Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨੀਰੂ ਬਾਜਵਾ ਅਤੇ ਜੈਜ਼ੀ ਬੀ ਦੀ ਫਿਲਮ 'Snowman' 10 ਸਤੰਬਰ ਨੂੰ ਹੋਵੇਗੀ ਰਿਲੀਜ਼

ਗਿੱਪੀ ਗਰੇਵਾਲ ਅਤੇ ਅਮਨ ਖਟਕੜ ਨੇ ਇਸ ਫਿਲਮ ਨੂੰ ਪ੍ਰੋਡਿਊਸ ਕੀਤਾ ਹੈ

Web Admin

Web Admin

5 Dariya News

ਚੰਡੀਗੜ੍ਹ , 05 Mar 2021

Last updated on: Mar 05, 2021, 00:00 IST

ਗਿੱਪੀ ਗਰੇਵਾਲ ਅਤੇ ਉਨ੍ਹਾਂ ਦੀ ਟੀਮ ਦਰਸ਼ਕਾਂ ਦੇ ਮਨੋਰੰਜਨ ਲਈ ਕਦੇ ਕੋਈ ਕਸਰ ਬਾਕੀ ਨਹੀਂ ਛੱਡਦੀ। ਹਾਲ ਹੀ ਵਿੱਚ, ਉਨ੍ਹਾਂ ਨੇ ਇੱਕ ਨਵਾਂ ਪ੍ਰੋਡਕਸ਼ਨ ਹਾਊਸ ‘ਸੁਪਰਸਟਾਰ ਫਿਲਮਸ’ ਲਾਂਚ ਕੀਤਾ ਹੈ। ਇਸ ਦੇ ਲਾਂਚ ਹੋਣ ਦੇ ਇੱਕ ਮਹੀਨੇ ਦੇ ਅੰਦਰ ਹੀ ‘ਸੁਪਰਸਟਾਰ ਫਿਲਮਸ' ਨੇ ਆਪਣੀ ਪਹਿਲੀ ਫਿਲਮ 'Snowman' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ।ਰਾਣਾ ਰਣਬੀਰ ਦੇ ਨਿਰਦੇਸ਼ਨ ਵਿੱਚ ਬਣੀ ਫਿਲਮ 'Snowman' ਵਿੱਚ ਖੁਦ ਰਾਣਾ ਰਣਬੀਰ, ਨੀਰੂ ਬਾਜਵਾ ਅਤੇ ਜੈਜ਼ੀ ਬੀ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਦੀ ਕਹਾਣੀ ਰਾਣਾ ਰਣਬੀਰ ਨੇ ਹੀ ਲਿਖੀ ਹੈ। ਗਿੱਪੀ ਗਰੇਵਾਲ ਅਤੇ ਅਮਨ ਖਟਕੜ ਨੇ ਇਸ ਫਿਲਮ ਨੂੰ ‘ਸੁਪਰਸਟਾਰ ਫਿਲਮਸ' ਅਤੇ ਅਮਨ ਖਟਕੜ ਪ੍ਰੋਡਕਸ਼ਨ ਅਧੀਨ ਪ੍ਰੋਡਿਊਸ ਕੀਤਾ ਹੈ। 'Snowman'  ਨਾਲ ‘ਅਮਨ ਖਟਕੜ’ ਦੇ ਬੇਟੇ ਅਰਸ਼ੀ ਖਟਕੜ ਵੀ ਅਦਾਕਾਰੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ। ਫਿਲਮ ਦੀ ਸ਼ੂਟਿੰਗ ਕਨੇਡਾ ਦੀਆਂ ਖੂਬਸੂਰਤ ਥਾਵਾਂ 'ਤੇ ਪੂਰੀ ਹੋ ਗਈ ਹੈ।ਪ੍ਰਾਜੈਕਟ ਬਾਰੇ ਗੱਲ ਕਰਦਿਆਂ ਜੈਜ਼ੀ ਬੀ ਨੇ ਕਿਹਾ, “ਇੱਕ ਕਲਾਕਾਰ ਹੋਣ ਦੇ ਨਾਤੇ, ਅਸੀਂ ਹਮੇਸ਼ਾਂ ਹਰ ਪ੍ਰਾਜੈਕਟ ਨਾਲ ਨਵੀਆਂ ਚੀਜ਼ਾਂ ਦੀ ਕੋਸ਼ਿਸ਼ ਕਰਨ ਦੀ ਇੱਛਾ ਰੱਖਦੇ ਹਾਂ। ਅਤੇ 'Snowman' ਇਕ ਅਜਿਹੀ ਸਕ੍ਰਿਪਟ ਹੈ ਜੋ ਕਿ ਪੰਜਾਬੀ ਸਿਨੇਮਾ ਲਈ ਮਾਰਗ ਦਰਸ਼ਕ ਹੋਵੇਗੀ। ਅਸੀਂ ਸਕ੍ਰਿਪਟ ਅਤੇ ਪ੍ਰੋਜੈਕਟ 'ਤੇ ਸਖਤ ਮਿਹਨਤ ਕੀਤੀ ਹੈ। ਮੈਂ ਬੱਸ ਆਸ ਕਰਦਾ ਹਾਂ ਕਿ ਅਸੀਂ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਯੋਗ ਹੋਵਾਂਗੇ।”ਫਿਲਮ ਦੇ ਨਿਰਦੇਸ਼ਕ ਰਾਣਾ ਰਣਬੀਰ ਨੇ ਕਿਹਾ, “ਸਾਲ 2020 ਮਨੋਰੰਜਨ ਉਦਯੋਗ ਲਈ ਬਹੁਤ ਮੁਸ਼ਕਲ ਰਿਹਾ। ਅਤੇ ਹੁਣ ਜਦੋਂ ਚੀਜ਼ਾਂ ਆਮ ਵਾਂਗ ਹੋ ਰਹੀਆਂ ਹਨ, ਅਸੀਂ ਫਿਲਮ ਉਦਯੋਗ ਨੂੰ ਵੀ ਲੀਹ ਤੇ ਲੈਕੇ ਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਫਿਲਮ ਦੀ ਸ਼ੂਟਿੰਗ ਪੂਰੀ ਹੋ ਗਈ ਹੈ ਅਤੇ ਅਸੀਂ ਇਸ ਨੂੰ ਦਰਸ਼ਕਾਂ ਨੂੰ ਦਿਖਾਉਣ ਦੀ ਉਮੀਦ ਕਰ ਰਹੇ ਹਾਂ।”'Snowman' 10 ਸਤੰਬਰ 2021 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

Tags: Gippy Grewal , Aman Khatkar , Rana Ranbir , Neeru Bajwa , Jazzy B , Snowman , Pollywood , Entertainment , Actress , Cinema , Punjabi Films , Movie

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD