Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਮਾਰਟ ਰਾਸ਼ਨ ਕਾਰਡ ਲੋੜਵੰਦਾ ਲਈ ਹੋ ਰਹੇ ਨੇ ਲਾਭਦਾਇਕ ਸਿੱਧ : ਕੁਲਜੀਤ ਸਿੰਘ ਨਾਗਰਾ

ਪਿੰਡ ਅਤਾਪੁਰ ਦੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 01 Mar 2021

Last updated on: Mar 01, 2021, 00:00 IST

ਲੋੜਵੰਦਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਸਬੰਧੀ ਇਨਕਲਾਬੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਸ਼ੁਰੂ ਕੀਤੀ ਗਈ ਹੈ, ਜੋ ਲਾਭਪਾਤਰੀਆਂ ਲਈ ਵੱਡੀ ਸਹੂਲਤ ਸਾਬਤ ਹੋਣ ਦੇ ਨਾਲ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪਾਰਦਰਸ਼ਤਾ ਯਕੀਨੀ ਬਨਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਪਿੰਡ ਅਤਾਪੁਰ ਦੇ ਲਾਭਪਾਤਰੀ ਪਰਿਵਾਰਾਂ ਨੂੰ ਵੰਡੇ ਸਮਾਰਟ ਰਾਸ਼ਨ ਕਾਰਡ ਵੰਡਣ ਮੌਕੇ ਕੀਤਾ।ਵਿਧਾਇਕ ਨੇ ਕਿਹਾ ਕਿ ਇਸ ਤੋਂ ਪਹਿਲਾਂ ਲਾਭਪਾਤਰੀਆਂ ਨੂੰ ਕਾਰਡਾਂ ਦੀ ਸੰਭਾਲ ਸਬੰਧੀ ਤੇ ਕਈ ਕਿਸਮ ਦੀਆਂ ਦੁਚਿੱਤੀਆਂ ਸਮੇਤ ਵੱਖ ਵੱਖ ਮੁਸ਼ਕਲਾਂ ਦਰਪੇਸ਼ ਸਨ, ਜਿਨ੍ਹਾਂ ਦੇ ਹੱਲ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਦਾ ਯਤਨਸ਼ੀਲ ਰਹੀ ਹੈ ਤੇ ਹੁਣ ਅਜਿਹੀਆਂ ਮੁਸ਼ਕਲਾਂ ਦਾ ਹੱਲ ਕਰਦਿਆਂ ਸਮਾਰਟ ਰਾਸ਼ਨ ਕਾਰਡ ਜਾਰੀ ਕੀਤੇ ਗਏ ਹਨ। ਇਨ੍ਹਾਂ ਦਾ ਸਭ ਤੋਂ ਵੱਡਾ ਲਾਭ ਇਹ ਹੈ ਕਿ ਲਾਭਪਾਤਰੀ ਇਸ ਕਾਰਡ ਸਦਕਾ ਪੰਜਾਬ ਵਿੱਚੋਂ ਕਿਤੋਂ ਵੀ ਸਸਤੇ ਰਾਸ਼ਨ ਦਾ ਲਾਭ ਹਾਸਲ ਕਰ ਸਕਦਾ ਹੈ। ਇਨ੍ਹਾਂ ਕਾਰਡਾਂ ਸਦਕਾ ਅਯੋਗ ਲਾਭਪਾਤਰੀਆਂ ਵੱਲੋਂ ਸਕੀਮ ਦੀ ਦੁਰਵਰਤੋਂ ਦੇ ਖਦਸ਼ੇ ਮੁੱਕ ਗਏ ਹਨ।ਇਸ ਮੌਕੇ ਮਾਰਕੀਟ ਕਮੇਟੀ ਚਨਾਰਥਲ ਦੇ ਚੇਅਰਮੈਨ ਬਲਜਿੰਦਰ ਸਿੰਘ ਅਤਾਪੁਰ,ਗੁਰਮੇਲ ਸਿੰਘ ਸਾਬਕਾ ਸਰਪੰਚ, ਹਰਕੇਵਲ ਸਿੰਘ ਨੰਬਰਦਾਰ,ਨਿਰਮਲ ਸਿੰਘ ਨੰਬਰਦਾਰ,ਦਰਸ਼ਨ ਸਿੰਘ ਭੀਮ,ਪੰਚ ਪਰਮਵੀਰ ਸਿੰਘ,ਪੰਚ ਸਤਨਾਮ ਸਿੰਘ,ਦਵਿੰਦਰ ਸਿੰਘ,ਪਰਮਿੰਦਰ ਸਿੰਘ,ਗੁਰਮੀਤ ਸਿੰਘ ਆਦਿ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD