Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਜ਼ਿਲਾ ਪੱਧਰੀ ਵਿਕਾਸ ’ਤੇ ਨਿਗਰਾਨ ਕਮੇਟੀ ਦੀ ਹੋਈ ਤਿਮਾਹੀ ਮੀਟਿੰਗ

ਵੱਖ-ਵੱਖ ਸਕੀਮਾਂ ਤੇ ਪ੍ਰਗਤੀ ਰਿਪੋਰਟ ਦੀ ਕੀਤੀ ਸਮੀਖਿਆ

Web Admin

Web Admin

5 Dariya News

ਬਠਿੰਡਾ , 05 Mar 2021

Last updated on: Mar 05, 2021, 00:00 IST

ਜ਼ਿਲਾ ਪੱਧਰੀ ਵਿਕਾਸ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਤਿਮਾਹੀ ਮੀਟਿੰਗ ਇਸ ਦੇ ਚੈਅਰਪਰਸਨ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਹੋਈ,  ਇਸ ਮੀਟਿੰਗ ਦੌਰਾਨ ਵੱਖ-ਵੱਖ ਸਕੀਮਾਂ ਤਹਿਤ ਵਿੱਤੀ ਵਰਾਂ 2019-20 ਅਤੇ ਸਾਲ 2020-21 ਤੱਕ ਪ੍ਰਗਤੀ ਰਿਪੋਰਟ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਜ਼ਿਲੇ ਦੇ ਕਾਰਜਕਾਰੀ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵਿਸ਼ੇਸ ਤੌਰ ’ਤੇ ਮੌਜੂਦ ਰਹੇ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਐਮ ਪੀ ਲੇਂਡ ਸਕੀਮ ਤਹਿਤ ਵੱਖ-ਵੱਖ ਵਿਭਾਗਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਲਈ ਦਿੱਤੀਆਂ ਗਈਆਂ ਗ੍ਰਾਂਟਾ ਦੀ ਸਮੀਖਿਆ ਕੀਤੀ। ਵਿਕਾਸ ਕਾਰਜਾਂ ਦੀ ਸਮੀਖਿਆਂ ਕਰਦਿਆਂ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮਾਂ ਕਰਵਾਏ ਜਾਣ ਅਤੇ ਜੋ ਕੰਮ ਅਧੂਰੇ ਪਏ ਹਨ, ਉਨਾਂ ਨੂੰ ਤਹਿ ਸਮੇਂ ਅਨੁਸਾਰ ਮੁਕੰਮਲ ਕਰ ਲਿਆ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਕੰਮਾਂ ’ਚ ਦੇਰੀ  ਅਤੇ ਕਿਸੇ ਵੀ ਤਰਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਬੈਠਕ ਦੌਰਾਨ ਉਨਾਂ ਵੱਖ-ਵੱਖ ਵਿਕਾਸ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਜਿਸ ’ਚ  ਕਮਿਸ਼ਨਰ ਨਗਰ ਨਿਗਮ ਬਠਿੰਡਾ ਨਾਲ ਸਬੰਧਤ ਸਵੱਛ ਭਾਰਤ ਮਿਸ਼ਨ, ਅਟਲ ਮਿਸ਼ਨ ਫਾਰ ਰੇਜੂਵੀਨੇਸ਼ਨ ਅਤੇ ਅਰਬਨ ਟਰਾਸਫਾਰਮੇਸ਼ਨ (ਅਮਰੁਤ), ਪੀ.ਡਬਲਿਓ.ਡੀ ਬੀ ਐਂਡ ਆਰ ਨਾਲ ਸਬੰਧਤ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਪਬਲਿਕ ਹੈਲਥ ਵਿਭਾਗ ਨਾਲ ਸਬੰਧਤ ਨੈਸ਼ਨਲ ਰੂਰਲ ਡਰੀਕਿੰਗ ਵਾਟਰ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮ), ਕੈਨਾਲ ਲਾਈਨਿੰਗ ਵਿਭਾਗ ਨਾਲ ਸਬੰਧਤ ਜਲ ਵਿਕਾਸ ਯੋਜਨਾ ਅਤੇ ਐਕਸਰੇਟਡ  ਇੰਨਟੀਗਰੇਸ਼ਨ ਬੈਨੀਫਿਟ ਪ੍ਰੋਗਰਾਮ, ਪੀ.ਐਸ.ਪੀ.ਸੀ.ਐਲ ਨਾਲ ਸਬੰਧਤ ਦੀਨ ਦਿਆਲ ਉਪਾਧਿਆ ਗਰਾਮ ਜੋਤੀ ਯੋਜਨਾ, ਉਜਵਲ ਡਿਸਕਾਮ ਐਂਸੋਰੈਂਸ (ਯੂ.ਡੀ.ਏ.ਵਾਈ) ਯੋਜਨਾ, ਐਮ ਪੀ ਲੈਡ ਸਕੀਮ ਨਾਲ ਸਬੰਧਤ ਵਿਕਾਸ ਕਾਰਜਾਂ, ਜ਼ਿਲਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਨੈਸ਼ਨਲ ਸ਼ੋਸ਼ਲ ਅਸੈਂਸਟੇਨਸ ਪ੍ਰੋਗਰਾਮ, ਸੁਗੰਮਿਆਂ ਭਾਰਤ ਅਭਿਆਨ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ, ਖੇਤੀ ਵਿਕਾਸ ਵਿਭਾਗ ਨਾਲ ਸਬੰਧਤ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ (ਪੀ.ਐਮ.ਕੇ.ਐਸ.ਵਾਈ)-ਇੰਨਟੀਗਰੇਟਡ ਵਾਟਰ ਸੈੱਡ ਮੇਨੈਜਮੈਂਟ ਪ੍ਰੋਗਰਾਮ (ਆਈ.ਡਬਲਿਯੂ.ਐਮ.ਪੀ), ਪ੍ਰਧਾਨ ਮੰਤਰੀ ਫ਼ਸਲ ਬੀਮਾ ਯੋਜਨਾ (ਪੀ.ਐਮ.ਐਫ.ਬੀ.ਵਾਈ), ਪਰਮਪਰਾਗਤ ਕ੍ਰਿਸ਼ੀ ਵਿਕਾਸ ਯੋਜਨਾ (ਪੀ.ਕੇ.ਵੀ.ਵਾਈ), ਸੁਆਇਲ ਹੈਲਥ ਕਾਰਡ, ਜ਼ਿਲਾ ਮੰਡੀ ਬੋਰਡ ਨਾਲ ਸਬੰਧਤ ਈ ਨੈਸ਼ਨਲ ਐਗਰੀਕਲਚਰ ਮਾਰਕੀਟ (ਈ-ਐਨ.ਏ.ਐਮ), ਜ਼ਿਲਾ ਪਰੀਸ਼ਦ ਨਾਲ ਸਬੰਧਤ ਮਹਾਤਮਾ ਗਾਧੀ ਨੈਸ਼ਨਲ ਰੂਰਲ ਇੰਮਪਲਾਈਮੈਂਟ ਗਰੰਟੀ ਸਕੀਮ, ਪੀ.ਐਮ.ਏ.ਵਾਈ-ਗ੍ਰਾਮੀਣ, ਜ਼ਿਲਾ ਪ੍ਰੋਗਰਾਮ ਨਾਲ ਸਬੰਧਤ ਇੰਨਟੀਗਰੇਟਡ ਚਾਈਲਡ ਡਿਪੈਲਮੈਂਟ ਸਕੀਮ (ਆਈ.ਸੀ.ਡੀ.ਐਸ), ਬੇਟੀ ਬਚਾਓ ਬੇਟੀ ਪੜਾਓ, ਜ਼ਿਲਾ ਮਾਲ ਵਿਭਾਗ ਨਾਲ ਸਬੰਧਤ ਨੈਸ਼ਨਲ ਲੈਂਡ ਰਿਕਾਰਡ ਮਾਡਰਨਾਈਜੇਸ਼ਨ ਪ੍ਰੋਗਰਾਮ (ਐਨ.ਐਲ.ਆਰ.ਐਮ.ਪੀ), ਸਿਹਤ ਵਿਭਾਗ ਵੱਲੋਂ ਨੈਸ਼ਨਲ ਹੈਲਥ ਮਿਸ਼ਨ, ਡੀ.ਐਫ.ਐਸ.ਸੀ ਵਿਭਾਗ ਨਾਲ ਸਬੰਧਤ ਪ੍ਰਧਾਨ ਮੰਤਰੀ ਉਜਵਲ ਯੋਜਨਾ (ਪੀ.ਐਮ.ਯੂ.ਵਾਈ)-ਐਲ.ਵੀ.ਜੀ ਕੁਨੇਕਸ਼ਨ ਟੂ ਬੀ.ਪੀ.ਐਲ ਫੈਮਲੀਜ਼, ਇੰਮਲੀਮੇਨਟੇਸ਼ਨ ਆਫ ਨੈਸ਼ਨਲ ਫੂਡ ਸਕਿਓਰਟੀ ਐਕਟ-ਐਨ.ਐਫ.ਐਸ.ਏ, ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ, ਸਿੱਖਿਆ ਵਿਭਾਗ ਨਾਲ ਸਬੰਧਤ ਸਰਬ ਸਿੱਖਿਆ ਅਭਿਆਨ(ਐਸ.ਐਸ.ਏ), ਆਰ.ਐਮ.ਐਸ.ਏ, ਮਡ ਡੇ ਮੀਲ ਅਤੇ ਸਕਿਲ ਡਿਪੈਲਮੈਂਟ ਮਿਸ਼ਨ ਅਧੀਨ ਚੱਲ ਰਹੇ ਦੀਨ ਦਿਆਲ ਉਪਾਧਿਆ-ਗ੍ਰਾਮੀਣ ਕੁਸ਼ਲਿਆ ਯੋਜਨਾ (ਡੀ.ਡੀ.ਯੂ-ਜੀ.ਕੇ.ਵਾਈ), ਪ੍ਰਧਾਨ ਮੰਤਰ ਕਸ਼ਲਿਆ ਵਿਕਾਸ ਯੋਜਨਾ, ਈ-ਗਵਰਨੈਂਸ ਅਤੇ  ਡਿਜੀਟਲ ਇੰਡੀਆ ਨਾਲ ਸਬੰਧਤ ਪਬਲਿਕ ਇੰਟਰਨੈਟ ਐਕਸੈੱਸ ਪ੍ਰੋਗਰਾਮ ਤੋਂ ਇਲਾਵਾ ਪ੍ਰਧਾਨ ਮੰਤਰੀ ਖਣਿਜ ਕਲਿਆਣ ਯੋਜਨਾ, ਪ੍ਰਧਾਨ ਮੰਤਰੀ ਇੰਮਪਲਾਈਮੈਂਟ ਜਨਰੇਸ਼ਨ ਪ੍ਰੋਗਰਾਮ, ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਅਤੇ ਈ-ਨੈਸ਼ਨਲ ਐਗਰੀਕਲਚਰ ਮਾਰਕੀਟ ਆਦਿ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕੀਤੀ ਗਈ । ਇਸ ਦੌਰਾਨ ਉਨਾਂ ਅਧਿਕਾਰੀਆਂ ਨੰ ਆਦੇਸ਼ ਦਿੱਤੇ ਕਿ ਲੋਕ ਭਲਾਈ ਸਕੀਮਾਂ ਦਾ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਦਿੱਤੇ ਗਏ ਟਾਰਗਿਟ ਸਮੇਂ ਸਿਰ ਪੂਰੇ ਕੀਤੇ ਜਾਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਪਰਮਵੀਰ ਸਿੰਘ ਨੇ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ਵਾਸ ਦਵਾਇਆ ਕਿ ਸਾਰੀਆਂ ਹਦਾਇਤਾਂ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇਗੀ। ਅਤੇ ਦਿੱਤੇ ਗਏ ਟਾਰਗਿਟ ਤਹਿ ਸਮੇਂ ਅਨੁਸਾਰ ਯਕੀਨੀ ਬਣਾਏ ਜਾਣਗੇ।ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਜਦੀਪ ਸਿੰਘ ਬਰਾੜ, ਸਾਬਕਾ ਸੰਸਦੀ ਸਕੱਤਰ ਸ੍ਰੀ ਸਰੂਪ ਚੰਦ ਸਿੰਗਲਾ, ਸਾਬਕਾ ਐਮ.ਐਲ.ਏ ਸ੍ਰੀ ਦਰਸ਼ਨ ਸਿੰਘ ਕੋਟਫੱਤਾ  ਅਤੇ ਸ੍ਰੀ ਬਲਕਾਰ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।              

 

Tags: Harsimrat Kaur Badal , Shiromani Akali Dal , SAD , Akali Dal , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD