Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਹਰਸਿਮਰਤ ਕੌਰ ਬਾਦਲ ਵੱਲੋਂ ਜ਼ਿਲ੍ਹਾ ਮਾਨਸਾ 'ਚ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦੀ ਸਮੀਖਿਆ

ਐਮ.ਪੀ ਲੈਡ ਫੰਡ ਤਹਿਤ ਜਾਰੀ ਰਾਸ਼ੀ ਦੇ ਵਰਤੋਂ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ

Web Admin

Web Admin

5 Dariya News

ਮਾਨਸਾ , 05 Mar 2021

Last updated on: Mar 05, 2021, 00:00 IST

ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਵਿਕਾਸ ਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਮੈਂਬਰ ਲੋਕ ਸਭਾ ਬਠਿੰਡਾ ਹਰਸਿਮਰਤ ਕੌਰ ਬਾਦਲ ਨੇ ਵੱਖ-ਵੱਖ ਕੇਂਦਰ ਪ੍ਰਯੋਜਿਤ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਕਿਹਾ ਕਿ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਸਮੇਂ-ਸਮੇਂ 'ਤੇ ਪ੍ਰਾਪਤ ਹੋਣ ਵਾਲੀ ਰਾਸ਼ੀ ਦੀ ਵਰਤੋਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ। ਮੈਂਬਰ ਲੋਕ ਸਭਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਮ.ਪੀ ਲੈਡ ਫੰਡ ਤਹਿਤ ਜਾਰੀ ਹੋਣ ਵਾਲੀ ਰਾਸ਼ੀ ਦੀ ਵਰਤੋਂ ਸਬੰਧੀ ਸਰਟੀਫਿਕੇਟ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਤਾਂ ਜੋ ਪੜਾਅਵਾਰ ਪ੍ਰਾਪਤ ਹੋਣ ਵਾਲੇ ਫੰਡਾਂ ਵਿੱਚ ਕੋਈ ਰੁਕਾਵਟ ਨਾ ਆ ਸਕੇ।ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੇਂਦਰ ਪ੍ਰਯੋਜਿਤ ਯੋਜਨਾਵਾਂ ਤਹਿਤ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ।ਮੈਂਬਰ ਲੋਕ ਸਭਾ ਵੱਲੋਂ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਕੌਮੀ ਦਿਹਾਤੀ ਪੀਣ ਯੋਗ ਪਾਣੀ ਪ੍ਰੋਗਰਾਮ, ਐਮ ਪੀ ਲੈਡ ਸਕੀਮ, ਰਾਸ਼ਟਰੀ ਸਿਹਤ ਮਿਸ਼ਨ, ਸਮਾਗਰਾ ਸ਼ਿਕਸ਼ਾ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਉਜਵਲ ਯੋਜਨਾ, ਕ੍ਰਿਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਤੇ ਕੇਂਦਰ ਸਰਕਾਰ ਦੀਆਂ ਹੋਰ ਯੋਜਨਾਵਾਂ ਨੂੰ ਜ਼ਿਲ੍ਹਾ ਮਾਨਸਾ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।

ਮੀਟਿੰਗ ਦੌਰਾਨ ਵਿਧਾਇਕ ਸਰਦੂਲਗੜ੍ਹ ਸ੍ਰੀ ਦਿਲਰਾਜ ਸਿੰਘ ਭੂੰਦੜ ਨੇ ਵੀ ਇਲਾਕੇ ਦੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੱਤੀ ਜਿਸ ਸਬੰਧੀ ਮੈਂਬਰ ਲੋਕ ਸਭਾ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਛੇਤੀ ਮੁਸ਼ਕਿਲਾਂ ਹੱਲ ਕਰਨ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਵੱਖ-ਵੱਖ ਨਾਮਜ਼ਦ ਮੈਂਬਰਾਂ ਵੱਲੋਂ ਉਠਾਏ ਗਏ ਮਸਲਿਆਂ ਦਾ ਵੀ ਨਾਲੋ-ਨਾਲ ਨਿਪਟਾਰਾ ਕੀਤਾ ਗਿਆ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਲੋਕ ਹਿੱਤਾਂ ਲਈ ਉਲੀਕੇ ਜਾਣ ਵਾਲੇ ਕਾਰਜਾਂ ਨੂੰ ਸਮੇਂ ਸਿਰ ਨਿਪਟਾਇਆ ਜਾਵੇ । ਉਨ੍ਹਾਂ ਹਦਾਇਤ ਕੀਤੀ ਕਿ ਜਦੋਂ ਵੀ ਕਿਸੇ ਨਾਗਰਿਕ ਵੱਲੋਂ ਕੋਈ ਸਮੱਸਿਆ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਂਦੀ ਹੈ ਤਾਂ ਮੁਢਲੇ ਪੜਾਅ 'ਤੇ ਹੀ ਉਸਨੂੰ ਹੱਲ ਕਰਨ ਲਈ ਢੁਕਵੇਂ ਉਪਰਾਲੇ ਜ਼ਰੂਰ ਕੀਤੇ ਜਾਣ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ, ਵਿਧਾਇਕ ਸਰਦੂਲਗੜ੍ਹ ਸ੍ਰੀ ਦਿਲਰਾਜ ਸਿੰਘ ਭੂੰਦੜ, ਏਡੀਸੀ ਵਿਕਾਸ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਬਠਿੰਡਾ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਐਸ.ਡੀ.ਐਮ ਡਾ. ਸ਼ਿਖਾ ਭਗਤ, ਐਸ.ਡੀ.ਐਮ ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਸ਼੍ਰੀਮਤੀ ਬਲਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨਵਨੀਤ ਜੋਸ਼ੀ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਪਰਮਜੀਤ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਅਤੇ ਗੈਰ ਸਰਕਾਰੀ ਨੁਮਾਇੰਦੇ ਵੀ ਹਾਜ਼ਰ ਸਨ।

 

Tags: Harsimrat Kaur Badal , Shiromani Akali Dal , SAD , Akali Dal , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD