Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਵਲ ਸਰਜਨ ਨੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਜਾਗਰੂਕਤਾ ਵੈਨ ਨੂੰ ਝੰਡੀ ਕੇ ਕੀਤਾ ਰਵਾਨਾ

ਸ਼ੁਰੂਆਤੀ ਦੌਰ ’ਚ ਕੈਂਸਰ ਦੀ ਪਛਾਣ ਨਾਲ ਇਲਾਜ ਸੰਭਵ-ਡਾ. ਅੰਜਨਾ ਗੁਪਤਾ

Web Admin

Web Admin

5 Dariya News

ਸੰਗਰੂਰ , 05 Mar 2021

Last updated on: Mar 05, 2021, 00:00 IST

ਸਿਹਤ ਮੰਤਰੀ ਪੰਜਾਬ  ਬਲਬੀਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਾ. ਅੰਜਨਾ ਗੁਪਤਾ ਸਿਵਲ ਸਰਜਨ, ਸੰਗਰੂਰ ਨੇ ਗੈਰ ਸੰਚਾਰੀ ਬੀਮਾਰੀਆਂ ਸਬੰਧੀ ਜਾਗਰੂਕ ਕਰਨ ਲਈ ਵੈਨ ਨੂੰ ਝੰਡੀ ਦੇ ਕੇ ਸਿਵਲ ਹਸਪਤਾਲ ਸੰਗਰੂਰ ਤੋਂ ਰਵਾਨਾ ਕੀਤਾ। ਇਹ ਵੈਨ ਜਿਲੇ ਦੇ ਵੱਖ ਵੱਖ ਬਲਾਕਾਂ ਤੇ ਪਿੰਡਾਂ ਵਿਚ ਲੋਕਾਂ ਨੂੰ ਪੰਜ ਦਿਨਾਂ ਲਈ ਜਾਗਰੂਕ ਕਰੇਗੀ।ਸਿਵਲ ਸਰਜਨ ਡਾ. ਅੰਜਨਾ ਗੁਪਤਾ ਨੇ ਦੱਸਿਆ ਕਿ ਇਸ ਵੈਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸ਼ੂਗਰ, ਬੀਪੀ, ਸਟਰੋਕ ਅਤੇ ਕੈਂਸਰ ਜਿਹੀਆਂ ਭਿਆਨਕ ਬਿਮਾਰੀਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣਾ ਹੈ । ਉਨਾਂ ਦੱਸਿਆ ਕਿ ਛਾਤੀ ਵਿਚ ਹੋਣ ਵਾਲੀਆਂ ਗਿਲਟੀਆਂ, ਨਾ ਠੀਕ ਹੋਣ ਵਾਲਾ ਮੂੰਹ ਦਾ ਛਾਲਾ, ਭੁੱਖ ਨਾ ਲੱਗਣਾ ਅਤੇ ਲਗਾਤਾਰ ਵਜ਼ਨ ਦਾ ਘੱਟ ਹੋਣਾ, ਪਾਚਨ ਸ਼ਕਤੀ ਅਤੇ ਪਖਾਨਾ ਕਿਰਿਆ ਵਿੱਚ ਅਚਾਨਕ ਬਦਲਾਅ ਆਉਣਾ, ਬਿਨਾਂ ਕਿਸੇ ਕਾਰਨ ਸਰੀਰ ਵਿੱਚ ਕਮਜ਼ੋਰੀ ਮਹਿਸੂਸ ਹੋਣ ਉੱਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ । 35 ਸਾਲ ਦੀ ਉਮਰ ਤੋਂ ਬਾਅਦ ਹਰ ਔਰਤ ਨੂੰ ਆਪਣੀ  ਮੈਡੀਕਲ ਜਾਂਚ ਜ਼ਰੂਰ ਕਰਵਾਉਣੀ ਚਾਹੀਦੀ ਹੈ ।  ਉਨਾਂ ਦੱਸਿਆ ਕਿ ਸਰੀਰ ਦੇ ਕਿਸੇ ਵੀ ਅੰਗ ਦਾ ਕੈਂਸਰ ਜੇਕਰ ਸ਼ੁਰੂਆਤੀ ਦੌਰ ਵਿੱਚ ਪਤਾ ਲੱਗ ਜਾਵੇ  ਤਾਂ ਗੰਭੀਰ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ । ਉਨਾਂ ਕਿਹਾ ਕਿ ਕੈਂਸਰ ਇੱਕ ਘਾਤਕ ਬਿਮਾਰੀ ਹੈ ਜੋ ਕਿ ਤੰਬਾਕੂ ਅਤੇ ਸ਼ਰਾਬ ਦੀ ਜ਼ਿਆਦਾ ਵਰਤੋ, ਜ਼ਿਆਦਾ ਮਸਾਲੇ ਵਾਲਾ ਭੋਜਨ ਖਾਣ ਨਾਲ ਅਤੇ ਖਾਣ ਵਾਲੀਆਂ ਚੀਜ਼ਾਂ ਤੇ ਕੀਟਨਾਸ਼ਕ ਦਾ ਛਿੜਕਾਅ ਕਰਨਾ, ਕੰਮ ਵਾਲੀਆਂ ਥਾਵਾਂ ਤੇ ਰਸਾਇਣਿਕ ਵਾਤਾਵਰਨ ਕਾਰਨ ਹੋ ਸਕਦੀ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕੈਂਸਰ ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਮਰੀਜ਼ ਨੂੰ ਡੇਢ ਲੱਖ ਰੁਪਏ ਦੀ ਮਾਲੀ ਸਹਾਇਤਾ ਇਲਾਜ ਲਈ ਦਿੱਤੀ ਜਾਂਦੀ ਹੈ। ਇਸ ਮੌਕੇ ਡਾ. ਬਲਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੰਗਰੂਰ, ਡਾ. ਰਾਹੁਲ ਮੈਡੀਕਲ ਸਪੈਸ਼ਲਿਸਟ, ਡਾ ਸੰਜੇ ਮਾਥੁਰ ਐਸ .ਓ ਆਈ ਮੋਬਾਈਲ,  ਡਾ ਦਿਨੇਸ਼ ,  ਸ੍ਰੀ ਵਿਜੇ ਕੁਮਾਰ ਜ਼ਿਲਾ ਮਾਸ ਮੀਡੀਆ ਅਫਸਰ, ਦੀਪਕ ਸ਼ਰਮਾ ,ਪਰਨੀਤ ਕੌਰ, ਯਾਦਵਿੰਦਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

 

Tags: Civil Surgeon Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD