Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਵਰਨਿਮ ਵਿਜੈ ਸਾਲ : 1971 ਦੀ ਜੰਗ ਵਿਚ ਦੇਸ਼ ਦੀ ਜਿੱਤ ਦੀ ਪ੍ਰਤੀਕ ਵਿਜੈ ਮਸ਼ਾਲ ਪਹੁੰਚੀ ਅਬੋਹਰ

ਮੇਜਰ ਸੁਰਿੰਦਰ ਪ੍ਰਸ਼ਾਦ ਦੀ ਸ਼ਹਾਦਤ ਨੂੰ ਕੀਤਾ ਨਮਨ

Web Admin

Web Admin

5 Dariya News

ਅਬੋਹਰ , 03 Mar 2021

Last updated on: Mar 03, 2021, 00:00 IST

1971 ਦੀ ਭਾਰਤ ਪਾਕਿ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸ਼ਨਾਂ ਦੇ 50 ਸਾਲ ਪੂਰੇ ਹੋਣ ਤੇ ਇਸ ਸਾਲ ਨੂੰ ਭਾਰਤੀ ਫੌਜ ਅਤੇ ਦੇਸ਼ ਵਾਸੀਆਂ ਵੱਲੋਂ ਸਵਰਣਿਮ ਵਿਜੈ ਸਾਲ ਵਜੋਂ ਮਨਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਚਾਰ ਵਿਜੈ ਮਸ਼ਾਲਾਂ ਦੇਸ਼ ਦੇ ਵੱਖ ਵੱਖ ਕੋਨਿਆਂ ਵਿਚ ਜਾ ਰਹੀਆਂ ਹਨ। ਇਸੇ ਲੜੀ ਤਹਿਤ ਇਹ ਵਿਜੈ ਮਸ਼ਾਲ ਅੱਜ ਅਬੋਹਰ ਪਹੁੰਚੀ, ਜਿੱਥੇ 1965 ਦੀ ਜੰਗ ਵਿਚ ਦੇਸ਼ ਲਈ ਸਰਵਉਚ ਬਲਿਦਾਨ ਦੇਣ ਵਾਲੇ ਮੇਜਰ ਸਰਿੰਦਰ ਪ੍ਰਸ਼ਾਦ ਨੂੰ ਉਨਾਂ ਦੀ ਕੁਰਬਾਨੀ ਲਈ ਸਿਜਦਾ ਕੀਤਾ।ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ, ਸ੍ਰੀ ਸੰਦੀਪ ਜਾਖੜ, ਕਮਿਸ਼ਨਰ ਨਗਰ ਨਿਗਮ ਸ੍ਰੀ ਅਭਿਜੀਤ ਕਪਲਿਸ, ਭਾਰਤੀ ਫੌਜ ਦੇ ਸੀਨਿਅਰ ਅਧਿਕਾਰੀ, ਸਾਬਕਾ ਫੌਜੀ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਮੇਜਰ ਸੁਰਿੰਦਰ ਪ੍ਰਸ਼ਾਦ ਦੇ ਬੁੱਤ ਤੇ ਪੁਸਪਾਂਜਲੀ ਭੇਂਟ ਕੀਤੀ। ਜਿਕਰਯੋਗ ਹੈ ਕਿ ਮੇਜਰ ਸੁਰਿੰਦਰ ਪ੍ਰਸਾਦ ਅਬੋਹਰ ਨਾਲ ਸਬੰਧਤ ਸਨ ਅਤੇ ਉਨਾਂ ਨੇ 1965 ਦੀ ਜੰਗ ਵਿਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਦੇਸ਼ ਤੋਂ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨਾਂ ਨੂੰ ਸ਼ਹਾਦਤ ਤੋਂ ਬਾਅਦ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਮੌਕੇ ਅੱਜ ਉਨਾਂ ਦੀ ਭੈਣ ਸ੍ਰੀਮਤੀ ਨਿਰਮਲਾ ਨੂੰ ਵੀ ਭਾਰਤੀ ਫੌਜ ਵਲੋਂ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮਿਲਟਰੀ ਸਟੇਸ਼ਨ ਅਬੋਹਰ ਦੇ ਕਮਾਂਡਰ ਸਮੇਤ ਫੌਜ ਦੇ ਸੀਨਿਅਰ ਅਧਿਕਾਰੀਆਂ ਦੀ ਹਾਜਰੀ ਵਿਚ ਵਿਜੈ ਮਸ਼ਾਲ ਇੱਥੇ ਪਹੁੰਚੀ ਅਤੇ ਸਭ ਸ਼ਹਿਰੀਆਂ ਨੇ ਮਸ਼ਾਲ ਦਾ ਸਵਾਗਤ ਕੀਤਾ। ਇਹ ਮਸ਼ਾਲ ਅਗਲੇ ਕੁਝ ਦਿਨਾਂ ਤੱਕ ਅਬੋਹਰ ਖੇਤਰ ਵਿਚ ਹੀ ਰਹੇਗੀ ਅਤੇ ਵੱਖ ਵੱਖ ਪਿੰਡਾਂ ਵਿਚ ਜਾਵੇਗੀ ਜਿੱਥੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਦਾ ਸਨਮਾਨ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਫੌਜ ਵਿਚ ਭਰਤੀ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਕਿਹਾ ਕਿ ਦੇਸ਼ ਨੂੰ ਆਪਣੀਆਂ ਫੌਜਾਂ ਤੇ ਮਾਣ ਹੈ ਅਤੇ ਅਸੀਂ 1971 ਦੀ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸਨਾਂ ਦੀ ਗੋਲਡਨ ਜੁਬਲੀ ਮਣਾ ਰਹੇ ਹਾਂ। ਉਨਾਂ ਨੇ ਕਿਹਾ ਕਿ ਇਸ ਦਿਨ ਅਸੀਂ ਦੇਸ਼ ਲਈ ਬਲਿਦਾਨ ਦੇਣ ਵਾਲੇ ਸਾਡੇ ਸ਼ੂਰਵੀਰਾਂ ਨੂੰ ਵੀ ਸਿਜਦਾ ਕਰਦੇ ਹਾਂ।ਇਸ ਮੌਕੇ ਭਾਰਤੀ ਫੌਜ ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਜਿਸ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਵਿਸੇਸ਼ ਦਿਲਚਸਪੀ ਨਾਲ ਵੇਖਿਆ। ਇਸ ਤੋੋਂ ਪਹਿਲਾਂ ਅੱਜ ਚੜਦੀ ਸਵੇਰ ਨੂੰ ਵਿਜੈ ਮਸ਼ਾਲ ਨੂੰ ਫਾਜ਼ਿਲਕਾ ਮਿਲਟਰੀ ਸਟੇਸ਼ਨ ਨੇ ਅਬੋਹਰ ਮਿਲਟਰੀ ਸਟੇਸ਼ਨ ਨੂੰ ਸੌਂਪਿਆਂ ਸੀ।

 

Tags: Military , Swarnim Vijay Varsh , Victory Mashaal , Swarnim Vijay Mashaal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD