Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਨ.ਜੀ.ਟੀ. ਦੀ ਨਿਗਰਾਨ ਕਮੇਟੀ ਦੇ ਚੇਅਰਮੈਨ, ਡੀ.ਸੀ, ਐਮ.ਸੀ ਕਮਿਸ਼ਨਰ ਅਤੇ ਡੇਰਾ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

Web Admin

Web Admin

5 Dariya News

ਲੁਧਿਆਣਾ , 02 Mar 2021

Last updated on: Mar 02, 2021, 00:00 IST

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਕਾਰ ਸੇਵਾ ਖਡੂਰ ਸਾਹਿਬ ਦੇ ਪ੍ਰਮੁੱਖ ਬਾਬਾ ਸੇਵਾ ਸਿੰਘ ਦੇ ਸਹਿਯੋਗ ਨਾਲ ਅੱਜ ਸਥਾਨਕ ਸ਼ਿਵਪੁਰੀ ਇਲਾਕੇ ਵਿਚ ਬੁੱਢੇ ਨਾਲੇ ਦੇ ਕਿਨਾਰਿਆਂ 'ਤੇ 14 ਕਿਲੋਮੀਟਰ ਏਰੀਏ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।ਮੁਹਿੰਮ ਦੀ ਰਸਮੀ ਸ਼ੁਰੂਆਤ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ) ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਸ.ਜਸਬੀਰ ਸਿੰਘ (ਸੇਵਾਮੁਕਤ), ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਹੇਠ ਬਾਬਾ ਸੇਵਾ ਸਿੰਘ ਦੀ ਹਾਜ਼ਰੀ ਵਿੱਚ ਕੀਤੀ ਗਈ।ਇਸ ਵਿਸ਼ੇਸ਼ ਮੁਹਿੰਮ ਤਹਿਤ, 8-10 ਫੁੱਟ ਲੰਬਾਈ ਵਾਲੇ ਪੌਦੇ ਸਾਰੇ ਖੇਤਰ ਵਿੱਚ ਲਗਾਏ ਜਾਣਗੇ। ਜਸਟਿਸ ਸ.ਜਸਬੀਰ ਸਿੰਘ(ਸੇਵਾਮੁਕਤ) ਵੱਲੋਂ ਬਾਬਾ ਸੇਵਾ ਸਿੰਘ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸੂਬੇ ਨੂੰ ਸਵੱਛ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਬੂਟੇ ਲਗਾ ਕੇ ਵਾਤਾਵਰਣ ਦੀ ਰੱਖਿਆ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਐਨ.ਜੀ.ਟੀ. ਵਾਤਾਵਰਣ ਦੀ ਰਾਖੀ ਦਾ ਕੰਮ ਪਹਿਲਾਂ ਹੀ ਕਰ ਰਹੀ ਹੈ ਪਰ ਹੁਣ ਲੋਕਾਂ ਨੂੰ ਅੱਗੇ ਆ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਇਸ ਨੇਕ ਕੰਮ ਵਿਚ ਸ਼ਾਮਲ ਹੋਣ ਦੀ ਲੋੜ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੌਦਿਆਂ ਦੀ ਸਹੀ ਸੰਭਾਲ ਅਤੇ ਨਿਯਮਤ ਰੂਪ ਨਾਲ ਪਾਣੀ ਦੇਣ ਲਈ ਸਥਾਈ ਅਮਲੇ ਦੀ ਨਿਯੁਕਤੀ ਕਰਨ ਜਿਸ ਨਾਲ ਬੁੱਢੇ ਨਾਲੇ ਦਾ ਆਲਾ-ਦੁਆਲਾ ਹਰਿਆ ਭਰਿਆ ਰਹੇਗਾ। ਜਸਟਿਸ ਜਸਬੀਰ ਸਿੰਘ(ਸੇਵਾਮੁਕਤ) ਨੇ ਅੱਗੇ ਕਿਹਾ ਕਿ ਰੁੱਖ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਵਾਤਾਵਰਣ ਨੂੰ ਬਿਹਤਰ ਬਣਾਉਣ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦੇ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨਾਲ ਸ਼ੁਰੂ ਕੀਤੀ ਗਈ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਾਫ, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਸੂਬਾ ਸਿਰਜਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਉਤਸ਼ਾਹਤ ਕੀਤਾ ਜਾ ਸਕੇ।ਸ੍ਰੀ ਸ਼ਰਮਾ ਨੇ ਕਿਹਾ ਕਿ ਸੂੁਬੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਲਈ ਅਜਿਹੀਆਂ ਮੁਹਿੰਮਾਂ ਸਮੇਂ ਦੀ ਲੋੜ ਹੈ।ਸ੍ਰੀ ਸ਼ਰਮਾ ਨੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਕੀਦ ਕੀਤੀ ਕਿ ਹਰੇਕ ਨੂੰ ਜ਼ਿਲ੍ਹੇ ਵਿੱਚ ਹਰਿਆਵਲ ਨੂੰ ਵਧਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਚਾਹੀਦੇ ਹਨ। ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ ਨੇ ਕਿਹਾ ਕਿ ਇਹ ਹਰੇਕ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਬੂਟੇ ਲਗਾ ਕੇ ਸਾਡੀਆਂ ਅਗਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਣ ਦੀ ਰੱਖਿਆ ਕਰੇ। ਉਨ੍ਹਾਂ ਕਿਹਾ ਕਿ ਨਿਗਮ ਬੂਟਿਆਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਲੋੜੀਂਦਾ ਸਟਾਫ ਨਿਯੁਕਤ ਕਰੇਗਾ । ਡੇਰਾ ਕਾਰ ਸੇਵਾ ਖਡੂਰ ਸਾਹਿਬ ਦੇ ਮੁੱਖੀ ਬਾਬਾ ਸੇਵਾ ਸਿੰਘ ਨੇ ਕਿਹਾ ਕਿ ਅਸੀਂ ਬੁੱਢੇ ਨਾਲੇ ਦੇ ਦੋਹਾਂ ਪਾਸਿਆਂ ਨੂੰ ਕਵਰ ਕਰਾਂਗੇ ਅਤੇ ਸਾਡੇ ਸਵੈ-ਸੇਵਕ ਵੀ ਬੁੱਟਿਆਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣਗੇ।

 

Tags: DC Ludhiana , Varinder Kumar Sharma , Deputy Commissioner Ludhiana , Baba Sewa Singh , National Green Tribunal , NGT , Buddha Nullah , Pardeep Kumar Sabharwal , Justice (Retired) Jasbir Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD