Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਅੰਤਰ ਰਾਜੀ ਗਿਰੋਹ ਦਾ ਪਰਦਾਫਾਸ਼

ਚਾਰ ਕਿਲੋ ਅਫ਼ੀਮ ਅਤੇ 50 ਕਿਲੋ ਭੁੱਕੀ ਸਮੇਤ ਦੋ ਗ੍ਰਿਫ਼ਤਾਰ

Web Admin

Web Admin

5 Dariya News

ਜਲੰਧਰ , 05 Mar 2021

Last updated on: Mar 05, 2021, 00:00 IST

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਅੰਤਰ ਰਾਜੀ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਵੱਡੀ ਸਫ਼ਤਲਾ ਹਾਸਿਲ ਕਰਦਿਆਂ ਚਾਰ ਕਿਲੋ ਅਫ਼ੀਮ ਅਤੇ 50 ਕਿਲੋ ਭੁੱਕੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੂੰ ਇਹ ਸੂਚਨਾ ਮਿਲੀ ਸੀ ਕਿ ਇਕ ਅੰਤਰ ਰਾਜੀ ਗਿਰੋਹ ਇਲਾਕੇ ਵਿੱਚ ਅਫ਼ੀਮ ਅਤੇ ਭੁੱਕੀ ਦੀ ਸਪਲਾਈ ਕਰਨ ਦਾ ਕੰਮ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀ.ਆਈ.ਏ.ਸਟਾਫ਼-1 ਵੱਲੋਂ ਪਰਾਗਪੁਰ ਪੁਲਿਸ ਨਾਕੇ ਨੇੜੇ ਜਾਂਚ ਕੀਤੀ ਜਾ ਰਹੀ ਸੀ, ਜਿਸ ਦੌਰਾਨ ਟਰੱਕ ਨੰਬਰ ਐਚ.ਆਰ. 68 ਏ 5148 ਫਗਵਾੜਾ ਤਰਫੋਂ ਆ ਰਿਹਾ ਸੀ, ਨੂੰ ਪੁਲਿਸ ਵਲੋਂ ਰੋਕਿਆ ਗਿਆ। ਸ੍ਰੀ ਭੁੱਲਰ ਨੇ ਦੱਸਿਆ ਕਿ ਟਰੱਕ ਡਰਾਈਵਰ, ਜਿਸ ਦੀ ਪਹਿਚਾਣ ਮਲਕੀਅਤ ਖਾਨ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਉਰਫ਼ ਜੀਤੀ ਵਜੋਂ ਹੋਈ, ਨੇ ਦੱਸਿਆ ਕਿ ਟਰੱਕ ਵਿੱਚ ਪਲਾਸਟਿਕ ਦਾ ਚੂਰਾ (ਦਾਣੇ) ਹੈ, ਜੋ ਬੱਦੀ ਅਤੇ ਪਟਿਆਲਾ ਵਿਖੇ ਸਪਲਾਈ ਕੀਤਾ ਜਾਣਾ ਹੈ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਪੁਲਿਸ ਮੇਜਰ ਸਿੰਘ ਦੀ ਦੇਖ-ਰੇਖ ਵਿੱਚ ਟਰੱਕ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ, ਜਿਸ ਦੌਰਾਨ ਪਲਾਸਟਿਕ ਦੇ ਬੋਰਿਆਂ ਹੇਠਾਂ ਲੁਕਾਈ ਗਈ 50 ਕਿਲੋ ਭੁੱਕੀ ਅਤੇ ਟਰੱਕ ਦੇ ਕੈਬਿਨ ਵਿੱਚ ਰੱਖੀ ਗਈ ਚਾਰ ਕਿਲੋ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਅਤੇ ਉਸ ਦੇ ਸਾਥੀ ਨੁੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਜਲੰਧਰ ਕੈਂਟ ਪੁਲਿਸ ਥਾਣੇ ਵਿਖੇ ਧਾਰਾ 15, 18/61/85 ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ.ਦਰਜ ਕਰ ਲਈ ਗਈ ਹੈ। ਸ਼੍ਰੀ ਭੁੱਲਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਹ ਸੂਬੇ ਵਿੱਚ ਨਸ਼ੇ ਦੀ ਤਸਕਰੀ ਕਰਨ ਵਾਲੇ ਅੰਤਰ ਰਾਜੀ ਗਿਰੋਹ ਨਾਲ ਮਿਲੇ ਹੋਏ ਹਨ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਖੁਲਾਸਾ ਕੀਤਾ ਗਿਆ ਹੈ ਕਿ ਉਹ ਨਸ਼ਿਆਂ ਦੇ ਕਾਰੋਬਾਰ ਨਾਲ ਪਿਛਲੇ ਤਿੰਨ ਸਾਲਾਂ ਤੋਂ ਜੁੜੇ ਹੋਏ ਹਨ ਅਤੇ ਨਸ਼ਿਆਂ ਦੀ ਇਸ ਖੇਪ ਕੌਮੀ ਹਾਈਵੇ ਸੜਕ ’ਤੇ ਤੈਅ ਕੀਤੀ ਗਈ ਥਾਂ ’ਤੇ ਕੁਝ ਵਿਅਕਤੀਆਂ ਨੂੰ ਸੌਂਪੀ ਜਾਣੀ ਸੀ।  ਉਨ੍ਹਾਂ ਦੱਸਿਆ ਕਿ ਮੁਲਜ਼ਮ ਅਕਸਰ ਨਸ਼ਿਆਂ ਦੀ ਖੇਪ ਨੂੰ ਚਿਤੋੜਗੜ੍ਹ (ਰਾਜਸਥਾਨ) ਤੋਂ ਲਿਆ ਕੇ ਸੂਬੇ ਵਿੱਚ ਸਪਲਾਈ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਕੇਸ ਸਬੰਧੀ ਅਗਲੇਰੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। 

 

Tags: Crime News Punjab , Punjab Police , Police , Crime News , Jalandhar Police , Jalandhar , Jalandhar Commissionerate Police , Commissioner of Police Jalandhar , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD