Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ 78 ਨਵ-ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

Web Admin

Web Admin

5 Dariya News

ਚੰਡੀਗੜ੍ਹ , 04 Mar 2021

Last updated on: Mar 04, 2021, 00:00 IST

ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਵਿਭਾਗ ਅਤੇ ਸਿੱਖਿਆ ਵਿਭਾਗ ਦੇ 78 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ।ਇਸ ਮੌਕੇ ਸ੍ਰੀ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ  ਵਿੱਚ 18 ਸਿੱਧੇ ਭਰਤੀ ਹੋਏ ਕਲਰਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਦਕਿ 3 ਕਲਰਕਾਂ ਤੇ 9 ਦਰਜਾ-4 ਕਰਮਚਾਰੀਆਂ ਨੂੰ ਤਰਸ ਦੇ ਅਧਾਰ ’ਤੇ ਨਿਯੁਕਤ ਕੀਤਾ ਗਿਆ। ਇਸੇ ਤਰਾਂ ਸਿੱਖਿਆ ਵਿਭਾਗ ਵਿੱਚ ਵੀ ਤਰਸ ਦੇ ਅਧਾਰ ’ਤੇ ਵੱਖ ਵੱਖ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਜਿਹਨਾਂ ਵਿੱਚ 3 ਅਧਿਆਪਕ, 10 ਕਲਰਕ, 9 ਐਸ.ਐਲ.ਏ ਅਤੇ 26 ਦਰਜਾ -4 ਮੁਲਾਜ਼ਮ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਦੋਵਾਂ ਵਿਭਾਗਾਂ ਨੇ ਮਿ੍ਰਤਕ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅਰਜ਼ੀਆਂ ’ਤੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਪਰਿਵਾਰਾਂ ਵਲੋਂ ਦਰਖਾਸਤਾਂ ਮਿਲਣ ਤੋਂ ਕੁਝ ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਸਰਕਾਰ ਵੱਲੋਂ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨਾਂ ਕਿਹਾ ਕਿ ਤਰਸ ਦੇ ਅਧਾਰ ਵਾਲੇ ਬਾਕੀ ਮਾਮਲਿਆਂ ਵਿਚ ਵੀ ਜਲਦੀ ਹੀ ਨਿਯੁਕਤੀ ਪੱਤਰ ਦਿੱਤੇ ਜਾਣਗੇ।ਨਵੇਂ ਨਿਯੁਕਤ ਕੀਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ  ਸਿੰਗਲਾ ਨੇ ਉਨਾਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਅਪੀਲ ਕੀਤੀ । ਉਨਾਂ ਕਿਹਾ ਕਿ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਜਿੰਮੇਵਾਰੀ ਸੀ ਜਿਸ ਨੂੰ ਰਾਜ ਸਰਕਾਰ ਨੇ ਭਲੀਭਾਂਤ ਨਿਭਾਇਆ ਅਤੇ ਹੁਣ ਉਹਨਾਂ( ਨਿਯੁਕਤ ਕੀਤੇ ਕਰਮਚਾਰੀਆਂ ) ਦੀ ਜ਼ਿੰਮੇਵਾਰੀ  ਬਣਦੀ ਹੈ ਕਿ ਉਹ ਸਬੰਧਤ ਵਿਭਾਗ ਦੀ ਭਲਾਈ ਲਈ ਸੁਹਿਰਦਤਾ ਨਾਲ ਕੰਮ ਕਰਨ ।ਇਸ ਮੌਕੇ ’ਤੇ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ, ਸਕੂਲ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ, ਲੋਕ ਨਿਰਮਾਣ ਦੇ ਮੁੱਖ ਇੰਜੀਨੀਅਰ ਅਰੁਨ ਕੁਮਾਰ ਵੀ ਮੌਜੂਦ ਸਨ।    

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD