Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡੀ.ਸੀ. ਨੇ ਡੀ.ਬੀ.ਈ.ਈ. ਦਾ ਕੀਤਾ ਦੌਰਾ, 'ਡੀ.ਸੀ.ਨਾਲ ਕੌਫੀ' ਪ੍ਰੋਗਰਾਮ ਦੌਰਾਨ ਨੌਜਵਾਨਾਂ ਨਾਲ ਕੀਤੀ ਗੱਲਬਾਤ

ਡੀ.ਬੀ.ਈ.ਈ. ਲੁਧਿਆਣਾ ਇੱਕ ਛੱਤ ਹੇਠ ਨੌਕਰੀ ਦੇ ਚਾਹਵਾਨ ਅਤੇ ਨੌਕਰੀ ਦੇਣ ਵਾਲਿਆਂ ਲਈ ਕਰ ਰਿਹਾ ਹੈ ਕੰਮ

Web Admin

Web Admin

5 Dariya News

ਲੁਧਿਆਣਾ , 05 Mar 2021

Last updated on: Mar 05, 2021, 00:00 IST

ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ) ਲੁਧਿਆਣਾ ਇੱਕ ਛੱਤ ਹੇਠ ਜ਼ਿਲ੍ਹੇ ਵਿੱਚ ਨੌਕਰੀ ਦੇ ਚਾਹਵਾਨ ਅਤੇ ਨੌਕਰੀ ਦੇਣ ਵਾਲਿਆਂ ਲਈ ਕੰਮ ਕਰ ਰਿਹਾ ਹੈ।ਡਿਪਟੀ ਕਮਿਸ਼ਨਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਅਤੇ ਡਿਪਟੀ ਡਾਇਰੈਕਟਰ ਡੀ.ਬੀ.ਈ.ਈ. ਸ੍ਰੀਮਤੀ ਮੀਨਾਕਸ਼ੀ ਸ਼ਰਮਾ ਦੇ ਨਾਲ ਸਥਾਨਕ ਪ੍ਰਤਾਪ ਚੌਕ ਵਿਖੇ ਬਿਊਰੋ ਦੇ ਦਫਤਰ ਦਾ ਦੌਰਾ ਕੀਤਾ ਅਤੇ 'ਡੀ.ਸੀ. ਦੇ ਨਾਲ ਕੌਫੀ' ਪ੍ਰੋਗਰਾਮ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕੀਤੀ।ਰੋਜ਼ਗਾਰ ਬਿਊਰੋ ਨੂੰ ਜ਼ਿਲ੍ਹੇ ਦੇ ਨੌਜਵਾਨਾਂ ਦੀ ਕਿਸਮਤ ਬਦਲਣ ਲਈ ਉਤਪ੍ਰੇਰਕ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਨੌਕਰੀਆਂ ਦੇਣ ਤੋਂ ਇਲਾਵਾ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਖੋਲ੍ਹਣ ਦੇ ਯੋਗ ਬਣਾ ਕੇ ਸਵੈ-ਨਿਰਭਰ ਬਣਾਉਣ ਵਿੱਚ  ਸਹਿਯੋਗ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਡੀ.ਬੀ.ਈ.ਈ. ਨੌਜਵਾਨਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਗੀਦਾਰ ਬਣਨ ਵਿੱਚ ਵੀ ਸਹਾਈ ਸਿੱਧ ਹੋ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀਆਂ ਯੋਗਤਾਵਾਂ, ਉਦੇਸ਼ਾਂ, ਰੂਚੀਆਂ ਬਾਰੇ ਗੱਲ ਕੀਤੀ ਅਤੇ ਡੀ.ਬੀ.ਈ.ਈ. ਦੇ ਕੰਮਕਾਜ ਵਿੱਚ ਸੁਧਾਰ ਲਈ ਸੁਝਾਅ ਵੀ ਮੰਗੇ।ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੇ ਜੀਵਨ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਹਰ ਸੰਭਵ ਉਪਰਾਲੇ ਕਰਨ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਵੱਖ-ਵੱਖ ਹੁਨਰ ਵਿਕਾਸ ਕੋਰਸਾਂ ਤਹਿਤ ਸਿਖਲਾਈ ਲੈ ਰਹੇ ਨੌਜਵਾਨ ਡੀ.ਬੀ.ਈ.ਈ. ਦਾ ਦੌਰਾ ਲਾਜ਼ਮੀ ਤੌਰ 'ਤੇ ਕਰਨ।ਇਸ ਤੋਂ ਇਲਾਵਾ, ਉਨ੍ਹਾਂ ਵਿਦਿਆਰਥੀਆਂ ਨੂੰ ਡੀ.ਬੀ.ਈ.ਈ. ਅਤੇ ਇਸ ਦੇ ਕੰਮਕਾਜ ਪ੍ਰਤੀ ਜਾਗਰੂਕਤਾ ਨੂੰ ਸਵੇਰ ਸਮੇਂ ਆਨਲਾਈਨ ਕਲਾਸਾਂ ਦੁਆਰਾ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਡੀ.ਬੀ.ਈ.ਈ. ਨੂੰ ਵੀਡੀਓ ਸੰਦੇਸ਼ਾਂ ਰਾਹੀਂ ਸੋਸ਼ਲ ਮੀਡੀਆ ਦੀ ਪ੍ਰਭਾਵਸ਼ਾਲੀ ਵਰਤੋਂ ਕਰਨ ਲਈ ਕਿਹਾ ਤਾਂ ਜੋ ਵੱਧ ਤੋਂ ਵੱਧ ਨੌਜਵਾਨ ਡੀ.ਬੀ.ਈ.ਈ. ਦਾ ਲਾਭ ਲੈ ਸਕਣ।ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਘਰ-ਘਰ ਰੋਜ਼ਗਾਰ ਯੋਜਨਾ ਨੂੰ ਬੇਹੱਦ ਲਾਹੇਵੰਦ ਦੱਸਿਆ, ਜਿਸਦਾ ਉਦੇਸ਼ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਖੋਲ੍ਹ ਕੇ ਸੂਬੇ ਵਿਚੋਂ ਬੇਰੁਜ਼ਗਾਰੀ ਨੂੰ ਖਤਮ ਕਰਨਾ ਹੈ।ਉਨ੍ਹਾਂ ਨੌਜਵਾਨਾਂ ਨੂੰ ਸੂਬਾ ਸਰਕਾਰ ਦੁਆਰਾ ਦਿੱਤੀ ਜਾ ਰਹੀ ਹੁਨਰ ਵਿਕਾਸ ਸਿਖਲਾਈ ਦੇ ਨਾਲ-ਨਾਲ ਉਨ੍ਹਾਂ ਦੇ ਟੀਚਿਆਂ 'ਤੇ ਧਿਆਨ ਕੇਂਦਰਤ ਕਰਨ ਦੀ ਅਪੀਲ ਕੀਤੀ।ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਵੀ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਹੁਨਰਮੰਦ ਕਰਮਚਾਰੀਆਂ ਦੀ ਪ੍ਰਾਪਤੀ ਲਈ ਅੱਗੇ ਆਉਣ ਅਤੇ ਡੀ.ਬੀ.ਈ.ਈ. ਨਾਲ ਮਿਲ ਕੇ ਕੰਮ ਕਰਨ।ਉਨ੍ਹਾਂ ਸੀ.ਆਈ.ਸੀ.ਯੂ. ਦੇ ਪ੍ਰਧਾਨ ਸ.ਉਪਕਾਰ ਸਿੰਘ ਆਹੂਜਾ ਦਾ ਆਉਣ ਵਾਲੇ ਨੌਕਰੀ ਮੇਲਿਆਂ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਭਰੋਸਾ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਡੀ.ਬੀ.ਈ.ਈ. ਦੇ ਡਿਪਟੀ ਸੀ.ਈ.ਓ. ਸ੍ਰੀ ਨਵਦੀਪ ਸਿੰਘ ਵੀ ਮੌਜੂਦ ਸਨ।

 

Tags: DC Ludhiana , Varinder Kumar Sharma , Deputy Commissioner Ludhiana , District Bureau of Employment and Enterprise , DBEE , Meenakashi Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD