Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਪੇਂਡੂ ਖੇਤਰਾਂ ਵਿਚ ਠੋਸ ਕੂੜਾ ਪ੍ਰਬੰਧਨ 'ਤੇ ਵਰਕਸ਼ਾਪ ਕਰਵਾਈ

ਵਿਵਹਾਰਿਕ ਤਬਦੀਲੀ ਦੇ ਢੰਗਾਂ ਅਤੇ ਸਾਧਨਾਂ ਨਾਲ ਪਿੰਡ ਨੂੰ ਕੂੜੇ ਤੋਂ ਮੁਕਤ ਬਣਾਉਣ ਦੇ ਸਿਧਾਂਤਾਂ ਬਾਰੇ ਕੀਤਾ ਵਿਚਾਰ ਵਟਾਂਦਰਾ

Web Admin

Web Admin

5 Dariya News

ਮੁਹਾਲੀ , 05 Mar 2021

Last updated on: Mar 05, 2021, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਵੱਲੋਂ ਮੈਗਸੀਪਾ, ਚੰਡੀਗੜ੍ਹ ਵਿਖੇ ਵੱਖ-ਵੱਖ ਜ਼ਿਲ੍ਹਿਆਂ ਦੇ ਅਧਿਕਾਰੀਆਂ ਅਤੇ ਸ਼ੋਸ਼ਲ ਸਟਾਫ਼ ਲਈ ਪੇਂਡੂ ਖੇਤਰਾਂ ਵਿਚ ਠੋਸ ਕੂੜਾ ਪ੍ਰਬੰਧਨ 'ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ। ਪਰਨੀਤ ਸ਼ੇਰਗਿੱਲ ਆਈ.ਏ.ਐਸ, ਵਧੀਕ ਸੱਕਤਰ ਕਮ ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਪੇਂਡੂ ਖੇਤਰਾਂ ਵਿੱਚ ਠੋਸ ਕੂੜਾ ਪ੍ਰਬੰਧਨ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼ -2 ਲਈ ਸਰਗਰਮੀ ਨਾਲ ਕੰਮ ਕਰਨ ਲਈ ਉਤਸ਼ਾਹਤ ਕੀਤਾ। ਉਹਨਾਂ ਅੱਗੇ ਭਾਗੀਦਾਰਾਂ ਨੂੰ ਵਰਕਸ਼ਾਪ ਦੀਆਂ ਪ੍ਰਮੁੱਖ ਸਿੱਖਿਆਵਾਂ ਨੂੰ ਆਪਣੇ ਜ਼ਿਲ੍ਹਿਆਂ ਲਾਗੂ ਕਰਨ ਲਈ ਪ੍ਰੇਰਿਆ।ਵਰਕਸ਼ਾਪ ਦਾ ਉਦੇਸ਼ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਸ਼ੋਸ਼ਲ ਸਟਾਫ਼ ਦੀ ਠੋਸ ਕੂੜਾ ਪ੍ਰਬੰਧਨ, ਪਲਾਸਟਿਕ ਵੇਸਟ ਪ੍ਰਬੰਧਨ, ਇਲੈਕਟ੍ਰੋਨਿਕ ਕੂੜਾ ਪ੍ਰਬੰਧਨ, ਬਾਇਓਮੈਡੀਕਲ ਵੇਸਟ ਪ੍ਰਬੰਧਨ, ਕੰਸਟਰੱਕਸ਼ਨ ਐਂਡ ਡੀਮੋਲੀਸ਼ਨ ( ਸੀ ਐਂਡ ਡੀ) ਵੇਸਟ ਪ੍ਰਬੰਧਨ, ਫੀਕਲ ਸਲੱਜ ਅਤੇ ਸੈਪਟੇਜ ਪ੍ਰਬੰਧਨ ਦੇ ਨਿਯਮਾਂ ਪ੍ਰਤੀ ਸਮਰੱਥਾ ਨੂੰ ਵਧਾਉਣਾ ਹੈ। ਇਸ ਵਰਕਸ਼ਾਪ ਦਾ ਆਯੋਜਨ ਮੈਸਰਜ਼ ਫੀਡਬੈਕ ਫਾਉਂਡੇਸ਼ਨ ਵੱਲੋਂ ਕੀਤਾ ਗਿਆ।ਵਰਕਸ਼ਾਪ ਦੇ ਸਹਾਇਕ ਸ਼੍ਰੀ ਅਜੇ ਸਿਨਹਾ ਵੱਲੋਂ ਭਾਗੀਦਾਰਾਂ ਨੂੰ ਵਿਵਹਾਰਿਕ ਤਬਦੀਲੀ ਲਿਆਉਣ ਅਤੇ ਤਜ਼ਰਬਿਆਂ ਤੋਂ ਸਿੱਖਣ ਸਬੰਧੀ ਪਹੁੰਚ ਬਾਰੇ ਦੱਸਿਆ ਗਿਆ। 

ਵਰਕਸ਼ਾਪ ਵਿਚ ਠੋਸ ਕੂੜੇ-ਕਰਕਟ ਨੂੰ ਸਮਝਣ, ਠੋਸ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ, ਸਾਧਨ ਅਤੇ ਤਕਨੀਕਾਂ ਨਾਲ ਵਿਵਹਾਰਿਕ ਤਬਦੀਲੀ ਲਿਆਕੇ ਪਿੰਡ ਨੂੰ ਕੂੜੇ ਤੋਂ ਮੁਕਤ ਬਣਾਉਣ ਦੇ ਸਿਧਾਂਤਾਂ ਬਾਰੇ ਵਿਸਥਾਰਪੂਰਵਕ ਸਮਝਾਇਆ ਗਿਆ।ਕੂੜਾ ਪ੍ਰਬੰਧਨ ਦੇ ਤਕਨੀਕੀ ਪਹਿਲੂਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਵੱਖ-ਵੱਖ ਸਾਧਨਾਂ ਅਤੇ ਉਪਾਅ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਜੋ ਕਿ ਕੂੜੇ ਦੀ ਵੰਡ ਅਤੇ ਪ੍ਰਬੰਧਨ ਵਿੱਚ ਸਹਾਈ ਹੋਣਗੇ। ਕੂੜੇ ਦੀਆਂ ਕਿਸਮਾਂ, ਮੂਲ ਅਤੇ ਪ੍ਰਬੰਧਨ ਲਈ ਚੁੱਕੇ ਜਾਣ ਵਾਲੇ ਉਪਰਾਲਿਆਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ।ਭਾਗੀਦਾਰਾਂ ਨੂੰ ਜ਼ਮੀਨੀ ਚੁਣੌਤੀਆਂ, ਸਮਾਜਿਕ ਅਤੇ ਵਿਵਹਾਰ ਬਦਲਾਅ ਸੰਚਾਰ ਦੀਆਂ ਵੱਖ-ਵੱਖ ਤਰੀਕਿਆਂ ਦੁਆਰਾ ਹੱਲ ਕਰਨ ਬਾਰੇ ਵੀ ਦੱਸਿਆ ਗਿਆ। ਸੰਚਾਲਨ ਅਤੇ ਪ੍ਰਬੰਧਨ, ਵਿੱਤੀ ਰੱਖ-ਰਖਾਅ, ਕੂੜੇ ਦੀ ਰੀਸਾਈਕਲਿੰਗ ਅਤੇ ਸੈਪਟੇਜ਼ ਪ੍ਰਬੰਧਨ ਬਾਰੇ ਸੰਖੇਪ ਜਾਣਕਾਰੀ ਦਿੱਤੀ ਗਈ।ਸਮੁੱਚੇ ਸੈਸ਼ਨ ਵਿੱਚ ਭਾਗੀਦਾਰੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ, ਸੈਸ਼ਨ ਉਨ੍ਹਾਂ ਦੀ ਉਮੀਦ 'ਤੇ ਖਰਾ ਉਤਰਨ ਵਾਲਾ ਸਾਬਿਤ ਹੋਇਆ ਅਤੇ ਉਨ੍ਹਾਂ ਨੇ ਸਿੱਖਿਆ ਕਿ ਪੇਂਡੂ ਖੇਤਰਾਂ ਵਿੱਚ ਠੋਸ ਕੂੜੇ ਪ੍ਰਬੰਧਨ ਦੇ ਪ੍ਰਾਜੈਕਟ ਨੂੰ ਸਹੀ ਢੰਗ ਨਾਲ ਕਿਸ ਤਰ੍ਹਾਂ ਲਾਗੂ ਕੀਤਾ ਜਾ ਸਕਦਾ ਹੈ। ਇਸ ਉਪਰੰਤ ਭਾਗੀਦਾਰੀਆਂ ਵੱਲੋਂ ਪ੍ਰੈਜਨਟੇਸ਼ਨ ਦਿੱਤੀ ਗਈ ਅਤੇ ਵਿਚਾਰ ਵਟਾਂਦਰੇ ਰਾਹੀਂ ਸਾਰੇ ਭਾਗੀਦਾਰਾਂ ਦੁਆਰਾ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। ਵਰਕਸ਼ਾਪ ਦੇ ਅੰਤ ਵਿਚ ਭਾਗੀਦਾਰਾਂ ਨੂੰ ਕਰਾਸ ਲਰਨਿੰਗ ਰਾਹੀਂ ਉਤਸ਼ਾਹਤ ਕੀਤਾ ਗਿਆ।ਵਰਕਸ਼ਾਪ ਦੇ ਅੰਤ ਵਿੱਚ ਸ਼੍ਰੀ ਆਰ ਕੇ ਸ਼ਰਮਾ, ਸਟੇਟ ਕੋਆਰਡੀਨੇਟਰ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੁਆਰਾ ਫੀਡਬੈਕ ਫਾਉਂਡੇਸ਼ਨ ਅਤੇ ਮਾਹਰ ਸਹਾਇਕ ਸ਼੍ਰੀ ਅਜੇ ਸਿਨਹਾ, ਸੀਈਓ ਫੀਡਬੈਕ ਫਾਉਂਡੇਸ਼ਨ ਦਾ ਵਰਕਸ਼ਾਪ ਨੂੰ ਸੁਚੱਜੇ ਢੰਗ ਨਾਲ ਕਰਨ ਲਈ ਅਤੇ ਟੀਮ ਨੂੰ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਗਿਆ।

 

Tags: Punjab Admin , Department of Water Supply and Sanitation , MGSIPA , Parneet Shergill , WSSD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD