Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲਾ ਬਰਨਾਲਾ ਵਿੱਚ ਲੜਕੀਆਂ ਦੀ ਜਨਮ ਦਰ ਵਧਣਾ ਸ਼ੁੱਭ ਸ਼ਗਨ: ਤੇਜ ਪ੍ਰਤਾਪ ਸਿੰਘ ਫੂਲਕਾ

ਜ਼ਿਲਾ ਪ੍ਰਸ਼ਾਸਨ ਵੱਲੋਂ 31 ਨਵ ਜੰਮੀਆਂ ਬੱਚੀਆਂ ਦਾ ਵਧਾਈ ਪੱਤਰਾਂ ਨਾਲ ਸਨਮਾਨ

Web Admin

Web Admin

5 Dariya News

ਬਰਨਾਲਾ , 04 Mar 2021

Last updated on: Mar 04, 2021, 00:00 IST

ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ ਚਲਾਈ ਜਾ ਰਹੀ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਅਤੇ ਸਨਮਾਨ ਸਮਾਗਮਾਂ ਦੀ ਲੜੀ ਤਹਿਤ ਅੱਜ ਇੱਥੇ ਐਲਬੀਐਸ ਆਰੀਆ ਮਹਿਲਾ ਕਾਲਜ ਵਿਖੇ ਨਵ-ਜੰਮੀਆਂ ਬੱਚੀਆਂ ਦੇ ਸਨਮਾਨ ਲਈ ਜ਼ਿਲਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਦੀ ਅਗਵਾਈ ’ਚ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਪੁੱਜੇ।ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਜਿੱਥੇ ਨਵ ਜੰਮੀਆਂ ਬੱਚੀਆਂ ਦੇ ਮਾਪਿਆਂ ਦਾ ਸਨਮਾਨ ਕੀਤਾ ਜਾਂਦਾ ਹੈ, ਉਥੇ ਪੜਾਈ ਤੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਦਾ ਸਮੇਂ ਸਮੇਂ ’ਤੇ ਸਨਮਾਨ ਕੀਤਾ ਜਾਂਦਾ ਹੈ। ਅਜਿਹੇ ਉਪਰਾਲਿਆਂ ਅਤੇ ਮਾਪਿਆਂ ਦੇ ਸੁਚੇਤ ਹੋਣ ਸਦਕਾ ਜ਼ਿਲਾ ਬਰਨਾਲਾ ਵਿੱਚ ਲੜਕੀਆਂ ਦੀ ਜਨਮ ਦਰ ਵਧੀ ਹੈ ਅਤੇ ਜਲਦੀ ਹੀ ਅਸੀਂ ਸੂਬੇ ਭਰ ’ਚੋਂ ਮੋਹਰੀ ਸਥਾਨ ਹਾਸਲ ਕਰਾਂਗੇ।  ਉਨਾਂ ਧੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੀ ਨਾਮ ਪਲੇਟ ’ਤੇ ਆਪਣੀਆਂ ਧੀਆਂ ਦਾ ਨਾਮ ਜ਼ਰੂਰ ਉਕਰਵਾਉਣ।ਇਸ ਮੌਕੇ ਜਿੱਥੇ ਹਾਜ਼ਰੀਨ ਵੱਲੋਂ ਧੀਆਂ ਦੇ ਚੰਗੇ ਪਾਲਣ-ਪੋਸ਼ਣ ਦਾ ਸੰਕਲਪ ਲਿਆ ਗਿਆ, ਉਥੇ ਡਿਪਟੀ ਕਮਿਸ਼ਨਰ ਸ. ਫੂਲਕਾ, ਜ਼ਿਲਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਤੇ ਐਲਬੀਐਸ ਕਾਲਜ ਪਿ੍ਰੰਸੀਪਲ ਮੈਡਮ ਨੀਲਮ ਸ਼ਰਮਾ ਵੱਲੋਂ ਬਰਨਾਲਾ ਨਾਲ ਸਬੰਧਤ 31 ਨਵ ਜੰਮੀਆਂ ਬੱਚੀਆਂ ਦਾ ਬੇਬੀ ਕਿੱੱਟਾਂ, ਮਠਿਆਈਆਂ ਅਤੇ ਮੁੱਖ ਮੰਤਰੀ ਪੰਜਾਬ ਤਰਫੋਂ ਵਧਾਈ ਪੱਤਰਾਂ ਨਾਲ ਸਨਮਾਨ ਕੀਤਾ ਗਿਆ।ਇਸ ਮੌਕੇ ਐਲਬੀਐਸ ਕਾਲਜ ਦੇ ਪ੍ਰੋਫੈਸਰ ਮੈਡਮ ਜਸਵਿੰਦਰ ਕੌਰ ਅਤੇ ਐਲਬੀਐਸ ਸਕੂਲ ਦੇ ਲੈਕਚਰਾਰ ਮੈਡਮ ਵੀਰਪਾਲ ਕੌਰ ਵੱਲੋਂ ਧੀਆਂ ਬਾਰੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਬਾਲ ਸੁਰੱਖਿਆ ਅਫਸਰ ਅਭਿਸ਼ੇਕ ਸਿੰਗਲਾ, ਸਮਾਜਿਕ ਸਰੁੱਖਿਆ ਤੇ ਇਸਤਰੀ ਤੇ ਭਲਾਈ ਵਿਭਾਗ ਬਰਨਾਲਾ ਦਾ ਹੋਰ ਸਟਾਫ, ਕਾਲਜ ਸਟਾਫ ਅਤੇ ਨਵ ਜੰਮੀਆਂ ਬੱਚੀਆਂ ਦੇ ਮਾਪੇ ਹਾਜ਼ਰ ਸਨ।  

 

Tags: Beti Bachao , Beti Padhao , DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD