Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਵੱਲੋਂ ਜ਼ਿਲੇ ਅੰਦਰ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਜਾਰੀ

ਜ਼ਿਲਾ ਡਿਵੈਲਪਮੈਂਟ ਕੁਆਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

Web Admin

Web Admin

5 Dariya News

ਸੰਗਰੂਰ , 05 Mar 2021

Last updated on: Mar 05, 2021, 00:00 IST

ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਦੇ ਮੀਟਿੰਗ ਹਾਲ ਵਿਖੇ ਮੈਂਬਰ ਪਾਰਲੀਮੈਂਟ ਸੰਗਰੂਰ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਜ਼ਿਲਾ ਡਿਵੈਲਪਮੈਂਟ ਕੁਆਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਵਿਸ਼ੇਸ ਤੌਰ ’ਤੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਜਿੰਦਰ ਸਿੰਘ ਬੱਤਰਾ ਅਤੇ ਸਮੂਹ ਐਸ.ਡੀ.ਐਮਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਮੈਂਬਰ ਵੀ ਹਾਜ਼ਰ ਸਨ।ਮੀਟਿੰਗ ਦੌਰਾਨ ਐਮ.ਪੀ. ਸ੍ਰੀ ਭਗਵੰਤ ਸਿੰਘ ਮਾਨ ਨੇ ਜ਼ਿਲਾ ਸੰਗਰੂਰ ਅੰਦਰ ਕੇਂਦਰ ਸਰਕਾਰ ਨਾਲ ਸਬੰਧਤ ਯੋਜਨਾਵਾਂ ਅਤੇ ਹੋਰ ਵਿਕਾਸ ਕਾਰਜ਼ਾਂ ਦੀ ਚਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਕੇਂਦਰ ਪ੍ਰਯੋਜਿਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨਾਂ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਦੀ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਵਰਤੋਂ ਕਰਨ ਦੇ ਆਦੇਸ਼ ਜਾਰੀ ਕੀਤੇ। ਉਨਾਂ ਜ਼ਿਲਾ ਖੇਡ ਅਫ਼ਸਰ ਨੂੰ ਖੇਲੋ ਇੰਡੀਆਂ ਯੋਜਨਾ ਤਹਿਤ ਪਿੰਡ ਲਈ ਪ੍ਰੋਜੈਕਟ ਬਣਾ ਕੇ ਭੇਜਣ ਲਈ ਕਿਹਾ। ਉਨਾਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਲੋੜਵੰਦ ਲੋਕਾਂ ਦਾ ਲਾਭ ਪਹੁੰਚਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨਾਂ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੂੰ ਐਮ.ਪੀ. ਲੈਂਡ ਦੇ ਰਹਿੰਦੇ ਬਕਾਇਆ ਵਰਤੋਂ ਸਰਟੀਫਿਕੇਟਾਂ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰਨ ਲਈ ਆਖਿਆ।ਸ੍ਰੀ ਮਾਨ ਨੇ ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸੈਂਟਰਲ ਵਰਕਸ, ਮੰਡੀ ਬੋਰਡ, ਜਲ ਸਪਲਾਈ ਅਤੇ ਸੈਨੀਟੇਸ਼ਨ, ਭੂਮੀ ਰੱਖਿਆ ਵਿਭਾਗ, ਜ਼ਿਲ੍ਰਾ ਸਾਮਾਜਿਕ ਸੁਰੱਖਿਆ ਅਫ਼ਸਰ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ ਵਿਭਾਗ, ਮੁੱਖ ਖੇਤੀਬਾੜੀ ਵਿਭਾਗ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ, ਨੈਸ਼ਨਲ ਰੂਰਲ ਲਾਈਵਲੀਹੁੱਡ ਮਿਸ਼ਨ ਜ਼ਿਲਾ ਸਾਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸੰਗਰੂਰ ਅਤੇ ਪੰਜਾਬ ਸਕਿੱਲ ਡਿਵਲੈਪਮੈਂਟ ਮਿਸ਼ਨ ਸਮੇਤ ਹੋਰ ਕੇਂਦਰ ਪ੍ਰਯੋਜਿਤ ਯੋਜਨਾਵਾਂ ਦਾ ਜਾਇਜ਼ਾ ਲਿਆ।ਇਸ ਮੌਕੇ ਐਸ.ਡੀ.ਐਮ. ਮਲੇਰੋਕਟਲਾ ਟੀ. ਬੈਨਿਥ, ਐਸ.ਡੀ.ਐਮ ਅਹਿਮਦਗੜ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਭਵਾਨੀਗੜ ਡਾ. ਕਰਮਜੀਤ ਸਿੰਘ, ਐਸ.ਡੀ.ਐਮ ਦਿੜਬਾ ਸਿਮਰਪ੍ਰੀਤ ਕੌਰ, ਸਿਵਲ ਸਰਜਨ ਡਾ ਅੰਜਨਾ ਗੁਪਤਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਗਰੇਵਾਲ, ਉਪ ਅਰਥ ਤੇ ਅੰਕੜਾ ਸਲਾਹਕਾਰ ਅਫ਼ਸਰ ਸ੍ਰ .ਪਰਮਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਤੇ ਨੁਮਾਇੰਦੇ ਹਾਜ਼ਰ ਸਨ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD