Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਰਵਾਸੀ ਭਾਰਤੀਆਂ ਦੇ ਕੇਸਾਂ ਦੇ ਨਿਬੇੜੇ ਲਈ ਵੈੱਬਸਾਈਟ ਲਾਂਚ

ਦੁਨੀਆਂ ਦੇ ਕਿਸੇ ਵੀ ਕੋਨੇ 'ਚੋਂ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਦਰਜ ਕਰਵਾਈ ਜਾ ਸਕੇਗੀ ਸ਼ਿਕਾਇਤ, ਸਮਾਂਬੱਧ ਤਰੀਕੇ ਨਾਲ ਹੋਵੇਗਾ ਨਿਪਟਾਰਾ

Web Admin

Web Admin

5 Dariya News

ਚੰਡੀਗੜ੍ਹ , 02 Mar 2021

Last updated on: Mar 02, 2021, 00:00 IST

 

ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵਸੇ ਪੰਜਾਬੀਆਂ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ, ਸੰਪਤੀ ਨਾਲ ਸਬੰਧਤ ਅਤੇ ਹੋਰਨਾਂ ਮਾਮਲਿਆਂ ਦੇ ਨਿਪਟਾਰੇ ਲਈ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਹੈ। ਪੰਜਾਬ ਸਟੇਟ ਪਰਵਾਸੀ ਭਾਰਤੀ ਕਮਿਸ਼ਨ ਦੀ ਇਸ ਵੈੱਬਸਾਈਟ www.nricommissionpunjab.com ਨੂੰ ਅੱਜ ਪੰਜਾਬ ਦੇ ਪਰਵਾਸੀ ਭਾਰਤੀਆਂ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮਿੰਨੀ ਸਕੱਤਰੇਤ ਸਥਿਤ ਕਮਿਸ਼ਨ ਦੇ ਦਫ਼ਤਰ ਵਿਖੇ ਸੰਖੇਪ ਸਮਾਗਮ ਦੌਰਾਨ ਲਾਂਚ ਕੀਤਾ।ਰਾਣਾ ਸੋਢੀ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਇਮੀਗ੍ਰੇਸ਼ਨ, ਰਾਸ਼ਟਰੀਅਤਾ, ਵਿਆਹ, ਮਾਤਾ-ਪਿਤਾ ਦਰਮਿਆਨ ਬੱਚਿਆਂ ਸਬੰਧੀ ਝਗੜੇ, ਪਤੀ-ਪਤਨੀ ਦੀ ਦੇਖ-ਰੇਖ, ਵਿਆਹ ਸਬੰਧੀ ਸੰਪਤੀ ਦੀ ਵੰਡ, ਦੇਸ਼ ਤੋਂ ਬਾਹਰ ਬੱਚਾ ਗੋਦ ਲੈਣਾ, ਵਾਰਸ, ਗ਼ੈਰਕਾਨੂੰਨੀ ਪਰਵਾਸ, ਨੌਕਰੀ ਸਬੰਧੀ ਮਾੜੇ ਹਾਲਾਤ, ਭਾਰਤੀ ਜਾਇਦਾਦ ਦੀ ਕਿਰਾਏਦਾਰੀ, ਸਰੋਗੇਸੀ ਪ੍ਰਬੰਧ ਅਤੇ ਹੋਰਨਾਂ ਮੁੱਦਿਆਂ ਦੇ ਹੱਲ ਲਈ ਪੰਜਾਬ ਰਾਜ ਐਨ.ਆਰ.ਆਈ ਕਮਿਸ਼ਨ ਦਾ ਗਠਨ ਸਾਲ 2011 ਵਿੱਚ ਕੀਤਾ ਗਿਆ ਸੀ ਪਰ ਪਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਲੋੜੀਂਦੇ ਦਸਤਾਵੇਜ਼ਾਂ ਅਤੇ ਸੂਚਨਾ ਦੇ ਅਦਾਨ-ਪ੍ਰਦਾਨ ਦੀ ਘਾਟ ਰੜਕ ਰਹੀ ਸੀ ਜਿਸ ਨੂੰ ਪੂਰਾ ਕਰਨ ਲਈ ਇਹ ਵੈੱਬਸਾਈਟ ਲਾਂਚ ਕੀਤੀ ਗਈ ਹੈ।ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਦੱਸਿਆ ਕਿ ਇਸ ਵੈੱਬਸਾਈਟ www.nricommissionpunjab.com ਰਾਹੀਂ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਬੈਠੇ ਪਰਵਾਸੀ ਭਾਰਤੀ ਕੁੱਝ ਜ਼ਰੂਰੀ ਦਸਤਾਵੇਜ਼ਾਂ ਸਮੇਤ ਆਪਣੀ ਸ਼ਿਕਾਇਤ ਦਰਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੂੰ ਵੈੱਬਸਾਈਟ `ਤੇ ਆਪਣੀ ਮੁਸ਼ਕਲ ਨਾਲ ਸਬੰਧਤ ਚੈਕਲਿਸਟ ਅਨੁਸਾਰ ਆਪਣੀ ਸ਼ਿਕਾਇਤ ਦਰਜ ਕਰਾਉਣੀ ਹੋਵੇਗੀ। ਸ਼ਿਕਾਇਤ ਦਰਜ ਹੋਣ ਉਪਰੰਤ ਸ਼ਿਕਾਇਤਕਰਤਾ ਨੂੰ ਭਵਿੱਖ ਵਿੱਚ ਅਗਲੇਰੀ ਜਾਣਕਾਰੀ ਜਾਂ ਕਾਰਵਾਈ ਲਈ ਵਿਲੱਖਣ ਨੰਬਰ ਦਿੱਤਾ ਜਾਵੇਗਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਜਸਟਿਸ (ਸੇਵਾ ਮੁਕਤ) ਸ਼ੇਖਰ ਕੁਮਾਰ ਧਵਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਪੰਜਾਬ ਰਾਜ ਦਾ ਮੂਲ ਨਿਵਾਸੀ ਹੋਣਾ ਚਾਹੀਦਾ ਹੈ ਜਾਂ ਸ਼ਿਕਾਇਤ ਦੀ ਘਟਨਾ ਪੰਜਾਬ ਨਾਲ ਸਬੰਧਤ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਹਿੰਦੀ, ਪੰਜਾਬੀ ਜਾਂ ਅੰਗਰੇਜ਼ੀ ਵਿੱਚ ਦਰਜ ਕਰਵਾਈ ਜਾ ਸਕਦੀ ਹੈ।ਜਸਟਿਸ ਧਵਨ ਨੇ ਦੱਸਿਆ ਕਿ ਵੈੱਬਸਾਈਟ 'ਤੇ ਸ਼ਿਕਾਇਤਕਰਤਾ ਨੂੰ ਵੱਖ-ਵੱਖ ਕਿਸਮਾਂ ਦੇ ਕੇਸਾਂ ਲਈ ਸ਼ਿਕਾਇਤ ਦਰਜ ਕਰਨ ਅਤੇ ਉਨ੍ਹਾਂ ਨਾਲ ਦਾਖ਼ਲ ਕੀਤੇ ਜਾਣ ਵਾਲੇ ਲੋੜੀਂਦੇ ਦਸਤਾਵੇਜ਼ਾਂ ਦਾ ਮੁਕੰਮਲ ਵੇਰਵਾ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਆਪਣੀ ਸ਼ਿਕਾਇਤ ਅਪਲੋਡ ਕਰਨ ਅਤੇ ਦਸਤਾਵੇਜ਼ ਦਾਖ਼ਲ ਕਰਨ ਲਈ ਕਦਮ-ਦਰ-ਕਦਮ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਰਵਾਸੀ ਭਾਰਤੀ ਕਿਸੇ ਮਾਮਲੇ ਸਬੰਧੀ ਆਏ ਫ਼ੈਸਲੇ ਦੀ ਕਾਪੀ ਵੀ ਵੈੱਬਸਾਈਟ ਤੋਂ ਡਾਊਨਲੋਡ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਅਖ਼ਬਾਰ, ਟੀ.ਵੀ. ਚੈਨਲ, ਰੇਡੀਓ ਆਦਿ ਤੋਂ ਪ੍ਰਾਪਤ ਖ਼ਬਰ ਜ਼ਰੀਏ ਜ਼ਾਹਰ ਕੀਤੀਆਂ ਗਈਆਂ ਪਰਵਾਸੀ ਭਾਰਤੀਆਂ ਦੀਆਂ ਮੁਸ਼ਕਲਾਂ ਦਾ ਵੀ ਕਮਿਸ਼ਨ ਨਿਰੰਤਰ ਨੋਟਿਸ ਲੈਂਦਾ ਰਿਹਾ ਹੈ।ਇਸੇ ਦੌਰਾਨ ਰਾਣਾ ਸੋਢੀ ਨੇ ਕਮਿਸ਼ਨ ਦੇ ਮੈਂਬਰਾਂ ਲਈ ਤਿਆਰ ਦੋ ਕਮਰੇ ਵੀ ਕਮਿਸ਼ਨ ਦੇ ਸਪੁਰਦ ਕੀਤੇ। ਇਸ ਮੌਕੇ ਐਨ.ਆਰ.ਆਈ. ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਕਿਰਪਾ ਸ਼ੰਕਰ ਸਰੋਜ, ਏ.ਡੀ.ਜੀ.ਪੀ. (ਐਨ.ਆਰ.ਆਈਜ਼) ਸ੍ਰੀ ਏ.ਐਸ. ਰਾਏ, ਕਮਿਸ਼ਨ ਦੇ ਮੈਂਬਰ ਸ੍ਰੀ ਐਮ.ਪੀ. ਸਿੰਘ (ਆਈ.ਏ.ਐਸ. ਸੇਵਾ ਮੁਕਤ), ਸ੍ਰੀ ਐਚ.ਐਸ. ਢਿੱਲੋਂ (ਆਈ.ਪੀ.ਐਸ. ਸੇਵਾ ਮੁਕਤ), ਸ੍ਰੀ ਗੁਰਜੀਤ ਸਿੰਘ ਲਹਿਲ ਅਤੇ ਸ੍ਰੀ ਸਵਿੰਦਰ ਸਿੰਘ ਸਿੱਧੂ ਆਦਿ ਹਾਜ਼ਰ ਸਨ।

 

Tags: Rana Gurmeet Singh Sodhi , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Shekhar Kumar Dhawan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD