Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ.

ਗ਼ੈਰ- ਸੂਬਾਈ ਸਿਵਲ ਸਰਵਿਸ ਕਾਡਰ ਵਾਲੇ ਦੋ ਅਧਿਕਾਰੀ ਕੇਂਦਰੀ ਸੂਚੀ ਵਿੱਚ ਸ਼ਾਮਲ

Web Admin

Web Admin

5 Dariya News

ਚੰਡੀਗੜ੍ਹ , 01 Mar 2021

Last updated on: Mar 01, 2021, 00:00 IST

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐੱਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ, ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸੂਬੇ ਦੇ  ਦੋ ਅਧਿਕਾਰੀਆਂ ਨੂੰ  ਇਹ ਮਾਣ ਹਾਸਲ ਹੋਇਆ ਹੈ ਇਹਨਾਂ ਵਿੱਚ ਦੂਜਾ ਨਾਮ ਸ਼੍ਰੀਮਤੀ ਬਲਦੀਪ ਕੌਰ ਦਾ ਹੈ ਜੋ ਆਬਕਾਰੀ ਵਿਭਾਗ ਵਿੱਚ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਤਾਇਨਾਤ ਹਨ।9 ਫਰਵਰੀ, 1968 ਨੂੰ ਜਨਮੇ ਅਤੇ 28 ਸਾਲ ਤੋਂ ਵੱਧ ਦੀ ਸੇਵਾ ਨਿਭਾਉਣ ਵਾਲੇ ਸੇਨੂ ਦੁੱਗਲ ਫਰਵਰੀ 2016 ਤੋਂ ਮਾਰਚ 2017 ਤੱਕ  ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ 1992 ਵਿਚ ਡਿਪਟੀ ਡਾਇਰੈਕਟਰ ਵਜੋਂ ਵਿਭਾਗ ਵਿਚ ਭਰਤੀ ਹੋਏ ਅਤੇ ਤਰੱਕੀ ਤੋਂ ਬਾਅਦ ਸਾਲ 2002 ਵਿੱਚ  ਜੁਆਇੰਟ ਡਾਇਰੈਕਟਰ ਬਣੇ।ਉਹਨਾਂ ਦੇ ਬੇਦਾਗ਼ ਸੇਵਾ ਰਿਕਾਰਡ ਅਤੇ ਲੰਮੇ ਸੇਵਾ ਕਾਲ ਦੇ ਅਧਾਰ ‘ਤੇ ਉਹਨਾਂ ਨੂੰ ਲੋਕ ਸੰਪਰਕ ਵਿਭਾਗ ਵਿਚ ਵਧੀਕ ਡਾਇਰੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਜੋ ਕਿ ਇਕ ਗੈਰ-ਆਈ.ਏ.ਐੱਸ ਅਧਿਕਾਰੀ ਲਈ ਸਭ ਤੋਂ ਉੱਚ ਰੈਂਕ ਅਤੇ ਇਕ ਮਹੱਤਵਪੂਰਣ ਅਹੁਦਾ ਹੈ । ਇਹ ਵਿਭਾਗ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ,ਫੀਡਬੈਕ ਅਤੇ ਸੁਚੱਜੀ ਕਾਰਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਸਾਲ ਕੇਂਦਰੀ ਕੇਡਰ ਲਈ ਕੁੱਲ 10 ਨਾਵਾਂ ਦੀ ਸਿਫਾਰਸ਼ ਕੀਤੀ ਸੀ। ਚੋਣ ਪ੍ਰਕਿਰਿਆ ਵਿਚ ਵਿਆਪਕ ਟੈਸਟਿੰਗ ਪ੍ਰਕਿਰਿਆ ਸ਼ਾਮਲ ਕੀਤੀ ਗਈ ਸੀ,  ਅਤੇ ਦਸੰਬਰ ਦੇ ਆਖਰੀ ਹਫਤੇ ਵਿੱਚ ਨਵੇਂ ਦਿੱਲੀ ਵਿਖੇ ਯੂ.ਪੀ.ਐਸ.ਸੀ. ਬੋਰਡ ਵਲੋਂ ਇੱਕ ਵਿਸਥਾਰਤ ਇੰਟਰਵਿਊ ਦੇ ਅਧਾਰ ’ਤੇ ਚੋਣ ਕੀਤੀ ਗਈ।ਇਸ ਤੋਂ ਪਹਿਲਾਂ ਜਾਰੀ ਹੋਏ ਕੇਂਦਰੀ ਨੋਟੀਫੀਕੇਸ਼ਨ ਵਿਚ ਲਿਖਿਆ ਹੈ: ‘ਭਾਰਤ ਦੇ ਰਾਸ਼ਟਰਪਤੀ  ਰਾਜ ਦੇ ਗੈਰ-ਸੂਬਾਈ ਸਿਵਲ ਸਰਵਿਸ ਕੇਡਰ ਦੇ ਮੈਂਬਰਾਂ ਨੂੰ ਭਾਰਤ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਦੀ ਧਾਰਾ 3 ਤਹਿਤ ਅਤੇ ਸੂਬੇ ਨਾਲ ਮਸ਼ਵਰਾ ਕਰਨ ਉਪਰੰਤ ਸੂਚੀ 2019 ਮੁਤਾਬਕ ਭਾਰਤ ਪ੍ਰਸ਼ਾਸਕੀ ਅਧਿਕਾਰੀ ਨਿਯੁਕਤ ਕੀਤੇ ਜਾਣ ‘ ਤੇ ਮਾਣ ਮਹਿਸੂਸ ਕਰਦੇ ਹਨ।  

 

Tags: Director Public Relations Punjab , Dr. Senu Duggal , Indian Administrative Services , IAS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD