Saturday, 04 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ ‘ਮਿਸ਼ਨ ਐਕਸੀਲੈਂਸ’ ਬਣਿਆ ਨੰਨ੍ਹੇ ਸੁਫ਼ਨਿਆਂ ਦੀ ਉਡਾਣ: ਜਤਿੰਦਰ ਜੋਰਵਾਲ ਡਾ ਸੰਜੀਵ ਕੁਮਾਰ ਕੋਹਲੀ ਵਲੋਂ ਸਿਵਲ ਸਰਜਨ ਤਰਨਤਾਰਨ ਵਜੋਂ ਸੰਭਾਲਿਆ ਅਹੁਦਾ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਵੱਲੋਂ ਨੈਸ਼ਨਲ ਸਕੂਲ ਖੇਡਾਂ 'ਚ ਕਾਂਸੀ ਤਗਮਾ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪ ਦੇ ਕਿਉ.ਆਰ. ਕੋਡ ਦਾ ਪੋਸਟਰ ਕੀਤਾ ਗਿਆ ਜਾਰੀ ਚਿਤਕਾਰਾ ਯੁਨੀਵਰਸਿਟੀ ਵੱਲੋਂ ਅਜੈ ਚੌਧਰੀ ਨੂੰ ਆਨਰੇਰੀ ਡਾਕਟਰੇਟ(ਡੀਲਿੱਟ) ਦੀ ਡਿਗਰੀ ਪ੍ਰਦਾਨ ਅਜੌਕੇ ਭੱਜ ਦੌੜ ਦੇ ਯੁੱਗ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਬਹੁਤ ਜਰੂਰੀ: ਪਰਨੀਤ ਸ਼ੇਰਗਿੱਲ 'ਆਪ' ਅਤੇ ਕਾਂਗਰਸ ਇੱਕ ਹੀ ਥੈਲੀ ਦੇ ਚੱਟੇ-ਬੱਟੇ : ਐਨ.ਕੇ. ਸ਼ਰਮਾ ਵਿਸ਼ਵ ਪ੍ਰੈਸ ਆਜ਼ਾਦੀ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੋਗਾ ਦੇ ਪ੍ਰੈਸ ਪ੍ਰਤੀਨਿਧੀਆਂ ਨਾਲ ਮੀਟਿੰਗ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਬੇਟੇ ਨੂੰ ਟਿਕਟ ਮਿਲਣ ਅਤੇ ਐਚਡੀ ਰੇਵੰਨਾ ਮਾਮਲੇ 'ਤੇ 'ਆਪ' ਨੇ ਕਿਹਾ- ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ ਅਸਲਾ ਧਾਰੀਆਂ ਪਾਸੋਂ ਅਸਲੇ ਨੂੰ ਜਮ੍ਹਾਂ ਕਰਵਾਉਣ ਤੇ ਛੋਟ ਸੰਬੰਧੀ ਸੈਕਰਿਊਟਨੀ ਕਮੇਟੀ ਦੀ ਮੀਟਿੰਗ ਹੋਈ ਸੁਖਪਾਲ ਸਿੰਘ ਖਹਿਰਾ ਵੱਲੋਂ ਭਵਾਨੀਗੜ੍ਹ ਬਲਾਕ ਦੇ ਦਰਜਨਾਂ ਪਿੰਡਾਂ ਵਿੱਚ ਚੋਣ ਮੀਟਿੰਗਾਂ ਪ੍ਰੈੱਸ ਦੀ ਆਜ਼ਾਦੀ ਨੂੰ ਦਰਪੇਸ਼ ਚੁਣੌਤੀਆਂ ਦਾ ਸਾਹਮਣਾ ਮਿਲ ਕੇ ਕਰਨ ਦਾ ਸੱਦਾ ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ

 

ਪੰਜਾਬ ਵਿਧਾਨ ਸਭਾ ਵੱਲੋਂ ਪਾਣੀ ਦੇ ਪੱਧਰ ‘ਚ ਆ ਰਹੀ ਗਿਰਾਵਟ ਨੂੰ ਠੱਲ੍ਹਣ ਲਈ ਸਰਬਸੰਮਤੀ ਨਾਲ ਮਤਾ ਪਾਸ

ਸਪੀਕਰ ਵਲੋਂ ਪਾਣੀ ਦੀ ਘਾਟ ਦੇ ਗੰਭੀਰ ਸੰਕਟ ਨਾਲ ਨਜਿੱਠਣ ਲਈ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 04 Mar 2021

ਸੂਬੇ ਵਿਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਵਲੋਂ ਅੱਜ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਜਿਸ ਤਹਿਤ ਪੰਜਾਬ ਸਰਕਾਰ ਨੂੰ ਸੂਬੇ ਵਿਚ ਧਰਤੀ ਹੇਠਲੇ ਪਾਣੀ ਨੂੰ ਸੰਭਾਲਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਗਈ।ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪਾਣੀ ਦੇ ਪੱਧਰ ਵਿਚ ਸੁਧਾਰ ਕਰਨ ਸਬੰਧੀ ਢੰਗ-ਤਰੀਕਿਆਂ ਦੀ ਪੜਚੋਲ ਕਰਨ ਲਈ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦਾ ਐਲਾਨ ਕੀਤਾ। ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਸਬੰਧੀ ਵਿਚਾਰ ਵਟਾਂਦਰੇ ਵਿਚ ਭਾਗ ਲੈਂਦਿਆਂ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ ਨੇ ਇਸ ਮਸਲੇ ਦੀ ਜਾਂਚ ਲਈ ਇੱਕ ਕਮੇਟੀ ਬਣਾਉਣ ਦਾ ਸੁਝਾਅ ਦਿੱਤਾ ਜਿਸ ਉਪਰੰਤ ਇਹ ਫੈਸਲਾ ਲਿਆ ਗਿਆ। ਵਿਧਾਨ ਸਭਾ ਦੇ ਸਪੀਕਰ ਨੇ ਤੁਰੰਤ ਕਾਰਵਾਈ ਕਰਦਿਆਂ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਜੋ ਤਿੰਨ ਮਹੀਨਿਆਂ ਵਿੱਚ ਰਿਪੋਰਟ ਪੇਸ਼ ਕਰੇਗੀ।ਸਪੀਕਰ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਸੀ ਅਤੇ ਕਿਉਂਕਿ ਸਦਨ ਦੇ ਮੈਂਬਰਾਂ ਨੇ ਇਹ ਮੁੱਦਾ ਚੁੱਕਿਆ ਹੈ, ਇਸ ਲਈ ਇਸ ਮਾਮਲੇ ਵਿਚ ਦਖਲ ਦੇਣਾ ਸਦਨ ਦਾ ਨੈਤਿਕ ਫਰਜ਼ ਬਣਦਾ ਹੈ। ਰਾਣਾ ਕੇ.ਪੀ. ਸਿੰਘ ਨੇ ਪੰਜਾਬ ਸਰਕਾਰ ਨੂੰ ਕਮੇਟੀ ਦੀ ਸਹਾਇਤਾ ਲਈ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੀ ਅਪੀਲ ਕੀਤੀ। 

ਉਨਾਂ ਕਿਹਾ ਕਿ ਇਸ ਗੰਭੀਰ ਮਾਮਲੇ ਦਖ਼ਲ ਦੇਣ ਤੋਂ ਇਲਾਵਾ ਇਹ ਕਮੇਟੀ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਰੀਚਾਰਜ ਕਰਨ ਦੇ ਤਰੀਕਿਆਂ ਅਤੇ ਸਾਧਨਾਂ ਸਬੰਧੀ ਤਜਵੀਜ਼ ਵੀ ਪੇਸ਼ ਕਰੇਗੀ ਤਾਂ ਜੋ ਆਉਣ ਵਾਲੀਆਂ ਪੀੜੀਆਂ ਲਈ ਇਸ ਕੀਮਤੀ ਕੁਦਰਤੀ  ਸਰੋਤ ਨੂੰ ਬਚਾਇਆ ਜਾ ਸਕੇ।ਸਪੀਕਰ ਦੇ ਐਲਾਨ ਦਾ ਸਰਬਸੰਮਤੀ ਨਾਲ ਸਵਾਗਤ ਕਰਦਿਆਂ ਸਾਰੇ ਸਦਨ ਨੇ ਮੇਜ਼ ਥਪ-ਥਪਾਕੇ ਉਨਾਂ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀਆਂ ਸ੍ਰੀ ਮਨਪ੍ਰੀਤ ਸਿੰਘ ਬਾਦਲ ਅਤੇ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਵਿਚਾਰ ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਪਾਣੀ ਮਨੁੱਖ ਦੀ ਹੋਂਦ ਬਰਕਰਾਰ ਰੱਖਣ ਲਈ ਸਭ ਤੋਂ ਕੀਮਤੀ ਸਰੋਤ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਦੀ ਬਚਤ ਕਰਨ ਲਈ ਵਚਨਬੱਧ ਹੈ। ਦੋਵਾਂ ਮੰਤਰੀਆਂ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਇਸ ਮੁੱਦੇ ਪ੍ਰਤੀ ਸੁਹਿਰਦ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਗੰਭੀਰ ਮੁੱਦੇ ਸਬੰਧੀ ਵਿਚਾਰ ਵਟਾਂਦਰੇ ਦੀ ਸ਼ੁਰੂਆਤ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕੀਤੀ ਜਦਕਿ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾਂ, ਵਿਧਾਇਕ ਰਾਣਾ ਗੁਰਜੀਤ ਸਿੰਘ, ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ੍ਰੀ ਕੁਲਦੀਪ ਸਿੰਘ ਵੈਦ, ਸ੍ਰੀ ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਅਮਨ ਅਰੋੜਾ, ਸ੍ਰੀ ਕੰਵਰ ਸੰਧੂ ਅਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ।

 

Tags: Rana K.P. Singh , Rana Kanwarpal Singh , Speaker Punjab Vidhan Sabha , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD