Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਸਸੀ/ਐਸਟੀ ਰਾਖਵਾਂਕਰਨ ਦੇ ਮੁੱਦੇ 'ਤੇ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਵਿੱਚੋਂ ਕੀਤਾ ਵਾਕਆਊਟ

.ਸੰਵਿਧਾਨ ਦੀ 85ਵੀਂ ਸੋਧ ਨੂੰ ਅਜੇ ਤੱਕ ਸੂਬਾ ਸਰਕਾਰ ਨੇ ਲਾਗੂ ਨਹੀਂ ਕੀਤਾ, ਕੈਪਟਨ ਅਮਰਿੰਦਰ ਸਿੰਘ ਦਲਿਤਾਂ ਨਾਲ ਧੋਖਾ ਕਰ ਰਹੇ ਹਨ : ਹਰਪਾਲ ਸਿੰਘ ਚੀਮਾ

Web Admin

Web Admin

5 Dariya News

ਚੰਡੀਗੜ੍ਹ , 04 Mar 2021

Last updated on: Mar 04, 2021, 00:00 IST

ਦਲਿਤ ਰਾਖਵਾਂਕਰਨ ਦੇ ਮੁੱਦੇ ਉੱਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵੀਰਵਾਰ ਨੂੰ ਵਿਧਾਨ ਸਭਾ ਤੋਂ ਵਾਕਆਊਟ ਕੀਤਾ। ਪੰਜਾਬ ਸਰਕਾਰ ਵੱਲੋਂ ਦਲਿਤਾਂ ਨਾਲ ਸਬੰਧਤ ਸੰਵਿਧਾਨ ਦੀ 85ਵੀਂ ਸੋਧ ਕਾਨੂੰਨ ਲਾਗੂ ਨਾ ਕਰਨ ਦੇ ਵਿਰੋਧ ਵਿੱਚ 'ਆਪ' ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਮਨਜੀਤ ਸਿੰਘ ਬਿਲਾਸਪੁਰ, ਪ੍ਰਿੰਸੀਪਲ ਬੁੱਧਰਾਮ, ਕੁਲਵੰਤ ਪੰਡੋਰੀ, ਮਾਸਟਰ ਬਲਦੇਵ ਸਿੰਘ ਜੇਤੋ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਪਣੀ ਨਰਾਜ਼ਗੀ ਪ੍ਰਗਟਾਉਂਦੇ ਹੋਏ ਸਦਨ ਤੋਂ ਬਾਹਰ ਨਿਕਲ ਗਏ।ਵਾਕਆਊਟ ਦੇ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ 85ਵਾਂ ਸੰਸ਼ੋਧਨ ਲਾਗੂ ਕਰਨ ਲਈ ਪ੍ਰਸਤਾਵ ਪਾਸ ਕੀਤਾ ਸੀ। ਪ੍ਰਸਤਾਵ ਅਨੁਸਾਰ ਸੂਬੇ ਦੇ ਦਲਿਤਾਂ ਨੂੰ ਤਰੱਕੀ ਵਿੱਚ ਰਾਖਵਾਂਕਰਨ ਦਿੱਤਾ ਜਾਂਦਾ। ਪ੍ਰੰਤੂ ਉਸ ਸੰਸੋਧਨ ਕਾਨੂੰਨ ਨੂੰ ਕੈਪਟਨ ਸਰਕਾਰ ਨੇ ਸੂਬੇ ਵਿੱਚ ਲਾਗੂ ਨਹੀਂ ਕੀਤਾ। ਪਹਿਲਾਂ ਪੰਜਾਬ ਸਰਕਾਰ ਨੇ ਇਕ ਅਧਿਸੂਚਨਾ ਜਾਰੀ ਜਾਰੀ ਕਰਕੇ ਇਨ੍ਹਾਂ ਸੰਸ਼ੋਧਨ ਕਾਨੂੰਨਾਂ ਨੂੰ ਲਾਗੂ ਕਰਨ ਦਾ ਆਦੇਸ਼ ਦਿੱਤਾ ਸੀ, ਪ੍ਰੰਤੂ ਸਰਕਾਰ ਦੇ ਪਰਸੋਨਲ ਵਿਭਾਗ ਨੇ ਇਕ ਅਲੱਗ ਅਧਿਸੂਚਨਾ ਜਾਰੀ ਕਰ 85ਵੇਂ ਸੰਸ਼ੋਧਨ ਨੂੰ ਸੂਬੇ ਵਿੱਚ ਲਾਗੂ ਕਰਨ ਤੋਂ ਰੋਕ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦਲਿਤਾਂ ਦੀ ਆਬਾਦੀ ਲਗਭਗ 37 ਫੀਸਦੀ ਹੈ, ਪ੍ਰੰਤੂ ਆਊਟਸੋਰਸਿੰਗ ਅਤੇ ਠੇਕਾ ਆਧਾਰ ਵਾਲੀਆਂ ਨੌਕਰੀਆਂ ਵਿਚ ਰਾਖਵਾਂਕਰਨ ਲਾਗੂ ਨਹੀਂ ਹੁੰਦਾ। 

ਅਸੀਂ ਇਸ ਸਬੰਧੀ ਸਦਨ ਵਿੱਚ ਮਾਮਲਾ ਚੁੱਕਿਆ ਹੈ।'ਆਪ' ਆਗੂ ਨੇ ਕਿਹਾ ਕਿ ਅਸੀਂ ਲਗਾਤਾਰ ਕਹਿੰਦੇ ਆ ਰਹੇ ਹਾਂ ਕਿ ਕੈਪਟਨ ਅਮਰਿੰਦਰ ਸੂਬੇ ਨੂੰ ਚਲਾਉਣ ਵਿੱਚ ਅਸਮਰਥ ਹਨ। ਇਸ ਤੋਂ ਇਹ ਫਿਰ ਤੋਂ ਸਪੱਸ਼ਟ ਹੋ ਗਿਆ ਹੈ ਕਿ ਕੈਪਟਨ ਨੇ ਆਪਣੇ ਫਾਰਮ ਹਾਊਸ ਵਿੱਚ ਬੈਠੇ ਹੋਏ ਹਨ ਅਤੇ ਸੂਬਾ ਚਲਾਉਣ ਦਾ ਕੰਮ 'ਬਾਬੂ' ਲੋਕਾਂ ਉੱਤੇ ਛੱਡ ਦਿੱਤਾ ਹੈ। ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ ਹੈ। ਉਨ੍ਹਾਂ ਕੋਲ ਐਨੇ ਅਧਿਕਾਰ ਹੋਣ ਦੇ ਬਾਵਜੂਦ, ਉਨ੍ਹਾਂ ਦੇ ਆਪਣੇ ਅਧਿਕਾਰੀ ਉਨ੍ਹਾਂ ਵੱਲੋਂ ਭੇਜੀ ਗਈ ਅਧਿਸੂਚਨਾ ਨੂੰ ਖਾਰਜ ਕਰ ਰਹੇ ਹਨ।'ਆਪ' ਆਗੂਆਂ ਨੇ ਕਿਹਾ ਕਿ ਦਰਅਸਲ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦਲਿਤ ਵਿਰੋਧੀ ਹੈ। ਉਨ੍ਹਾਂ ਨੂੰ ਦਲਿਤਾਂ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਦੀ ਸਰਕਾਰ ਨੇ ਪੋਸਟ ਮੈਟ੍ਰਿਕ ਵਜੀਫਾ ਫੰਡ ਅਜੇ ਤੱਕ ਜਾਰੀ ਨਹੀਂ ਕੀਤਾ, ਜਿਸ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀਆਂ ਦਾ ਜੀਵਨ ਖਤਰੇ ਵਿੱਚ ਹੈ। ਉਨ੍ਹਾਂ ਦੇ ਮੰਤਰੀ ਨੇ ਇਨ੍ਹਾਂ ਬੱਚਿਆਂ ਲਈ ਰੱਖੇ ਗਏ ਪੈਸੇ ਖਾ ਗਏ, ਪ੍ਰੰਤੂ ਉਨ੍ਹਾਂ ਨੇ ਉਨ੍ਹਾਂ ਉਤੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਨਾ ਤਾਂ ਗਰੀਬਾਂ ਨੂੰ ਪੰਜ ਮਰਲੇ ਪਲਾਟ ਦਿੱਤੇ ਨਾ ਹੀ ਹੀ ਉਨ੍ਹਾਂ ਅਜੇ ਤੱਕ ਸ਼ਗਨ ਸਕੀਮ ਲਾਗੂ ਕੀਤੀ ਹੈ। ਹੁਣ ਉਹ 85ਵੀਂ ਸੋਧ ਕਾਨੂੰਨ ਨੂੰ ਸੂਬੇ ਵਿੱਚ ਜਾਣਬੁਝਕੇ ਲਾਗੂ ਨਹੀਂ ਕਰ ਰਹੇ, ਕਿਉਂਕਿ ਕੈਪਟਨ ਅਮਰਿੰਦਰ ਨਹੀਂ ਚਾਹੁੰਦੇ ਕਿ ਸੂਬੇ ਦੇ ਦਲਿਤਾਂ ਦੀ ਤਰੱਕੀ ਹੋਵੇ। ਇਸ ਮੌਕੇ ਉਨ੍ਹਾਂ ਨਾਲ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਕੁਲਵੰਤ ਪੰਡੋਰੀ, ਅਮਰਜੀਤ ਸੰਦੋਆ ਅਤੇ ਹੋਰ 'ਆਪ' ਆਗੂ ਹਾਜ਼ਰ ਸਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Sarvjeet Kaur Manuke , Principal Budhram , Kulwant Pandori , Master Baldev Singh Jaito , Manjit Singh Bilaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD