Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਅਰੁਨਾ ਚੌਧਰੀ ਵੱਲੋਂ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਭਰਨ ਦੇ ਨਿਰਦੇਸ਼

Web Admin

Web Admin

5 Dariya News

ਚੰਡੀਗੜ੍ਹ , 02 Mar 2021

Last updated on: Mar 02, 2021, 00:00 IST

ਪੰਜਾਬ ਦੀਆਂ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੀ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪ੍ਰਵਾਨਗੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਵੱਲੋਂ ਅੱਜ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਅਸਾਮੀਆਂ ਭਰਨ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀਆਂ (ਡੀ.ਪੀ.ਓਜ਼) ਨੂੰ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਆਂਗਣਵਾੜੀ ਵਰਕਰਜ਼ ਯੂਨੀਅਨਾਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਅਧਿਕਾਰੀਆਂ ਨੂੰ ਤੁਰੰਤ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੇ ਨਿਰਦੇਸ਼ ਦਿੱਤੇ। ਉਹਨਾਂ ਇਹ ਵੀ ਦੱਸਿਆ ਕਿ ਹੋਰਨਾਂ ਵਿਭਾਗਾਂ ਨਾਲ ਸੰਬੰਧਤ ਜਾਇਜ਼ ਮੰਗਾਂ ਵੀ ਉਚਿਤ ਢੰਗ ਨਾਲ ਉਠਾਈਆਂ ਜਾਣਗੀਆਂ ਅਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਕਿਹਾ ਕਿ ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਦੇ ਜਲਦੀ ਨਿਪਟਾਰੇ ਲਈ ਉਹ ਨਿੱਜੀ ਤੌਰ 'ਤੇ ਇਹ ਮਾਮਲਾ ਵਿੱਤ ਮੰਤਰੀ ਕੋਲ ਉਠਾਉਣਗੇ। ਆਂਗਨਵਾੜੀ ਕੇਂਦਰਾਂ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਦਾਖਲ ਕਰਨ ਸਬੰਧੀ ਮਾਮਲੇ ਬਾਰੇ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਸਕੂਲ ਸਿੱਖਿਆ ਮੰਤਰੀ ਕੋਲ ਉਠਾਇਆ ਜਾਵੇਗਾ। ਉਨ੍ਹਾਂ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਮਹਿਲਾ ਦਿਵਸ ਨੂੰ ਜੋਸ਼ੋ-ਖੋਰੋਸ਼ ਨਾਲ ਮਨਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਡਾਇਰੈਕਟਰ-ਕਮ-ਵਿਸ਼ੇਸ਼ ਸਕੱਤਰ ਸ੍ਰੀ ਵਿਪੁਲ ਉਜਵਲ, ਜੁਆਇੰਟ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਆਂਗਨਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦੇ ਸ੍ਰੀਮਤੀ ਹਰਗੋਬਿੰਦ ਕੌਰ, ਸ੍ਰੀਮਤੀ ਊਸ਼ਾ ਰਾਣੀ, ਸ੍ਰੀਮਤੀ ਸੁਭਾਸ਼ ਰਾਣੀ, ਸ੍ਰੀਮਤੀ ਸ਼ਿੰਦਰਪਾਲ ਕੌਰ ਅਤੇ ਸ੍ਰੀਮਤੀ ਸਰੋਜ ਛੱਪੜੀਵਾਲਾ ਸ਼ਾਮਲ ਸਨ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD