Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਗਵਾਇਆ ਕੋਵਿਡ ਵੈਕਸੀਨ ਦਾ ਟੀਕਾ

ਪ੍ਰਮੁੱਖ ਸਕੱਤਰ ਸਿਹਤ ਹੁਸਨ ਲਾਲ ਨੇ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਲਈ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 Mar 2021

Last updated on: Mar 05, 2021, 00:00 IST

ਸਿਹਤ ਅਤੇ ਪਰਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲਾ ਹਸਪਤਾਲ ਮੋਹਾਲੀ ਵਿਖੇ ਕੋਵਿਡ ਵੈਕਸੀਨ ਦਾ ਟੀਕਾ ਲਗਵਾਇਆ। ਦਵਾਈ ਦੀ ਪਹਿਲੀ ਖ਼ੁਰਾਕ ਲੈਣ ਮਗਰੋਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਬਿਲਕੁਲ ਤੰਦਰੁਸਤ ਮਹਿਸੂਸ ਕਰ ਰਹੇ ਹਨ ਅਤੇ ਹਰ ਕਿਸੇ ਨੂੰ ਅਫ਼ਵਾਹਾਂ ਵਲ ਧਿਆਨ ਦਿਤੇ ਬਿਨਾਂ ਕੋਵਿਡ ਦਾ ਟੀਕਾ ਲਗਵਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਸੂਬੇ ਵਿਚ ਕੋਵਿਡ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਮਾਹਰ ਡਾਕਟਰਾਂ ਦੀ ਦੇਖ-ਰੇਖ ਹੇਠ ਇਸ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ।ਸਿਹਤ ਮੰਤਰੀ ਨੇ ਆਖਿਆ ਕਿ ‘ਕੋਰੋਨਾ ਵਾਇਰਸ’ ਮਹਾਂਮਾਰੀ ਤੋਂ ਬਚਾਅ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨਾਂ ਹੈਲਥਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ-ਰਾਤ ਮਿਹਨਤ ਕਰਦਿਆਂ ਕੋਵਿਡ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਲੱਗੇ ਹੋਏ ਹਨ। ਉਨਾਂ ਆਖਿਆ ਕਿ ਭਾਵੇਂ ਇਸ ਬੀਮਾਰੀ ਦਾ ਟੀਕਾ ਤਿਆਰ ਹੋ ਗਿਆ ਅਤੇ ਦੁਨੀਆਂ ਭਰ ਵਿਚ ਲਗਾਇਆ ਜਾ ਰਿਹਾ ਹੈ, ਫਿਰ ਵੀ ਲੋਕਾਂ ਨੂੰ ਇਸ ਬੀਮਾਰੀ ਤੋਂ ਸਾਵਧਾਨ ਰਹਿਣ ਦੀ ਲੋੜ ਹੈ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਉਨਾਂ ਕਿਹਾ ਕਿ ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਸਿਹਤ ਮੰਤਰੀ ਨੇ ਇਸ ਮਹਾਂਮਾਰੀ ਨੂੰ ਕਾਬੂ ਪਾਉਣ ਵਿਚ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ।ਇਸ ਦੌਰਾਨ ਹੀ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੇ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਵੀ ਲਈ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ 60 ਸਾਲ ਤੋਂ ਉਪਰ ਦੀ ਉਮਰ ਵਾਲੇ ਸਾਰੇ ਸੀਨੀਅਰ ਨਾਗਰਿਕ ਅਤੇ ਸਹਿ-ਰੋਗਾਂ ਤੋਂ ਪੀੜਤ 45 ਸਾਲ ਤੋਂ ਵੱਧ ਦੀ ਉਮਰ ਦੇ ਨਾਗਰਿਕ ਆਪਣਾ ਟੀਕਾਕਰਨ ਜਲਦ ਕਰਵਾਉਣ। 

 

Tags: Balbir Singh Sidhu , Health and Family Welfare Minister , Punjab , Congress , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Hussan Lal , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD