇਸ ਬੀਮਾਰੀ ਦਾ ਜਲਦੀ ਪਤਾ ਲੱਗ ਜਾਵੇ ਤਾਂ ਇਲਾਜ ਸੰਭਵ ਹੈ।ਅੰਤ ਵਿਚ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਾਈਕਲਸਿਟਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸਤਵਿੰਦਰ, ਡਾ. ਵਰਿੰਦਰ, ਰਾਜੇਸ਼ ਕੁਮਾਰ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ, ਤਰਸੇਮ ਲਾਲ, ਪ੍ਰਿੰਸ, ਮਨਪ੍ਰੀਤ ਸਿੰਘ, ਗੁਰਤੇਜ ਸਿੰਘ, ਨਰੇਸ਼ ਕੁਮਾਰ, ਨੀਰਜ ਕੁਮਾਰ, ਬਲਵੀਰ ਕੁਮਾਰ, ਚਰਨਜੀਤ ਸਿੰਘ, ਸਤੀਸ਼ ਕੁਮਾਰ, ਆਨੰਦਪੁਰ ਸਾਹਿਬ ਸਾਇਕਲਿੰਗ ਐਸੋਸੀਏਸ਼ਨ ਪ੍ਰਧਾਨ ਰਣਜੀਤ ਸਿੰਘ, ਰਾਜਬੀਰ ਰਾਜੂ, ਸਾਹਿਲ ਅਤੇ ਨਿਊ ਸਿਟੀ ਸਾਇਕਲ ਕਲੱਬ ਦੇ ਪ੍ਰਧਾਨ ਰਾਜਨ ਅਰੌੜਾ, ਸ੍ਰੀ ਦਲਜੀਤ ਕੌਸ਼ਲ, ਰਜਿੰਦਰ ਕੌਸ਼ਲ,ਅਵਿਨਵ ਕੌਸ਼ਲ, ਰਿਸ਼ੀ ਚੱਡਾ, ਕਮਲਦੀਪ ਸਿੰਘ ਹਾਜ਼ਰ ਸਨ। 

 

 

Tags: Civil Surgeon SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD