Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਬਾਲਗ ਬੱਚੀਆਂ ਨੂੰ ਘਰੇਲੂ ਰੱਖਣ ਵਾਲੇ ਮਾਲਕ ਮਕਾਨਾਂ ਤੇ ਕੀਤੀ ਜਾਵੇਗੀ ਐਫ ਆਈ ਆਰ ਦਰਜ-ਮਨੀਸ਼ਾ ਗੁਲਾਟੀ

ਨਾਰੀ ਨਿਕੇਤਨ ਅਤੇ ਵੂਮੈਨ ਸੈਲ ਦੀ ਕੀਤੀ ਅਚਨਚੇਤ ਚੈਕਿੰਗ

Web Admin

Web Admin

5 Dariya News

ਅੰਮ੍ਰਿਤਸਰ , 02 Mar 2021

Last updated on: Mar 02, 2021, 00:00 IST

ਨਾਬਾਲਗ ਬੱਚੀਆਂ ਨੂੰ ਘਰੇਲੂ ਨੌਕਰ ਰੱਖਣ ਵਾਲੇ ਮਾਲਕ ਮਕਾਨਾਂ ਖਿਲਾਫ ਐਫ:ਆਈ:ਆਰ ਦਰਜ ਕਰਕੇ ਉਨ੍ਹਾਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਅੱਜ ਅੰਮਿ੍ਰਤਸਰ ਸਥਿਤ ਨਾਰੀ ਨਿਕੇਤਨ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਕੀਤਾ। ਇਸ ਮੌਕੇ ਉਨਾਂ ਬੱਚੀਆਂ ਨੂੰ ਇੱਥੇ ਮਿਲ ਰਹੀਆਂ ਸਹੂਲਤਾਂ, ਕੀਤੇ ਜਾਂਦੇ ਵਿਵਹਾਰ, ਖੁਰਾਕ ਆਦਿ ਦਾ ਜਾਇਜ਼ਾ ਵੀ ਲਿਆ।ਮੈਡਮ ਗੁਲਾਟੀ ਨੇ ਨਾਰੀ ਨਿਕੇਤਨ ਦੀ ਅਚਨਚੇਤ ਚੈਕਿੰਗ ਉਪਰਬੰਤ ਗੱਲਬਾਤ ਕਰਦੇ ਕਿਹਾ ਕਿ ਨਾਰੀ ਨਿਕੇਤਨ ਵਿਖੇ ਰਹਿ ਰਹੀਆਂ ਬੱਚੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਬੱਚੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਕੁਝ ਬੱਚੀਆਂ ਵੱਲੋਂ ਇਕ ਅਟੈਂਡੈਂਟ ਦੇ ਖਿਲਾਫ ਸ਼ਿਕਾਇਤ ਕਰਨ ਤੇ ਕਿਹਾ ਕਿ ਇਸ ਅਟੈਂਡੈਂਟ ਨੂੰ ਤੁਰੰਤ ਹੀ ਇਥੋ ਬਦਲਿਆਂ ਜਾਵੇਗਾ ਤੇ ਇਸ  ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾਵੇਗੀ। ਚੈਕਿੰਗ ਦੌਰਾਨ ਉਨ੍ਹਾਂ ਨੇ ਪੁਲਿਸ ਮੁਲਾਜਮਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਵਰਦੀ ਤੋਂ ਬਗੈਰ ਡਿਊਟੀ ਤੇ ਨਾ ਆਉਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਪੁਲਿਸ ਮੁਲਾਜਮ ਬਿਨਾਂ ਵਰਦੀ ਤੋਂ ਡਿਊਟੀ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਨਾਰੀ ਨਿਕੇਤਨ ਵਿਖੇ ਰਹਿ ਰਹੀ ਇਕ ਲੜਕੀ ਨੂੰ ਜਿਸ ਨੂੰ ਕਿ ਇਕ ਐਨ:ਜੀ:ਓ ਵੱਲੋਂ ਸੌਂਪਿਆ ਗਿਆ ਸੀ ਬਾਰੇ ਗੱਲਬਾਤ ਕਰਦਿਆਂ ਕਿਹ ਕਿ ਇਸ ਨੂੰ ਤੁਰੰਤ ਵੈਸਟ ਬੰਗਾਲ ਵਿਖੇ ਆਪਣੇ ਘਰ ਭੇਜਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਨਾਰੀ ਨਿਕੇਤਨ ਦੀ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਗੁੰਮਸ਼ੁਦਾ ਬੱਚਿਆਂ ਦਾ  ਡਾਟਾ ਤੁਰੰਤ ਅਪਲੋਡ ਕੀਤਾ ਜਾਵੇ। ਉਨ੍ਹਾਂ  ਦੱਸਿਆ ਕਿ ਮਹਿਲਾ ਕਮਿਸ਼ਨ ਵੱਲੋਂ ਜਿਲ੍ਹਾ ਪ੍ਰਸਾਸ਼ਨ ਅਤੇ ਲੇਬਰ ਵਿਭਾਗ ਨਾਲ ਤਾਲਮੇਲ ਕਰਕੇ ਘਰਾਂ ਵਿੱਚ ਕੰਮ ਕਰ ਰਹੀਆਂ ਬੱਚੀਆਂ ਦਾ ਸਰਵੇ ਕਰਕੇ ਡਾਟਾ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੁਝ ਮਾਲਕ ਮਕਾਨਾਂ ਵੱਲੋਂ ਬੱਚੀਆਂ ਨੂੰ ਖਰੀਦ ਕੇ ਆਪਣੇ ਘਰ ਦਾ ਕੰਮ ਕਰਵਾਇਆ ਜਾਂਦਾ ਹੈ ਅਤੇ ਤਸ਼ੱਦਦ ਵੀ ਕੀਤਾ ਜਾਂਦਾ ਹੈ ’ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਤੰਦੁਰਸਤ ਬੱਚੀਆਂ ਨੂੰ ਸਲਾਈ-ਕਢਾਈ ਆਦਿ ਦਾ ਕੰਮ ਵੀ ਸਿਖਾਇਆ ਜਾਵੇ, ਤਾਂ ਜੋ ਇਹ ਆਪਣਾ ਭਵਿੱਖ ਸੰਵਾਰ ਸਕਣ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੋ ਬੱਚੀਆਂ ਤੰਦਰੁਸਤ ਹਨ, ਉਨਾਂ ਦਾ ਵਿਆਹ ਵੀ ਕੀਤਾ ਜਾਵੇਗਾ। ਮੇਡਮ ਗੁਲਾਟੀ ਵੱਲੋਂ ਨਾਰੀ ਨਿਕੇਤਨ ਵਿਖੇ ਚੈਕਿੰਗ ਦੌਰਾਨ ਆਪਣੀ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਉਪਰੰਤ ਚੇਅਰਪਰਸਨ ਮੁਨੀਸ਼ਾ ਗੁਲਾਟੀ ਵੱਲੋਂ ਵੂਮੇਨ ਸੈਲ ਥਾਣਾ ਬੀ ਡਵੀਜਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਨ੍ਹਾਂ  ਦਾ ਰਿਕਾਰਡ ਚੈਕ ਕੀਤਾ। ਉਨ੍ਹਾਂ ਨੇ ਪੁਲਿਸ ਮੁੁਲਾਜਮਾਂ ਨੂੰ ਹਦਾਇਤ ਕੀਤੀ ਕਿ ਵੂਮੈਨ ਸੈਲ ਵਿਖੇ ਇਕ ਮੂਵਮੈਂਟ ਰਜਿਸਟਰ ਲਗਾਇਆ ਜਾਵੇ ਜਿਸ ਵਿੱਚ ਰੋਜਾਨਾਂ ਦੀਆਂ ਸ਼ਿਕਾਇਤਾਂ ਦਰਜ ਕੀਤੀਆਂ ਜਾਣ। ਊੁਨ੍ਹਾਂ  ਕਿਹਾ ਕਿ ਜੇਕਰ ਕੋਈ ਸ੍ਰਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ਨੂੰ ਤੁਰੰਤ ਹੀ ਆਨਲਾਈਨ ਕੀਤਾ ਜਾਵੇ ਅਤੇ ਮਿਥੇ ਸਮੇਂ ਅੰਦਰ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਮੈਡਮ ਗੁਲਾਟੀ ਵੱਲੋਂ ਪੀੜਤ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਤੁਰੰਤ ਇਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇ।ਇਸ ਮੌਕੇ ਮੈਡਮ ਗੁਲਾਟੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿ ਵਿਆਹ ਬੰਧਨ ਵਿੱਚ ਬੱਝਣ ਤੋਂ ਪਹਿਲਾਂ ਲੜਕੇ ਲੜਕੀ ਦੇ ਆਪਸ ਵਿੱਚ ਕੌਂਸਲਿੰਗ ਕਰਵਾਈ ਜਾਣੀ ਚਾਹੀਦੀ ਹੈ ਤਾਂ ਉਨ੍ਹਾਂ ਨੂੰ ਵਿਆਹ ਵਰਗੇ ਪਵਿੱਤਰ ਸ਼ਬਦ ਦੀ ਸਮਝ ਲੱਗ ਸਕੇ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਚਾਹੀਦਾ ਹੈ ਕਿ ਉਹ ਸ਼ਾਦੀ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਨੂੰ ਆਪਣੇ ਪੇਕੇ ਪਰਿਵਾਰ ਦੀ ਤਰ੍ਹਾਂ ਪਹਿਲ ਦੇਣ ਤਾਂ ਹੀ ਉਹ ਇਕ ਸੁਖੀ ਜੀਵਨ ਬਤੀਤ ਕਰ ਸਕਦੀਆਂ ਹਨ ।ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰ ਅਸਿੰਦਰ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰ ਮਨਜਿੰਦਰ ਸਿੰਘ , ਡਿਪਟੀ ਡਾਇਰੈਕਟਰ ਸ੍ਰੀ  ਵਿਜੈ ਕੁਮਾਰ, ਏ:ਸੀ:ਪੀ ਮੈਡਮ ਕੰਵਲਦੀਪ ਪੂਰੇਵਾਲ, ਇੰਸਪੈਕਟਰ ਸ੍ਰੀਮਤੀ ਰਾਜਵਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD