Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਕੋਵਿਡ-19 ਟੀਕਾਕਰਣ ਦੇ ਤੀਜੇ ਪੜਾਅ ਦੀ ਹੋਈ ਸ਼ੁਰੂਆਤ, ਬਜ਼ੁਗਰਾਂ ਅਤੇ ਗੰਭੀਰ ਬੀਮਾਰੀਆਂ ਤੋਂ ਪੀੜਤ ਲੋਕਾਂ ਦਾ ਹੋਵੇਗਾ ਟੀਕਾਕਰਣ : ਅਮਿਤ ਕੁਮਾਰ ਪੰਚਾਲ

ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ’ਚ 250 ਰੁਪਏ ਪ੍ਰਤੀ ਡੋਜ ਦੇ ਹਿਸਾਬ ਨਾਲ ਲੱਗੇਗੀ ਵੈਕਸੀਨ

Web Admin

Web Admin

5 Dariya News

ਹੁਸ਼ਿਆਰਪੁਰ , 01 Mar 2021

Last updated on: Mar 01, 2021, 00:00 IST

ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕੋਵਿਡ-19 ਤੋਂ ਬਚਾਅ ਸਬੰਧੀ ਟੀਕਾਕਰਣ ਦੇ ਪਹਿਲੇ ਅਤੇ ਦੂਜੇ ਪੜਾਅ ਤੋਂ ਬਾਅਦ ਅੱਜ ਤੀਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ ਅਤੇ ਹੁਣ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਵਿਅਕਤੀ ਆਪਣਾ ਪਹਿਚਾਣ ਪੱਤਰ ਦਿਖਾ ਕੇ ਕੋਵਿਡ ਬਚਾਅ ਸਬੰਧੀ ਟੀਕਾਕਰਣ ਕਰਵਾ ਸਕਦੇ ਹਨ। ਇਸ ਤੋਂ ਇਲਾਵਾ 45 ਤੋਂ 59 ਸਾਲ ਦੇ ਵਿਅਕਤੀ ਜੋ ਕਿਸੇ ਵੀ ਤਰ੍ਹਾਂ ਦੀ ਗੰਭੀਰ ਬੀਮਾਰੀ ਤੋਂ ਪੀੜਤ ਹਨ, ਉਹ ਵੀ ਇਹ ਵੈਕਸੀਨ ਲਗਵਾ ਸਕਦੇ ਹਨ, ਪਰ ਉਨ੍ਹਾਂ ਨੂੰ ਰਜਿਸਟਰਡ ਮੈਡੀਕਲ  ਪ੍ਰੈਕਟੀਸ਼ਨਰਜ ਤੋਂ ਲਿਖਵਾ ਕੇ ਦਿਖਾਉਣਾ ਹੋਵੇਗਾ ਕਿ ਕਿਸੇ ਤਰ੍ਹਾਂ ਦੀ ਬੀਮਾਰੀ ਤੋਂ ਪੀੜਤ ਹਨ। ਉਹ ਅੱਜ ਕੋਵਿਡ-19 ਟੀਕਾਕਰਣ ਲਈ ਬਣਾਈ ਗਈ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਟੀਕਾਕਰਣ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਲਗਾਇਆ ਜਾਵੇਗਾ, ਜਦਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਇਹ ਟੀਕਾਕਰਣ ਪ੍ਰਤੀ ਡੋਜ 250 ਰੁਪਏ ਦੇ ਹਿਸਾਬ ਨਾਲ ਕੀਤਾ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਲੋਂ ਟੀਕਾਕਰਣ ਸਬੰਧੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ ਜੋ ਕਿ ਇਕ ਸ਼ਲਾਘਾਯੋਗ ਪਹਿਲ ਹੈ। ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਥੇ-ਜਿਥੇ ਵੀ ਟੀਕਾਕਰਣ ਕੀਤਾ ਜਾਣਾ ਹੈ, ਉਨ੍ਹਾਂ ਸਾਰੇ ਸੈਂਟਰਾਂ ਵਿੱਚ ਪੁੱਖਤਾ ਪ੍ਰਬੰਧ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਵੈਕਸੀਨ ਦੇ ਬਾਰੇ ਵਿੱਚ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਕਿ ਇਹ ਬਿਲਕੁੱਲ ਸੁਰੱਖਿਅਤ ਹੈ ਅਤੇ ਪਹਿਲੇ ਪੜਾਅ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਦੂਜੇ ਪੜਾਅ ਵਿੱਚ ਫਰੰਟਲਾਈਨ ਵਰਕਰਜ ਨੂੰ ਇਹ ਵੈਕਸੀਨੇਸ਼ਨ ਲਗਾਈ ਜਾ ਚੁੱਕੀ ਹੈ। ਇਸ ਦੌਰਾਨ ਸਿਹਤ ਵਿਭਾਗ ਨੂੰ ਜ਼ਿਲ੍ਹੇ ਵਿੱਚ ਕੋਰੋਨਾ ਤੋਂ ਬਚਾਅ ਲਈ ਸੈਂਪਲਿੰਗ ਨੂੰ ਹੋਰ ਜ਼ਿਆਦਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ 100 ਫੀਸਦੀ ਸੈਂਪਲਿੰਗ ਵੀ ਯਕੀਨੀ ਬਣਾਈ ਜਾਵੇ।ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਜਿਨ੍ਹਾਂ ਹੈਲਥ ਅਤੇ ਫਰੰਟਲਾਈਨ ਵਰਕਰਾਂ ਨੇ ਹੁਣ ਤੱਕ ਵੈਕਸੀਨੇਸ਼ਨ ਨਹੀਂ ਕਰਵਾਈ ਉਹ ਪਹਿਲੇ ਵਾਲੇ ਸਥਾਨਾਂ ’ਤੇ ਆਪਣੀ ਵੈਕਸੀਨੇਸ਼ਨ ਕਰਵਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਬਚਾਅ ਸਬੰਧੀ ਸੈਂਪਲਿੰਗ ਕਰਨ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਕੀਤਾ ਜਾਵੇ ਤਾਂ ਜੋ ਕੋਵਿਡ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਜਿਸ ਵਿੱਚ ਸਮਾਜਿਕ ਦੂਰੀ ਅਪਣਾਉਣ, ਮਾਸਕ ਪਹਿਨਣਾ ਅਤੇ ਸਮੇਂ-ਸਮੇਂ ’ਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਦਾ ਯਕੀਨੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।ਇਸ ਮੌਕੇ ’ਤੇ ਸਿਵਲ ਸਰਜਨ ਡਾ. ਰਣਜੀਤ ਘੋਤਰਾ, ਡੀ.ਐਸ.ਪੀ. ਗੁਰਪ੍ਰੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਸੀਮਾ ਗਰਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਮੈਂਬਰ ਵੀ ਮੌਜੂਦ ਸਨ।

 

Tags: Punjab Admin , Coronavirus , COVID 19 , Novel Coronavirus , India Fights Corona , Fight Against Corona , Corona Virus Updates , Coronavirus Epidemic , Coronavirus Pandemic , Corona virus threat , Corona Outbreak , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD