Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਨੇ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਦੀ ਮੁਰੰਮਤ ਦੇ ਨੀਂਹ ਪੱਥਰ ਰੱਖੇ

Web Admin

Web Admin

5 Dariya News

ਬਟਾਲਾ , 04 Mar 2021

Last updated on: Mar 04, 2021, 00:00 IST

ਵਿਧਾਨ ਸਭਾ ਹਲਕਾ ਕਾਦੀਆਂ ਦੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਵੱਲੋਂ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਦੀ ਮੁਰੰਮਤ ਕਰਨ ਦੇ ਕੰਮ ਦੀ ਅਰੰਭਤਾ ਕੀਤੀ ਗਈ।  ਸ. ਬਾਜਵਾ ਨੇ ਬਟਾਲਾ ਕਾਦੀਆਂ ਰੋਡ ਤੋਂ ਕਾਹਲਵਾਂ, ਮੋਕਲ ਰੋਡ ਤੱਕ ਸੜਕ ਦੀ ਮੁਰੰਮਤ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.60 ਕਿਲੋਮੀਟਰ ਹੈ ਅਤੇ ਇਸ ਉੱਪਰ ਕੁੱਲ ਲਾਗਤ 155 ਲੱਖ ਰੁਪਏ ਆਵੇਗੀ। ਇਸ ਤੋਂ ਇਲਾਵਾ ਕਾਦੀਆਂ ਹਰਚੋਵਾਲ ਰੋਡ ਤੋਂ ਬਸਰਾਵਾਂ ਤੱਕ 28 ਲੱਖ ਰੁਪਏ ਦੀ ਲਾਗਤ ਨਾਲ 1.20 ਕਿਲੋਮੀਟਰ ਲੰਬੀ ਸੜਕ ਬਣਾਉਣ ਦੀ ਸ਼ੁਰੂਆਤ ਵੀ ਕੀਤੀ ਗਈ। ਹਲਕੇ ਦੀਆਂ ਸੜਕਾਂ ਦੀ ਮੁਰੰਮਤ ਕਾਰਜਾਂ ਦੀ ਅਰੰਭਤਾ ਕਰਦਿਆਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਇਸ ਸਾਲ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ ਤਾਂ ਜੋ ਰਾਹਗੀਰਾਂ ਨੂੰ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਰਾਜ ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਤਰੱਕੀ ਦੀਆਂ ਨਵੀਆਂ ਪੁਲਾਂਘਾਂ ਪੁੱਟੀਆਂ ਹਨ ਅਤੇ ਕੋਰੋਨਾ ਕਾਲ ਦੇ ਬਾਵਜੂਦ ਵੀ ਸੂਬੇ ਦੀ ਤਰੱਕੀ ਰੁਕਣ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਦੀਆਂ ਹਲਕੇ ਦਾ ਵਿਕਾਸ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜੀਹ ਹੈ ਅਤੇ ਜਿਹੜੇ ਵੀ ਵਿਕਾਸ ਕਾਰਜ ਅਜੇ ਬਕਾਇਆ ਹਨ ਉਨ੍ਹਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਲ 2021 ਨੂੰ ਵਿਕਾਸ ਵਰ੍ਹੇ ਵਜੋਂ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਵੱਖ-ਵੱਖ ਉਪਰਾਲੇ ਕੀਤੇ ਗਏ ਹਨ ਅਤੇ ਬਹੁਤ ਜਲਦੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਨਵੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਤੇ ਸਿੱਖਿਆ ਦੇ ਖੇਤਰ ਵਿੱਚ ਵੀ ਰਾਜ ਸਰਕਾਰ ਵੱਲੋਂ ਵਿਸ਼ੇਸ਼ ਪ੍ਰਾਪਤੀਆਂ ਹਾਸਲ ਕੀਤੀਆਂ ਗਈਆਂ ਹਨ।

 

Tags: Fateh Jung Singh Bajwa , Congress , Punjab Congress , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD