Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਸਾਲ 2019 'ਚ ਖੇੜੀ ਗੰਡਿਆਂ ਵਿਖੇ ਹੋਏ ਦੋ ਸੱਕੇ ਭਰਾਵਾਂ ਦੇ ਅੰਨ੍ਹੇ ਕਤਲ ਦੀ ਗੁੱਥੀ ਪਟਿਆਲਾ ਪੁਲਿਸ ਵੱਲੋਂ ਹੱਲ

ਮਾਂ ਨੇ ਪ੍ਰੇਮੀ ਨਾਲ ਰਲਕੇ ਕਰਵਾਇਆ ਮਾਸੂਮਾਂ ਦਾ ਕਤਲ

Web Admin

Web Admin

5 Dariya News

ਪਟਿਆਲਾ , 03 Mar 2021

Last updated on: Mar 03, 2021, 00:00 IST

ਪਟਿਆਲਾ ਪੁਲਿਸ ਨੇ 2019 'ਚ ਖੇੜੀ ਗੰਡਿਆਂ ਵਿਖੇ ਦੋ ਸਕੇ ਭਰਾਵਾਂ ਦੀ ਹੋਈ ਮੌਤ ਦੇ ਮਾਮਲੇ ਨੂੰ ਹੱਲ ਕਰਦਿਆ ਬੱਚਿਆਂ ਦੀ ਮਾਂ ਅਤੇ ਉਸ ਦੇ ਪ੍ਰੇਮ ਨੂੰ ਗ੍ਰਿਫ਼ਤਾਰ ਕਰਨ 'ਚ ਕਾਮਯਾਬੀ ਹਾਸਲ ਕੀਤੀ ਹੈ। ਇਸ ਸਬੰਧੀ ਵਿਸਥਾਰ 'ਚ ਜਾਣਕਾਰੀ ਦਿੰਦਿਆ ਐਸ.ਐਸ.ਪੀ. ਪਟਿਆਲਾ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਕਰੀਬ ਸਾਲ ਪਹਿਲਾ ਪਿੰਡ ਖੇੜੀ ਗੰਡਿਆ ਦੇ ਦੋ ਬੱਚੇ ਜਸ਼ਨਦੀਪ ਸਿੰਘ ਉਮਰ 10 ਸਾਲ ਅਤੇ ਹਲਦੀਪ ਸਿੰਘ ਉਮਰ 4 ਸਾਲ ਨੂੰ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਅਗਵਾ ਕਰਨ ਸਬੰਧੀ ਇਨ੍ਹਾਂ ਬੱਚਿਆਂ ਦੇ ਪਿਤਾ ਦੀਦਾਰ ਸਿੰਘ ਵਾਸੀ ਪਿੰਡ ਖੇੜੀ ਗੰਡਿਆਂ ਨੇ ਮੁਕੱਦਮਾ ਨੰ. 67 ਮਿਤੀ 23.07.2019 ਅ/ਧ 365 ਆਈ.ਪੀ.ਸੀ. ਥਾਣਾ ਖੇੜੀ ਗੰਡਿਆਂ ਦਰਜ ਰਜਿਸਟਰ ਕਰਵਾਇਆ ਸੀ। ਜੋ ਦੌਰਾਨੇ ਤਫ਼ਤੀਸ਼ ਇਨ੍ਹਾਂ ਬੱਚਿਆਂ ਦੀਆਂ ਲਾਸ਼ਾਂ ਭਾਖੜਾ ਨਹਿਰ ਨਰਵਾਣਾ ਬਰਾਂਚ ਵਿੱਚ ਬਰਾਮਦ ਹੋਈਆਂ ਸਨ ਅਤੇ ਇਸ ਮੁਕੱਦਮੇ 'ਚ ਜੁਰਮ 302, 120-ਬੀ ਆਈ.ਪੀ.ਸੀ. ਦਾ ਵਾਧਾ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਨੂੰ ਟਰੇਸ ਕਰਨ ਲਈ ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ 'ਚ ਇੰਸਪੈਕਟਰ ਕੁਲਵਿੰਦਰ ਸਿੰਘ ਮੁੱਖ ਅਫਸਰ ਥਾਣਾ ਖੇੜੀ ਗੰਡਿਆ ਦੀ ਇੱਕ ਟੀਮ ਬਣਾਈ ਸੀ, ਜੋ ਇਸ ਟੀਮ ਵੱਲੋਂ ਮੁਕੱਦਮੇ ਦੀ ਤਫਤੀਸ਼ ਤਕਨੀਕੀ ਅਤੇ ਵਿਗਿਆਨਕ ਢੰਗ ਨਾਲ ਅਮਲ ਵਿੱਚ ਲਿਆਂਦੀ ਗਈ। ਕੱਲ ਮਿਤੀ 02.03.2021 ਨੂੰ ਇਸ ਟੀਮ ਨੇ ਕੇਸ ਨੂੰ ਟਰੇਸ ਕਰਦੇ ਹੋਏ ਇਸ ਮੁਕੱਦਮਾ ਦੇ ਦੋਸ਼ੀ ਬਲਜੀਤ ਸਿੰਘ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਮਹਿਮਾਂ ਅਤੇ ਉਸਦੀ ਸਹਿਦੋਸ਼ਣ ਮਨਜੀਤ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਿੰਡ ਖੇੜੀ ਗੰਡਿਆ ਨੂੰ ਗ੍ਰਿਫਤਾਰ ਕੀਤਾ।

ਐਸ.ਐਸ.ਪੀ. ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਪੁੱਛ ਗਿੱਛ 'ਚ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦੋਨਾਂ ਦੋਸ਼ੀਆਂ ਮਨਜੀਤ ਕੌਰ ਅਤੇ ਬਲਜੀਤ ਸਿੰਘ ਦੇ ਆਪਸ ਵਿੱਚ ਪ੍ਰੇਮ ਸਬੰਧ ਸਨ। ਦੀਦਾਰ ਸਿੰਘ ਜੋ ਕਿ ਬਲਜੀਤ ਸਿੰਘ ਦੀ ਸਕੀ ਮਾਸੀ ਦਾ ਲੜਕਾ ਹੈ ਨੂੰ ਉਸਦੀ ਪਤਨੀ ਮਨਜੀਤ ਕੌਰ ਦੇ ਪ੍ਰੇਮ ਸਬੰਧਾਂ ਦਾ ਪਤਾ ਲੱਗਾ ਤਾਂ ਉਸ ਨੇ ਆਪਣੀ ਪਤਨੀ ਮਨਜੀਤ ਕੌਰ ਨੂੰ ਅਜਿਹਾ ਕਰਨ ਤੋਂ ਰੋਕਿਆ ਜਿਸ ਵਜ੍ਹਾ ਕਰਕੇ ਇਨ੍ਹਾਂ ਪਤੀ ਪਤਨੀ ਦਾ ਆਪਸ ਵਿੱਚ ਲੜਾਈ ਝਗੜਾ ਹੋਣ ਕਰਕੇ ਘਰ ਵਿੱਚ ਕਲੇਸ਼ ਰਹਿਣ ਲੱਗ ਪਿਆ ਸੀ। ਜੋ ਹਰ ਰੋਜ਼ ਦੇ ਝਗੜੇ ਅਤੇ ਕਲੇਸ਼ ਤੋਂ ਮਨਜੀਤ ਕੌਰ ਅਤੇ ਬਲਜੀਤ ਸਿੰਘ ਨੇ ਆਪਸ ਵਿੱਚ ਮਿਲਕੇ ਦੀਦਾਰ ਸਿੰਘ ਨੂੰ ਸਬਕ ਸਖਾਉਣ ਦੀ ਯੋਜਨਾ ਬਣਾਈ, ਜੋ ਇਸੇ ਯੋਜਨਾ ਤਹਿਤ ਮਿਤੀ 22.07.2017 ਨੂੰ ਮਨਜੀਤ ਕੌਰ ਨੇ ਆਪਣੇ ਪ੍ਰੇਮੀ ਬਲਜੀਤ ਸਿੰਘ ਨਾਲ ਸਲਾਹ ਮਸ਼ਵਰਾ ਕਰਕੇ ਆਪਣੇ ਦੋਹਾਂ ਬੱਚਿਆਂ ਨੂੰ ਕਰੀਬ 8.30 ਵਜੇ ਰਾਤ ਨੂੰ ਕੋਲਡਰਿੰਕ ਮੰਗਵਾਉਣ ਦਾ ਬਹਾਨਾ ਲਗਾ ਕੇ ਪਿੰਡ ਖੇੜੀ ਗੰਡਿਆ ਗੁਰਦੁਆਰਾ ਸਾਹਿਬ ਪਾਸ ਭੇਜ ਦਿੱਤਾ ਤੇ ਕਿਹਾ ਕਿ ਉਥੇ ਤੁਹਾਡਾ ਚਾਚਾ ਬਲਜੀਤ ਸਿੰਘ ਇੰਤਜ਼ਾਰ ਕਰ ਰਿਹਾ ਹੈ ਉਸਦੇ ਨਾਲ ਚਲੇ ਜਾਓ ਉਹ ਤੁਹਾਨੂੰ ਕੋਲਡਰਿੰਕ ਲੈ ਕੇ ਦੋਵੇਗਾ। ਬਲਜੀਤ ਸਿੰਘ ਦੋਨੋਂ ਬੱਚਿਆਂ ਨੂੰ ਗੁਰਦੁਆਰਾ ਸਾਹਿਬ ਪਾਸੋਂ ਸਕੂਟਰ ਤੇ ਬਿਠਾ ਕੇ ਭਾਖੜਾ ਨਹਿਰ ਤੇ ਲੈ ਗਿਆ, ਜਿੱਥੇ ਉਸ ਨੇ ਗਿਣੀ ਮਿੱਥੀ ਸਾਜਿਸ਼ ਤਹਿਤ ਦੋਹਾਂ ਬੱਚਿਆਂ ਨੂੰ ਨਹਿਰ ਦਖਾਉਣ ਦੇ ਬਹਾਨੇ ਪਟਰੀ ਉੱਪਰ ਖੜਾ ਕਰ ਲਿਆ ਅਤੇ ਬੱਚਿਆਂ ਨੂੰ ਨਹਿਰ ਦਿਖਾਉਂਦਿਆਂ ਨੂੰ ਧੱਕਾ ਦੇ ਕੇ ਨਹਿਰ ਵਿੱਚ ਸੁੱਟ ਕੇ ਕਤਲ ਕਰ ਦਿੱਤਾ ਅਤੇ ਬਾਅਦ ਵਿੱਚ ਬੱਚਿਆਂ ਦੀ ਮਾਂ ਮਨਜੀਤ ਕੌਰ ਵੱਲੋਂ ਇਹ ਅਫਵਾਹ ਫੈਲਾ ਦਿੱਤੀ ਸੀ ਕਿ ਉਨ੍ਹਾਂ ਦੇ ਬੱਚਿਆਂ ਨੂੰ ਕੋਈ ਅਗਵਾਹ ਕਰਕੇ ਲੈ ਗਿਆ ਹੈ। ਜਿਸ ਦੇ ਤਹਿਤ ਉਕਤ ਮੁਕੱਦਮਾ ਦਰਜ ਹੋਇਆ ਸੀ।ਸ੍ਰੀ ਦੁੱਗਲ ਨੇ ਦੱਸਿਆ ਕਿ ਅੱਜ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 05 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

 

Tags: Crime News India , Police , Crime News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD