Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡਾਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ

ਜਿ਼ਲ੍ਹੇ ਦੇ ਪਿੰਡਾਂ ਵਿਚ ਖਰਚੇ ਜਾ ਰਹੇ ਹਨ 175 ਕਰੋੜ ਰੁਪਏ-ਅਰਵਿੰਦਪਾਲ ਸਿੰਘ ਸੰਧੂ

Web Admin

Web Admin

5 Dariya News

ਫਾਜ਼ਿਲਕਾ , 05 Mar 2021

Last updated on: Mar 05, 2021, 00:00 IST

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਨੇ ਅੱਜ ਇਥੇ ਦਿਹਾਤੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਸਮੂਹ ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ ਨੂੰ ਤਾੜਨਾ ਕੀਤੀ ਕਿ ਚੱਲ ਰਹੇ ਵਿਕਾਸ ਕੰਮਾਂ ਨੂੰ 31 ਮਾਰਚ ਤੱਕ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਏ ਜਾਣ। ਉਨ੍ਹਾ ਕਿਹਾ ਕਿ ਇਸ ਕੰਮ ਵਿੱਚ ਕੁਤਾਹੀ ਲਈ ਸਬੰਧਤ ਅਧਿਕਾਰੀ ਨਿੱਜੀ ਤੌਰ ਤੇ ਜਿਮੇਵਾਰ ਹੋਣਗੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੰਮ ਦੀ ਗਣਵੰਤਾ ਵਿੱਚ ਕੋਈ ਕਮੀ ਨਾ ਰਹੇ।ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ਲਈ 14ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾ ਤਹਿਤ 142 ਕਰੋੜ 55 ਲੱਖ ਰੁਪਏ ਦੀਆਂ ਗੰਰਾਟਾਂ ਜਾਰੀ ਕੀਤੀਆਂ ਜਾ ਚੁੱਕੀਆਂ  ਹਨ। ਇਸ ਵਿੱਚੋਂ ਅਬੋਹਰ ਬਲਾਕ ਨੂੰ 40.72 ਕਰੋੜ, ਅਰਨੀਵਾਲਾ ਬਲਾਕ ਨੂੰ 14.11 ਕਰੋੜ, ਫਾਜ਼ਿਲਕਾ ਬਲਾਕ ਨੂੰ 19.09 ਕਰੋੜ, ਜਲਾਲਾਬਾਦ ਬਲਾਕ ਨੂੰ 33.98 ਕਰੋੜ ਅਤੇ ਖੂਈਆਂ ਸਰਵਰ ਬਲਾਕ ਨੂੰ 34.65 ਕਰੋੜ ਰੁਪਏ ਦੀਆਂ ਗੰਰਾਟਾਂ ਪਿੰਡਾਂ ਦੇ ਵਿਕਾਸ ਲਈ ਜਾਰੀ ਕੀਤੀਆਂ ਗਈਆ ਹਨ।ਇਸੇ ਤਰ੍ਹਾਂ 15ਵੇਂ ਵਿੱਤ ਕਮਿਸ਼ਨ ਵੱਲੋਂ ਫਾਜ਼ਿਲਕਾ ਜ਼ਿਲ੍ਹਾ ਪ੍ਰੀਸ਼ਦ ਨੂੰ 3.13 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।ਇਸੇ ਤਰ੍ਹਾਂ ਜ਼ਿਲ੍ਹੇ ਦੀਆਂ ਪੰਜ ਪੰਚਾਇਤ ਸੰਮਤੀਆਂ ਨੂੰ ਵੀ 6.26 ਕਰੋੜ ਰੁਪਏ ਦੀ ਗਰਾਂਟ ਜਾਰੀ ਹੋਈ ਹੈ। ਜਿਸ ਵਿੱਚ ਅਬੋਹਰ ਪੰਚਾਇਤ ਸੰਮਤੀ ਨੁੰ 1.76 ਕਰੋੜ, ਫਾਜ਼ਿਲਕਾ ਪੰਚਾਇਤ ਸੰਮਤੀ ਨੂੰ 89 ਲੱਖ, ਜਲਾਲਾਬਾਦ ਪੰਚਾਇਤ ਸੰਮਤੀ ਨੂੰ 1.40 ਕਰੋੜ, ਖੂਈਆ ਸਰਵਰ ਪੰਚਾਇਤ ਸੰਮਤੀ ਨੂੰ 1.53 ਕਰੋੜ ਅਤੇ  ਅਰਨੀਵਾਲਾ ਸੇਖ ਸੁਭਾਨ ਪੰਚਾਇਤ ਸੰਮਤੀ ਨੂੰ 68 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ। ਇਸ ਤੋਂ ਬਿਨ੍ਹਾਂ ਪੰਚਾਇਤਾਂ ਨੂੰ ਵੀ 21.90 ਕਰੋੜ ਦੀਆਂ ਗਰਾਂਟਾਂ 15ਵੇ ਵਿੱਤ ਕਮਿਸ਼ਨ ਤਹਿਤ ਭੇਜੀਆਂ ਗਈਆਂ ਹਨ ਜਿਸ ਵਿੱਚੋ ਅਬੋਹਰ ਬਲਾਕ ਦੀਆਂ ਪੰਚਾਇਤਾਂ ਨੂੰ 6.15 ਕਰੋੜ ਰੁਪਏ, ਫਾਜਿ਼ਲਕਾ ਬਲਾਕ ਦੀਆਂ ਪੰਚਾਇਤਾਂ ਨੂੰ 3.12 ਕਰੋੜ ਰੁਪਏ, ਜਲਾਲਾਬਾਦ ਬਲਾਕ ਦੀਆਂ ਪੰਚਾਇਤਾਂ ਨੂੰ 4.89 ਕਰੋੜ ਰੁਪਏ, ਖੂਈਆਂ ਸਰਵਰ ਦੀਆਂ ਪੰਚਾਇਤਾਂ ਨੂੰ5.36 ਕਰੋੜ ਰੁਪਏ ਅਤੇ ਅਰਨੀਵਾਲਾ ਬਲਾਕ ਦੀਆਂ ਪੰਚਾਇਤਾਂ ਨੂੰ 2.37 ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਾਰੀ ਗ੍ਰਾਂਟਾਂ ਅਨੁਸਾਰ ਵਿਕਾਸ ਕੰਮ ਤੁਰੰਤ ਮੁਕੰਮਲ ਕੀਤੇ ਜਾਣ।ਬੈਠਕ ਵਿਚ ਏਡੀਸੀ ਵਿਕਾਸ ਸ੍ਰੀ ਨਵਲ ਰਾਮ, ਡਿਪਟੀ ਸੀਈਓ ਜਿ਼ਲ੍ਹਾ ਪ੍ਰੀਸ਼ਦ ਸ: ਜਗਤਾਰ ਸਿੰਘ ਵੀ ਹਾਜਰ ਸਨ।

 

Tags: DC Fazilka , Arvind Pal Singh Sandhu , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD